Site icon Sikh Siyasat News

ਸਾਬਕਾ ਕਾਂਗਰਸੀ ਵਿਧਾਇਕ ਅਤੇ ਸੰਸਦ ਚਰਨਜੀਤ ਸਿੰਘ ਚੰਨੀ ਹੋਏ ‘ਆਪ’ ਵਿਚ ਸ਼ਾਮਲ

ਚੰਡੀਗੜ੍ਹ: ਬੁਧਵਾਰ (21 ਸਤੰਬਰ) ਨੂੰ ਚੰਡੀਗੜ ਵਿਖੇ ਸਾਬਕਾ ਕਾਂਗਰਸੀ ਸੰਸਦ ਚਰਨਜੀਤ ਸਿੰਘ ਚੰਨੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ‘ਆਪ’ ਦੇ ਲੀਗਲ ਸੈਲ ਦੇ ਮੁਖੀ ਹਿਮਤ ਸਿੰਘ ਸ਼ੇਰਗਿਲ ਨੇ ਚਰਨਜੀਤ ਸਿੰਘ ਚੰਨੀ ਦਾ ਆਮ ਆਦਮੀ ਪਾਰਟੀ ਵਿਚ ਸੁਆਗਤ ਕਰਦਿਆਂ ਕਿਹਾ ਕਿ ਉਹਨਾਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਅਜਿਹੇ ਇਮਾਨਦਾਰ ਲੋਕਾਂ ਦੀ ਪਾਰਟੀ ਨੂੰ ਹਮੇਸ਼ਾ ਲੋੜ ਹੁੰਦੀ ਹੈ। ਸ਼ੇਰਗਿਲ ਨੇ ਕਿਹਾ ਕਿ ਪਾਰਟੀ ਵਿਚ ਉਹਨਾਂ ਦੇ ਆਉਣ ਨਾਲ 2017 ਵਿਧਾਨਸਭਾ ਚੋਣਾਂ ਦੀ ਜਿਤ ਲਈ ਆਮ ਆਦਮੀ ਪਾਰਟੀ ਇਕ ਕਦਮ ਹੋਰ ਅੱਗੇ ਵਧੀ ਹੈ।

ਸਾਬਕਾ ਵਿਧਾਇਕ ਅਤੇ ਕਾਂਗਰਸੀ ਐਮ ਪੀ ਚਰਨਜੀਤ ਸਿੰਘ ਚੰਨੀ ‘ਆਪ’ ਵਿਚ ਸ਼ਾਮਲ
ਹੋਣ ਮੌਕੇ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਬਿਨਾਂ ਸ਼ਰਤ ਪਾਰਟੀ ਵਿਚ ਸ਼ਾਮਲ ਹੋਏ ਹਨ ਅਤੇ ਪੰਜਾਬ ਦੇ ਵੱਡੇ ਹਿੱਤਾਂ ਲਈ ਪਾਰਟੀ ਦੀ ਮਜ਼ਬੂਤੀ ਲਈ ਕਾਰਜ ਕਰਨਗੇ।

ਇਸ ਮੌਕੇ ਚੰਨੀ ਨੇ ਦੱਸਿਆ ਕਿ ਉਹ ਸਾਲ 1997 ਵਿਚ ਨਵਾਂ ਸ਼ਹਿਰ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਵਿਧਾਇਕ ਚੁਣੇ ਗਏ ਅਤੇ ਸਾਲ 1999 ਵਿਚ ਹੁਸ਼ਿਆਰਪੁਰ ਤੋਂ ਉਹ ਕਾਂਗਰਸ ਪਾਰਟੀ ਦੀ ਟਿਕਟ ਤੋਂ ਚੋਣ ਲੜ ਕੇ ਲੋਕ ਸਭਾ ਮੈਂਬਰ ਬਣੇ। ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਮੈਂਬਰ ਰਹਿੰਦਿਆ 14 ਕਰੋੜ ਹਲਕੇ ‘ਚ ਲਗਾਉਣ ਦਾ ਰਿਕਾਰਡ ਵੀ ਦਰਜ ਹੈ। ਚੰਨੀ ਦੇ ਪਿਤਾ ਸ. ਦਿਲਬਾਗ ਸਿੰਘ 7 ਵਾਰ ਵਿਧਾਨਸਭਾ ਮੈਂਬਰ ਰਹੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version