ਸਿੱਖ ਖਬਰਾਂ

ਗਿਆਨੀ ਹਰਪ੍ਰੀਤ ਸਿੰਘ ਵਲੋਂ ਓਲੰਪੀਅਨ ਸ. ਬਲਬੀਰ ਸਿੰਘ ਦੇ ਚਲਾਣੇ ’ਤੇ ਅਫਸੋਸ ਦਾ ਪ੍ਰਗਟਾਵਾ

May 28, 2020 | By

ਸ੍ਰੀ ਅੰਮ੍ਰਿਤਸਰ: ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਓਲੰਪੀਅਨ ਹਾਕੀ ਖਿਡਾਰੀ ਸ੍ਰ. ਬਲਬੀਰ ਸਿੰਘ ਜੀ ਸੀਨੀਅਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ “ਭਾਈ ਸਾਹਿਬ ਜੀ ਹਾਕੀ ਦੇ ਮਹਾਨ ਖਿਡਾਰੀ ਹੀ ਨਹੀਂ ਬਲਕਿ ਸਿੱਖ ਹਾਕੀ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਵੀ ਸਨ”।

ਓਲੰਪੀਅਨ ਹਾਕੀ ਖਿਡਾਰੀ ਸ੍ਰ. ਬਲਬੀਰ ਸਿੰਘ

ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ “ਸਿੱਖੀ ਸਰੂਪ ਵਿਚ ਦਸਤਾਰ ਦੇ ਗੌਰਵ ਨੂੰ ਉੱਚਾ ਚੁੱਕਣ ਵਾਲੀ ਇੱਕ ਮਹਾਨ ਸ਼ਖਸ਼ੀਅਤ ਸਨ। ਉਨ੍ਹਾਂ ਨੇ ਓਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗਾ ਜਿੱਤਿਆ ਅਤੇ ਖੇਡਾਂ ਦੇ ਖੇਤਰ ਵਿਚ ਮਹਾਨ ਪ੍ਰਾਪਤੀਆਂ ਕਰਕੇ ਸਿੱਖ ਕੌਮ ਦਾ ਮਾਣ ਵਧਾਇਆ।ਉਨ੍ਹਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ”।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

“ਸ. ਬਲਬੀਰ ਸਿੰਘ ਦੀਆਂ ਪ੍ਰਾਪਤੀਆਂ ਅਤੇ ਦੇਣ ਨੂੰ ਆਉਣ ਵਾਲੀਆਂ ਪੀੜ੍ਹੀਆਂ ਸਦਾ ਯਾਦ ਰੱਖਣਗੀਆਂ।ਸਾਡੀ ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਵਾਹਿਗੁਰੂ ਜੀ ਉਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ”, ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ।

ਸ. ਬਲਬੀਰ ਸਿੰਘ ਸੀਨੀਅਰ ਲੰਘੀ 25 ਮਈ ਨੂੰ ਚਲਾਣਾ ਕਰ ਗਏ ਸਨ। ਉਹ 95 ਵਰ੍ਹਿਆਂ ਦੇ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,