Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ – ਝੋਨੇ ਦੀ ਸਿੱਧੀ ਬਿਜਾਈ ਅਤੇ ਲੋੜਾਂ

ਪੰਜਾਬ – ਝੋਨੇ ਦੀ ਸਿੱਧੀ ਬਿਜਾਈ ਅਤੇ ਲੋੜਾਂ

ਪਾਣੀ ਸੱਭਿਅਤਾਵਾਂ ਦੀ ਸਮਾਜਿਕ, ਆਰਥਿਕ ਤੇ ਰਾਜਨੀਤਿਕ ਸ਼ਕਤੀ ਦਾ ਅਹਿਮ ਹਿੱਸਾ ਹੈ। ਕੁਦਰਤ ਦਾ ਅਦਭੁੱਤ ਕ੍ਰਿਸ਼ਮਾਂ,, ਜਿੰਦਗੀ ਦੀ ਧਰੋਹਰ। ਕੁਦਰਤ ਨੇ ਨਿਆਮਤਾਂ ਨਾਲ ਅਜਿਹਾ ਨਿਵਾਜਿਆ ਕਿ ਕਦੇ ਅਸੀ ਜਲ ਨਾਲ ਸਰਸਾਰ ਹਨ ਪਰ ਅੱਜ ਸਾਡੇ ਕੋਲ ਕੇਵਲ 4 ਫ਼ੀਸਦ ਹੀ ਜਲ ਸਰੋਤ ਹਨ। 2030 ਤੱਕ ਜਿਹੜੇ 33 ਮੁਲਕ ਗੰਭੀਰ ਜਲ ਸੰਕਟ ਦੇ ਸ਼ਿਕਾਰ ਹੋ ਜਾਣਗੇ, ਭਾਰਤ ਓਹਨਾਂ ਵਿੱਚੋਂ ਇੱਕ ਹੈ।

ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਬੀਜੀਆਂ ਜਾਣ ਵਾਲੀਆਂ ਮੁੱਖ ਫਸਲਾਂ ਕਣਕ, ਝੋਨਾ, ਮੱਕੀ ਅਤੇ ਕਮਾਦ ਹਨ। ਬਾਕੀ ਫਸਲਾਂ ਮੁਕਾਬਲੇ ਝੋਨੇ ਦੁਆਰਾ ਪਾਣੀ ਦੀ ਖਪਤ ਵਧੇਰੇ ਕੀਤੀ ਜਾਂਦੀ ਹੈ। ਪੰਜਾਬ ਚ ਪਾਣੀ ਦੇ ਪੱਧਰ ਦੇ ਨੀਵਾਂ ਹੋਣ ਦੇ ਕਾਰਣਾਂ ਚੋਂ ਇਹ ਇੱਕ ਵੱਡਾ ਕਾਰਣ ਹੈ। ਰੁੱਖਾਂ ਦੀ ਵੱਡੇ ਪੱਧਰ ਤੇ ਹੋਈ ਕਟਾਈ, ਵਧਦੀ ਆਬਾਦੀ ਦੇ ਪ੍ਰਭਾਵ ਨੇ ਜਲਵਾਯੂ ਬਦਲਾਅ ਲਿਆਂਦਾ, ਜਿਸ ਕਰਕੇ ਵੀ ਪਾਣੀ ਦਾ ਪੱਧਰ ਪ੍ਰਭਾਵਿਤ ਹੋਇਆ।

