July 27, 2015 | By ਸਿੱਖ ਸਿਆਸਤ ਬਿਊਰੋ
ਗੁਰਦਾਸਪੁਰ (27 ਜੁਲਾਈ, 2015): ਗੁਰਦਾਸਪੁਰ ਦੇ ਦੀਨਾਨਗਰ ਪੁਲਿਸ ਥਾਣੇ ‘ਤੇ ਮਾਰੂ ਹਥਿਆਰਾਂ ਨਾਲ ਲੈਸ਼ ਹਮਲਾਵਰਾਂ ਨੇ ਨੇ ਹਮਲਾ ਕਰ ਦਿੱਤਾ ਹੈ , ਜਿਸ ਵਿਚ ਦੋ ਪੁਲਸ ਕਰਮਚਾਰੀ ਦੇ ਮਾਰੇ ਜਾਣ ਅਤੇ ਕਈ ਹੋਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ । ਇਸ ਦੇ ਇਲਾਵਾ ਕਈ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ ।
ਦੀਨਾ ਨਗਰ ਪਠਾਨਕੋਟ ਰੇਲਰ ਲਾਈਨ ‘ਤੇ ਪੰਜ ਬੰਬ ਵੀ ਮਿਲੇ ਹਨ, ਜਿੰਨਾਂ ਦੀ ਜਾਂਚ ਪੁਲਿਸ ਅਤੇ ਸੁਰੱਖਿਆ ਮਾਹਿਰ ਕਰ ਰਹੇ ਹਨ ।
ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲ ਕੀਤੀ ਹੈ । ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਸਫ਼ੇਦ ਮਾਰੂਤੀ ਕਾਰ ‘ਚ ਆਏ ਸਨ ਅਤੇ ਉਨ੍ਹਾਂ ਨੇ ਗੋਲੀ ਚਲਾਉਂਦੇ ਹੋਏ ਥਾਣੇ ‘ਤੇ ਕਬਜ਼ਾ ਕਰ ਲਿਆ । ਸੁਰੱਖਿਆ ਜਵਾਨਾਂ ਨੇ ਥਾਣੇ ਨੂੰ ਘੇਰ ਲਿਆ ਹੈ ਅਤੇ ਹਮਲਾਵਰਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ।
ਫਾਇਰਿੰਗ ਦੀਆਂ ਆਵਾਜ਼ਾਂ ਲਗਾਤਾਰ ਆ ਰਹੀਆਂ ਹਨ । ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਕੋਲ ਭਾਰੀ ਗਿਣਤੀ ‘ਚ ਹਥਿਆਰ ਮੌਜੂਦ ਹਨ । ਫੌਜ ਦੀ ਵਰਦੀ ਵਿੱਚ ਆਏ ਇਨ੍ਹਾਂ ਹਮਲਾਵਰਾਂ ਦੀ ਗਿਣਤੀ 15 ਤੱਕ ਦੱਸੀ ਜਾ ਰਹੀ ਹੈ ।
ਸੁਰੱਖਿਆ ਦੇ ਮੱਦੇਨਜ਼ਰ ਗੁਰਦਾਸਪੁਰ ਦੇ ਸਾਰੇ ਸਕੂਲਾਂ, ਕਾਲਜ਼ਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
Related Topics: Gurdaspur Attack