ਖਾਸ ਖਬਰਾਂ » ਸਿੱਖ ਖਬਰਾਂ

ਵਿਚਾਰ ਗੋਸ਼ਟਿ ਲੜੀ ਤਹਿਤ ਪੰਥ ਸੇਵਕਾਂ ਵਲੋਂ ਸਿੱਖ ਪ੍ਰਚਾਰਕਾਂ ਨਾਲ ਹੋਈ ਵਿਚਾਰ ਚਰਚਾ

February 20, 2023 | By

ਚੰਡਿਗੜ੍ਹ :- ਪੰਥ ਸੇਵਕ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ਉੱਤੇ ਸਿੱਖ ਪ੍ਰਚਾਰਕਾਂ ਦੀ ਵਿਚਾਰ ਗੋਸ਼ਟਿ ੧੯ ਫਰਵਰੀ ਨੂੰ ਗੁਰਦੁਆਰਾ ਸ੍ਰੀ ਥੜਾ ਸਾਹਿਬ (ਪਾਤਸਾਹੀ ੬ਵੀਂ), ਇਆਲੀ ਕਲਾਂ ਵਿਖੇ ਹੋਈ। ਇਸ ਵਿਚਾਰ ਗੋਸ਼ਟਿ ਵਿੱਚ ਸ਼ਾਮਿਲ ਹੋਏ ਵਿਚਾਰਵਾਨਾਂ ਨੇ “ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਅਤੇ ਗੁਰਮਤੇ ਦੀ ਬਹਾਲੀ ਕਿਵੇਂ ਹੋਵੇ?” ਵਿਸ਼ੇ ਉਪਰ ਆਪਣੇ ਵਿਚਾਰ ਸਾਂਝੇ ਕੀਤੇ।

ਵਿਚਾਰ ਗੋਸ਼ਟਿ ਦੋਰਾਨ ਵੱਖ ਵੱਖ ਬੁਲਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ

ਗੁਰੂ ਖਾਲਸਾ ਪੰਥ ਦੀ ਆਪਸੀ ਵਿਚਾਰ-ਵਟਾਂਦਰੇ ਦੀ ਰਿਵਾਇਤ ਨੂੰ ਮੁਖ ਰੱਖਦਿਆਂ ਹੋਇਆਂ ੨੧ ਅਕਤੂਬਰ ੨੦੨੨ ਨੂੰ ਬੰਦੀ ਛੋੜ ਦਿਵਸ ਅਤੇ ਗੁਰੂ ਗ੍ਰੰਥ-ਗੁਰੂ ਪੰਥ ਗੁਰਿਆਈ ਦਿਵਸ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕ ਵਿਚਾਰ-ਗੋਸ਼ਟੀ ਕਰਵਾਈ ਗਈ ਸੀ, ਜਿਸ ਵਿਚ ਪੰਥਕ ਸੰਪਰਦਾਵਾਂ, ਸੰਸਥਾਵਾਂ ਅਤੇ ਸਖਸ਼ੀਅਤਾਂ ਵੱਲੋਂ “ਅਕਾਲੀ ਅਤੇ ਅਕਾਲ ਤਖਤ ਸਾਹਿਬ ਦੀ ਵਰਤਮਾਨ ਸਥਿਤੀ ਅਤੇ ਭਵਿਖ ਦਾ ਅਮਲ” ਵਿਸ਼ੇ ਉੱਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੀ ਅਗਲੀ ਕੜੀ ਤਹਿਤ ਫਤਿਹਗੜ੍ਹ ਸਾਹਿਬ ਵਿਖੇ ੧੪ ਨਵੰਬਰ ੨੦੨੨ ਨੂੰ ਸਿਖ ਵਿਚਾਰਵਾਨਾਂ ਨੇ “ਸਿਖ ਰਾਜਨੀਤੀ ਦੀ ਵਰਤਮਾਨ ਦਸ਼ਾ ਅਤੇ ਭਵਿਖ ਦਾ ਅਮਲ” ਵਿਸ਼ੇ ਉੱਤੇ ਵਿਚਾਰ-ਗੋਸ਼ਟੀ ਕੀਤੀ। ਇਸੇ ਤਰ੍ਹਾਂ ਮਿਤੀ ੨ ਅਤੇ ੩ ਜਨਵਰੀ ੨੦੨੩ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਜਵਾਨਾਂ ਨਾਲ ਵਿਚਾਰ ਗੋਸ਼ਟੀ ਕੀਤੀ ਗਈ।

ਬੁਲਾਰਿਆਂ ਦੇ ਵਿਚਾਰ ਸੁਣ ਰਹੇ ਸਰੋਤਿਆਂ ਦੀ ਇੱਕ ਤਸਵਿਰ

ਇਸੇ ਲੜੀ ਤਹਿਤ ਬੀਤੀ ੧੯ ਫਰਵਰੀ ੨੦੨੩ ਨੂੰ ਸਿੱਖ ਪ੍ਰਚਾਰਕਾਂ ਨਾਲ ਵਿਚਾਰ ਗੋਸ਼ਟੀ ਕੀਤੀ ਗਈ।

ਵਿਚਾਰ ਗੋਸ਼ਟਿ ਦੀ ਸ਼ੁਰੂਆਤ ਵਿਚ ਗੁਰਬਾਣੀ ਜਾਪ ਉਪਰੰਤ ਭਾਈ ਦਲਜੀਤ ਸਿੰਘ ਜੀ ਨੇ ਬੋਲਦਿਆਂ ਕਿਹਾ ਕਿ ਅਕਾਲ ਤਖ਼ਤ ਵਿਖੇ ਗੁਰਮਤੇ ਦੀ ਰਵਾਇਤ ਨੂੰ ਮੁੜ ਸੁਰਜੀਤ ਕਰਨ ਵੱਲ ਮੁੜਨਾ ਚਾਹੀਦਾ ਹੈ। ਪੰਥਕ ਏਕਤਾ ਅਤੇ ਰਵਾਇਤਾਂ ਦੀ ਮੁੜ ਸੁਰਜੀਤੀ ਲਈ ਪ੍ਰਚਾਰਕਾਂ ਅਤੇ ਕਥਾਵਾਚਕਾਂ ਦੀ ਅਹਿਮ ਭੂਮਿਕਾ ਨਿਭਾਉਣੀ ਪਵੇਗੀ। ਭਾਈ ਗੁਰਦੇਵ ਸਿੰਘ ਡੇਰਾ ਬਾਬਾ ਨਾਨਕ ਵਾਲਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਜਾਤੀ ਮੁਫਾਦਾਂ ਲਈ ਵਰਤੋਂ ਹੋਣ ਤੇ ਫ਼ਿਕਰ ਜ਼ਾਹਰ ਕੀਤਾ ਅਤੇ ਗੁਰਮਤੇ ਲਈ ਪੰਚ ਪ੍ਰਧਾਨੀ ਵਿਧੀ ਅਪਣਾਉਣ ਲਈ ਸੱਦਾ ਦਿੱਤਾ। ਭਾਈ ਬਲਬੀਰ ਸਿੰਘ ਭੱਠਲ ਨੇ ਕਿਹਾ ਕਿ ਪ੍ਰਚਾਰਕਾਂ ਨੂੰ ਪੰਥਕ ਉਦੇਸ਼ਾਂ ਦੀ ਪੂਰਤੀ ਲਈ ਪ੍ਰਚਾਰ ਕਰਨਾ ਚਾਹੀਦਾ ਹੈ।

ਗੋਸ਼ਟਿ ਦੌਰਾਨ ਭਾਈ ਮਨਧੀਰ ਸਿੰਘ (ਪੰਥ ਸੇਵਕ ਜਥਾ ਦੋਆਬਾ) ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮਤੇ ਪੰਥ ਦੇ ਮਤੇ ਨਹੀਂ ਹੋ ਸਕਦੇ। ਪੰਥ ਦੇ ਮਤੇ ਅਕਾਲ ਤਖਤ ਸਾਹਿਬ ਤੋਂ ਹੀ ਹੋ ਸਕਦੇ ਹਨ। ਭਾਈ ਮਲਕੀਤ ਸਿੰਘ ਭਵਾਨੀਗੜ੍ਹ (ਸਿੱਖ ਜਥਾ ਮਾਲਵਾ) ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਪੰਥਕ ਰਵਾਇਤ ਦੀ ਨਿਰੰਤਰਤਾ ਨਾਲ ਹੀ ਕਾਇਮ ਰੱਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਭਾਈ ਭਜਨ ਸਿੰਘ ਨੇ ਕਿਹਾ ਕਿ ਅਕਾਲ ਤਖਤ ਸਾਹਿਬ, ਛੇਵੇਂ ਪਾਤਸ਼ਾਹ ਨੇ ਨਿਆਂ ਕਰਨ ਲਈ ਸਥਾਪਿਤ ਕੀਤਾ ਸੀ। ਭਾਈ ਨਰਾਇਣ ਸਿੰਘ ਨੇ ਸਰਬੱਤ ਖਾਲਸਾ ਅਤੇ ਗੁਰਮਤੇ ਉਪਰ ਆਪਣੇ ਵਿਚਾਰ ਦਿੱਤੇ। ਇਸ ਤੋਂ ਇਲਾਵਾ ਭਾਈ ਸਤਵਿੰਦਰ ਸਿੰਘ ਕੈਥਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਭਾਈ ਸੁਖਦੇਵ ਸਿੰਘ ਡੋਡ ਨੇ ਪਹੁੰਚੇ ਪ੍ਰਚਾਰਕ ਅਤੇ ਸੰਗਤਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਭਾਈ ਪਰਦੀਪ ਸਿੰਘ ਇਆਲੀ, ਭਾਈ ਪਰਵਿੰਦਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਅਮਰਿੰਦਰ ਸਿੰਘ, ਭਾਈ ਅਮਨਪ੍ਰੀਤ ਸਿੰਘ, ਭਾਈ ਗੁਰਜੀਤ ਸਿੰਘ (ਸਿੱਖ ਜਥਾ ਮਾਲਵਾ), ਭਾਈ ਪ੍ਰਿਤਪਾਲ ਸਿੰਘ ਬਰਗਾੜੀ, ਭਾਈ ਹਰਬਖਸ਼ ਸਿੰਘ, ਭਾਈ ਮਨਦੀਪ ਸਿੰਘ, ਭਾਈ ਜਸਪਾਲ ਸਿੰਘ ਮੰਝਪੁਰ, ਭਾਈ ਪਰਮਜੀਤ ਸਿੰਘ ਗਾਜੀ, ਭਾਈ ਗੁਰਪਾਲ ਸਿੰਘ, ਭਾਈ ਨਮਿਤ ਸਿੰਘ, ਭਾਈ ਬਿੰਦਰ ਸਿੰਘ, ਭਾਈ ਹਰਜੀਤ ਸਿੰਘ, ਭਾਈ ਗੁਰਜੰਟ ਸਿੰਘ ਆਦਿ ਸਿੱਖ ਪ੍ਰਚਾਰਕ ਅਤੇ ਸੰਗਤ ਹਾਜਰ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , , , , , , ,