October 21, 2016 | By ਸਿੱਖ ਸਿਆਸਤ ਬਿਊਰੋ
ਤਰਨ ਤਾਰਨ: ਸਾਬਕਾ ਡੀ.ਜੀ.ਪੀ. ਸ਼ਸ਼ੀ ਕਾਂਤ ਵੱਲੋਂ ਨਸ਼ਿਆਂ ਸਬੰਧੀ ਖ਼ੁਲਾਸੇ ਕਰਨ ਤੋਂ ਬਾਅਦ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਪੱਟੀ ਦੀ ਅਦਾਲਤ ਵਿੱਚ ਸ਼ਸ਼ੀ ਕਾਂਤ ਖ਼ਿਲਾਫ਼ ਮਾਣਹਾਨੀ ਦਾ ਕੇਸ ਕੀਤਾ ਸੀ। ਇਸ ਬਾਰੇ ਵਲਟੋਹਾ ਦੇ ਵਕੀਲ ਕਵੰਲਜੀਤ ਸਿੰਘ ਬਾਠ ਨੇ ਦੱਸਿਆ ਕਿ ਮਾਮਲੇ ਸਬੰਧੀ ਗਵਾਹ ਅੱਜ ਅਦਾਲਤ ਵਿੱਚ ਪੇਸ਼ ਹੋਏ ਤੇ ਅਦਾਲਤ ਨੇ ਸਾਬਕਾ ਡੀ.ਜੀ.ਪੀ. (ਜੇਲ੍ਹ) ਸ਼ਸ਼ੀ ਕਾਂਤ ਨੂੰ ਸੰਮਨ ਜਾਰੀ ਕਰ ਕੇ 27 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸ਼ਸ਼ੀ ਕਾਂਤ ਨੇ ਨਸ਼ਿਆਂ ਸਬੰਧੀ ਖ਼ੁਲਾਸਾ ਕੀਤਾ ਸੀ, ਜਿਸ ਵਿੱਚ ਪੰਜਾਬ ਦੇ ਕਈ ਸਿਆਸੀ ਆਗੂਆਂ ਦੇ ਨਾਮ ਉਨ੍ਹਾਂ ਲਏ ਸਨ। ਇਸ ਖ਼ੁਲਾਸੇ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਭੂਚਾਲ ਆ ਗਿਆ ਸੀ।
Related Topics: Drugs Abuse and Drugs Trafficking in Punjab, Ex DGP Shashi Kant, Punjab Politics, Virsa Singh Valtoha