ਪੰਜਾਬ ਵਿੱਚ 30.0 ਲੱਖ ਹੈਕਟੇਅਰ ਤੋ ਵੱਧ ਰਕਬੇ ਚ ਝੋਨੇ ਦੀ ਕਾਸ਼ਤ ਕੀਤੀ ਜਾ ਰਹੀ ਹੈ। ਮੁਲਕ ਦਾ ਸਭ ਤੋਂ ਵੱਧ ਝੋਨਾ ਉਤਪਾਦਨ ਵਾਲਾ ਸੂਬਾ ਹਰ ਸਾਲ ਕੇਂਦਰੀ ਪੂਲ ਚ 20% ਤੋਂ ਵੱਧ ਹਿੱਸੇਦਾਰੀ ਪਾਉਂਦਾ ਹੈ। ਪੰਜਾਬ ਦੇ ਲਗਭਗ 80 ਫ਼ੀਸਦੀ ਰਕਬੇ ‘ਚ ਲੋੜ ਤੋਂ ਵੱਧ ਪਾਣੀ ਧਰਤੀ ਹੇਠਾਂ ਤੋਂ ਕੱਢਿਆ ਜਾ ਰਿਹਾ ਹੈ। ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲ਼ੀਆਂ ਕਿਸਮਾਂ ਨੂੰ ਵੀ ਪਾਣੀ ਦਾ ਪੱਧਰ ਡਿੱਗਣ ਦਾ ਕਾਰਣ ਮੰਨਿਆ ਜਾ ਰਿਹਾ ਹੈ। ਇਸੇ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਝੋਨੇ ਦੀ ਪੀ. ਆਰ. 126 ਕਿਸਮ ਬੀਜਣ ਦੀ ਸਿਫਾਰਿਸ਼ ਕੀਤੀ ਗਈ ਹੈ। ਇਹ ਕਿਸਮ ਪੱਕਣ ਲਈ 125-128 ਦਿਨ ਲੈਂਦੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਕੇ. ਏ. ਪੀ. ਸਿਨਹਾ ਨੇ ਝੋਨੇ ਦੀ ਬਿਜਾਈ ਦੋ ਗੇੜਾਂ ਚ ਕਰਾਉਣ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ। ਇਸ ਵਾਰ ਪੰਜਾਬ ਹਿਤੈਸ਼ੀ ਲੋਕਾਂ ਤੋਂ ਇਲਾਵਾ ਮਹਿਕਮਾ ਵੀ ਆਪਣੀਆਂ ਪ੍ਰਕਾਸ਼ਨਾਵਾਂ ਅਤੇ ਇਸ਼ਤਿਹਾਰਾਂ ਰਾਹੀਂ ਇਹ ਸੁਨੇਹਾ ਦੇ ਰਿਹਾ ਹੈ ਕਿ ਵੱਧ ਸਮੇਂ ਅਤੇ ਕੱਦੂ /ਰਫੱਡ ਨਾਲ ਪਾਣੀ ਧਰਤੀ ਹੇਠ ਨਹੀਂ ਜੀਰਦਾ, ਜਿਸ ਕਰਕੇ ਸਿੱਧੀ ਬਿਜਾਈ ਪੰਜਾਬ ਹਿੱਤ ਚ ਹੋ ਸਕਦੀ ਹੈ। ਸਿੱਧੀ ਬਿਜਾਈ ਦੀ ਤਕਨੀਕ ਵਿਕਸਿਤ ਹੋਣ ਤੋਂ ਬਾਅਦ ਇੱਕ ਵਾਰ 4% ਤੱਕ ਕਿਸਾਨਾਂ ਵੱਲੋਂ ਇਸ ਤਰੀਕੇ ਨੂੰ ਵਰਤਿਆ ਗਿਆ ਪਰ ਪ੍ਰਾਪਤ ਜਾਣਕਾਰੀ ਮੁਤਾਬਿਕ ਹੁਣ ਇਹ ਅੰਕੜਾ 1% ਤੱਕ ਸੁੰਗੜਿਆ ਹੈ। ਇਸਦਾ ਵੱਡਾ ਕਾਰਣ ਸਿੱਧੀ ਬਿਜਾਈ ਤੋਂ ਬਾਅਦ ਆਉਂਦੀ ਨਦੀਨਾਂ ਅਤੇ ਚੂਹਿਆਂ ਦੀ ਸਮੱਸਿਆ ਹੈ। ਉਂਝ ਸਿੱਧੀ ਬਿਜਾਈ ਪੰਜਾਬ ਹਿੱਤ ਚ ਹੈ ਪਰ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਕਿਸਾਨਾਂ, ਖੇਤੀ ਵਿਗਿਆਨੀਆਂ ਅਤੇ ਇੰਜੀਨੀਅਰਾਂ ਨੂੰ ਤੁਰੰਤ ਹੱਲ ਲੱਭਣ ਦੀ ਵੀ ਲੋੜ ਹੈ।

