March 1, 2017 | By ਸਿੱਖ ਸਿਆਸਤ ਬਿਊਰੋ
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਗੁਰਦੁਆਰਾ ਚੋਣਾਂ ‘ਚ ਜਿੱਤ ਪ੍ਰਾਪਤ ਕਰ ਲਈ ਹੈ। 26 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਈ ਸੀ। ਖ਼ਬਰ ਲਿਖੇ ਜਾਣ ਤਕ 35 ਸੀਟਾਂ ਦੇ ਨਤੀਜੇ ਆ ਗਏ ਹਨ, ਜਿਨ੍ਹਾਂ ਵਿਚੋਂ ਬਾਦਲ ਦਲ ਨੂੰ 28 ਵਿਚ ਜਿੱਤ ਪ੍ਰਾਪਤ ਹੋ ਗਈ ਹੈ। ਕਮੇਟੀ ਬਣਾਉਣ ਲਈ 24 ਸੀਟਾਂ ‘ਤੇ ਜਿੱਤ ਪ੍ਰਾਪਤ ਕਰਨੀ ਜ਼ਰੂਰੀ ਹੈ।
ਜ਼ਿਕਰਯੋਗ ਹੈ ਕਿ 4 ਸਾਲ ਪਹਿਲਾਂ ਹੋਈਆਂ ਚੋਣਾਂ ਵਿਚ ਵੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸਰਨਾ ਧੜੇ ਨੂੰ ਹਰਾ ਕੇ ਦਿੱਲੀ ਦੇ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਹੱਥ ‘ਚ ਲਿਆ ਸੀ। ਦਿੱਲੀ ਦੀਆਂ ਸੰਗਤਾਂ ਨੇ ਇਸ ਵਾਰ ਵੀ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਵਾਲੀ ਕਮੇਟੀ ਨੂੰ ਦੁਬਾਰਾ ਮੌਕਾ ਦਿੱਤਾ ਹੈ।
ਇਨ੍ਹਾਂ ਚੋਣਾਂ ਵਿਚ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਵਿਚ ਸੀ। ਇਨ੍ਹਾਂ ਚੋਣਾਂ ਵਿਚ ਭਾਈ ਬਲਦੇਵ ਸਿੰਘ ਵਡਾਲਾ, ਭਾਈ ਰਣਜੀਤ ਸਿੰਘ (ਸਾਬਕਾ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ) ਦੀਆਂ ਜਥੇਬੰਦੀਆਂ ਨੇ ਵੀ ਹਿੱਸਾ ਲਿਆ ਸੀ ਪਰ ਉਹ ਕੁਝ ਖਾਸ ਨਹੀਂ ਕਰ ਸਕੇ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
DSGMC Election Results Update: SAD (Badal) Leads; Set to regain Control over DSGMC …
Related Topics: DSGMC, DSGMC elections 2017, Manjit Singh GK, paramjit singh sarna, Sikhs in Delhi, ਦਿੱਲੀ ਕਮੇਟੀ ਚੋਣਾਂ 2017