ਸਿੱਖ ਖਬਰਾਂ

ਸਿੱਖ ਕਤਲੇਆਮ ਦੀ ਦੁਬਾਰਾ ਜਾਂਚ ਲਈ ਮਾਥੁਰ ਕਮੇਟੀ ਦੀ ਰਿਪੋਰਟ ਤੋਂ ਬਾਅਦ, ਦਿੱਲੀ ਕਮੇਟੀ ਨੇ ਗ੍ਰਹਿ ਮੰਤਰੀ ਨੂੰ ਦਿੱਤਾ ਮੰਗ ਪੱਤਰ

February 2, 2015 | By

ਨਵੀਂ ਦਿੱਲੀ(1 ਫਰਵਰੀ, 2015):  1984 ਦੇ ਕਤਲੇਆਮ ਦੀ ਮੁੜ ਤੋਂ ਜਾਂਚ ਦੀ ਸੰਭਾਵਨਾ ਦਾ ਪਤਾ ਲਾਉਣ ਲਈ ਭਾਰਤ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਸਾਬਕਾ ਜੱਜ  ਜਸਟਿਸ (ਰਿਟਾਇਰਡ) ਜੀ ਪੀ ਮਾਥੁਰ ਦੀ ਅਗਵਾਈ ਹੇਠ ਕਮੇਟੀ ਪਿਛਲੇ ਸਾਲ 23 ਦਸੰਬਰ ਨੂੰ ਬਣਾਈ ਗਈ ਸੀ ।

ਕਮੇਟੀ ਨੇ ਆਪਣੀ ਰਿਪੋਰਟ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪਿਛਲੇ ਹਫਤੇ ਸੌਂਪੀ ਸੀ ਅਤੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 31 ਅਕਤੂਬਰ 1984 ਨੂੰ ਹੱਤਿਆ ਤੋਂ ਬਾਅਦ ਹੋਏ ਸਿੱਖ ਕਤਲੇਆਮ ਦੀ ਮੁੜ ਤੋਂ ਜਾਂਚ ਲਈ ਵਿਸ਼ੇਸ਼  ਜਾਂਚ ਟੀਮ ਬਣਾਉਣ ਦੀ ਸਿਫਾਰਸ਼ ਕੀਤੀ ਸੀ।

SGMC_meets_rajnath_singh-copy

ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਦਿੱਲੀ ਕਮੇਟੀ ਦੇ ਪ੍ਰਧਾਨ

ਮਾਥੂਰ ਕਮੇਟੀ ਦੀ ਰਿਪੋਰਟ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਅੱਜ ਇੱਕ ਵਫਦ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਉਣ ਦੀ ਮੰਗ ਕੀਤੀ।

ਸਾਬਕਾ ਜੱਜ ਜਸਟਿਸ ਜੀ.ਪੀ. ਮਾਥੁਰ ਦੀ ਅਗਵਾਈ ‘ਚ ਗਠਿਤ ਕਮੇਟੀ ਵੱਲੋਂ ਗ੍ਰਹਿ ਮੰਤਰਾਲੇ ਨੂੰ ਐਸ.ਆਈ.ਟੀ. ਬਣਾਉਣ ਦੀ ਸਿਫਾਰਸ਼ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਕਮੇਟੀ ਵੱਲੋਂ ਇਹ ਮੁਲਾਕਾਤ ਕੀਤੀ ਗਈ ।

ਜੀ.ਕੇ ਵੱਲੋਂ ਭਾਰਤੀ ਗ੍ਰਹਿ ਮੰਤਰੀ ਵੱਲੋਂ  ਸਿੱਖ ਦੰਗਿਆਂ ਦੀ ਥਾਂ ਕਤਲੇਆਮ ਕਹਿਣ ਦੇ ਦਿੱਤੇ ਗਏ ਬਿਆਨ ਲਈ ਵੀ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ ਗਿਆ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,