ਕੁਲਵਿੰਦਰਜੀਤ ਕੌਰ
ਲੁਧਿਆਣਾ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕਪੂਰਥਲਾ ਜਿਲ੍ਹੇ ਦੀ ਪੱਛਮੀ ਹੱਦ ਕੁਦਰਤੀ ਤੌਰ ਤੇ ਬਿਆਸ ਦਰਿਆ ਵੱਲੋਂ ਬਣਾਈ ਜਾਂਦੀ ਹੈ। ਜਿਲ੍ਹੇ ਦੇ ਪੰਜ ਬਲਾਕਾਂ ਵਿੱਚੋਂ ਤਿੰਨ ਬਲਾਕਾਂ ਸੁਲਤਾਨਪੁਰ ਲੋਧੀ, ਢਿੱਲਵਾਂ ਅਤੇ ਨਡਾਲਾ ਵਿੱਚ ਬਿਆਸ ਦਰਿਆ ਦੇ
ਕਪੂਰਥਲਾ ਜਿਲ੍ਹੇ ਦੀ ਪੱਛਮੀ ਹੱਦ ਕੁਦਰਤੀ ਤੌਰ ਤੇ ਬਿਆਸ ਦਰਿਆ ਵੱਲੋਂ ਬਣਾਈ ਜਾਂਦੀ ਹੈ। ਜਿਲ੍ਹੇ ਦੇ ਪੰਜ ਬਲਾਕਾਂ ਵਿੱਚੋਂ ਤਿੰਨ ਬਲਾਕਾਂ ਸੁਲਤਾਨਪੁਰ ਲੋਧੀ, ਢਿੱਲਵਾਂ ਅਤੇ ਨਡਾਲਾ ਵਿੱਚ ਬਿਆਸ ਦਰਿਆ ਦੇ
ਕੁਦਰਤ ਵੱਲੋਂ ਬਖਸ਼ੀਆਂ ਵਡਮੁੱਲੀਆਂ ਨਿਆਮਤਾਂ ਵਿੱਚੋਂ ਪਾਣੀ ਧਰਤੀ ਦੇ ਹਰ ਬਸ਼ਿੰਦੇ ਲਈ ਬਹੁਤ ਅਹਿਮ ਹੈ। ਧਰਤੀ ਉੱਤੇ 71% ਪਾਣੀ ਹੈ ਜਿਸ ਕਰਕੇ ਇਸ ਨੂੰ ‘ਨੀਲਾ ਗ੍ਰਹਿ’ ਵੀ ਕਿਹਾ ਜਾਂਦਾ ਹੈ।
ਕੁਦਰਤ ਵੱਲੋਂ ਬਖਸ਼ੀਆਂ ਵਡਮੁੱਲੀਆਂ ਨਿਆਮਤਾਂ ਵਿੱਚੋਂ ਪਾਣੀ ਧਰਤੀ ਦੇ ਹਰ ਬਸ਼ਿੰਦੇ ਲਈ ਬਹੁਤ ਅਹਿਮ ਹੈ। ਧਰਤੀ ਉੱਤੇ 71% ਪਾਣੀ ਹੈ ਜਿਸ ਕਰਕੇ ਇਸ ਨੂੰ ‘ਨੀਲਾ ਗ੍ਰਹਿ’ ਵੀ ਕਿਹਾ ਜਾਂਦਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: