ਸਿੱਖ ਖਬਰਾਂ

ਪ੍ਰੀਖਿਆ ਦੌਰਾਨ ਸਿੱਖ ਨੌਜਵਾਨ ਨੂੰ ਕ੍ਰਿਪਾਨ ਉਤਾਰਨ ‘ਤੇ ਮਜ਼ਬੂਰ ਕਰਨ ਦੀ ਦਿੱਲੀ ਗੁ. ਕਮੇਟੀ ਨੇ ਕੀਤੀ ਨਿਖੇਧੀ

July 25, 2015 | By

ਨਵੀਂ ਦਿੱਲੀ (25 ਜੁਲਾਈ 2015): ਪ੍ਰੀ ਮੈਡੀਕਲ ਪ੍ਰੀਖਿਆ ਏ.ਆਈ.ਪੀ.ਐਮ.ਟੀ . ਦੇ ਦੌਰਾਨ ਪ੍ਰੀਖਿਆ ਕੇਂਦਰ ਸਾਧੂ ਵਾਸਵਾਨੀ ਸਕੂਲ, ਆਦਰਸ਼ ਨਗਰ, ਜੈਪੁਰ ਵਿੱਚ ਅਲਵਰ ਦੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਗਜੀਤ ਸਿੰਘ ਦਾ ਕੜਾ ਅਤੇ ਕ੍ਰਿਪਾਨ ਨੂੰ ਪ੍ਰੀਖਿਆ ਦੌਰਾਨ ਉਤਾਰਨ ਲਈ ਮਜ਼ਬੂਰ ਕਰਨ ਦੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨਿਖੇਧੀ ਕੀਤੀ ਹੈ।

 ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ

ਉਕਤ ਘਟਨਾ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਇਸ ਸੰਬਧ ਵਿੱਚ ਲੋੜੀਦੀ ਕਾਨੂੰਨੀ ਕਾਰਵਾਈ ਕਰਨ ਦੇ ਸੰਕੇਤ ਦਿੱਤੇ ਹਨ।

ਈ-ਮੇਲ ਰਾਹੀਂ ਕਮੇਟੀ ਨੂੰ ਨੌਜਵਾਨ ਵੱਲੋਂ ਸ਼ਿਕਾਇਤ ਮਿਲਣ ਉਪਰੰਤ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗੁਵਾਈ ਹੇਠ ਕਮੇਟੀ ਅਹੁਦੇਦਾਰਾਂ ਦੀ ਹੋਈ ਐਮਰਜੈਂਸੀ ਮੀਟਿੰਗ ’ਚ ਪ੍ਰੀਖਿਆ ਕੇਂਦਰ ਦੇ ਪ੍ਰੰਬੰਧਕਾਂ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਗਈ।

ਜੀ.ਕੇ. ਨੇ ਭਾਰਤੀ ਸੰਵਿਧਾਨ ਦੇ ਆਰਟੀਕਲ 25ਏ ਦੇ ਤਹਿਤ ਸਿੱਖਾਂ ਨੂੰ ਕਕਾਰ ਧਾਰਨ ਕਰਨ ਦੇ ਮਿਲੇ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਉਦਿਆਂ ਜੀ.ਕੇ. ਨੇ ਕਿਹਾ ਕਿ ਕਕਾਰ ਅੰਮ੍ਰਿਤਧਾਰੀ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਹੈ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਅਨਖਿੜਵਾਂ ਅੰਗ ਹੈ।

ਜੀ.ਕੇ. ਨੇ ਸਵਾਲ ਕੀਤਾ ਕਿ ਅਗਰ ਕਕਾਰ ਧਾਰਨ ਕਰਕੇ ਹਰ ਸਿੱਖ ਨੂੰ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਜਾਉਣ ਦੀ ਸੰਵਿਧਾਨ ਆਗਿਆ ਦਿੰਦਾ ਹੈ ਤਾਂ ਫਿਰ ਪ੍ਰੀਖਿਆ ਕੇਂਦਰ ਨੇ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਨੋਜਵਾਨ ਨੂੰ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਗਿਆ ਹੈ।

ਸਿਰਸਾ ਨੇ ਇਸ ਮਸਲੇ ਤੇ ਸੁਪਰੀਮ ਕੋਰਟ ਤਕ ਕਾਨੂੰਨੀ ਲੜਾਈ ਲੜਨ ਦੀ ਗੱਲ ਕਰਦੇ ਹੋਏ ਪ੍ਰੀਖਿਆ ਕੇਂਦਰ ਸਾਧੂ ਵਾਸਵਾਨੀ ਸਕੂਲ, ਆਦਰਸ਼ ਨਗਰ, ਜੈਪੁਰ, ਦੇ ਪ੍ਰਬੰਧਕਾਂ ਦੇ ਖਿਲਾਫ਼ ਕਮੇਟੀ ਵੱਲੋਂ ਸਿੱਖਾਂ ਦੇ ਸੰਵਿਧਾਨਿਕ ਹੱਕਾਂ ਨੂੰ ਕੁਚਲਣ ਦੇ ਦੋਸ਼ ’ਚ ਮੁਕੱਦਮਾ ਦਰਜ ਕਰਾਉਣ ਦਾ ਵੀ ਐਲਾਨ ਕੀਤਾ।

ਕਲ ਸੁਪਰੀਮ ਕੋਰਟ ਵੱਲੋਂ ਉਕਤ ਪ੍ਰੀਖਿਆ ’ਚ ਮੁਸਲਿਮ ਭਾਈਚਾਰੇ ਦੇ ਧਾਰਮਿਕ ਚਿਨ੍ਹਾਂ ਹਿਜਾਬ ਅਤੇ ਟੋਪੀ ਤੇ ਲਾਈ ਗਈ ਪਾਬੰਦੀ ਨੂੰ ਸਿੱਖਾਂ ਦੇ ਅਨਖਿੜਵੇਂ ਅੰਗ ਕਕਾਰਾਂ ਦੇ ਨਾਲ ਜੋੜਨ ਨੂੰ ਸਿਰਸਾ ਨੇ ਸਿੱਖਾਂ ਦੀ ਧਾਰਮਿਕ ਆਜ਼ਾਦੀ ਤੇ ਹਮਲਾ ਵੀ ਕਰਾਰ ਦਿੱਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,