Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Pind Bachao Punjab Bachao

30 ਮਈ ਨੂੰ ਚੰਡੀਗੜ੍ਹ ਵਿੱਚ ਫੈਡਰਲ ਢਾਂਚੇ ਅਤੇ ਰਾਜਾਂ ਦੇ ਹੱਕਾਂ ’ਤੇ ਵਿਸ਼ੇਸ਼ ਸੈਮੀਨਾਰ

30 ਮਈ ਨੂੰ ਚੰਡੀਗੜ੍ਹ ਵਿੱਚ ਫੈਡਰਲ ਢਾਂਚੇ ਅਤੇ ਰਾਜਾਂ ਦੇ ਹੱਕਾਂ ’ਤੇ ਵਿਸ਼ੇਸ਼ ਸੈਮੀਨਾਰ

ਚੰਡੀਗੜ੍ਹ – ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ 30 ਮਈ 2026 ਨੂੰ ਫੈਡਰਲ ਢਾਂਚੇ, ਰਾਜਾਂ ਦੀ ਖੁਦਮੁਖਤਾਰੀ ਅਤੇ ਸੰਵਿਧਾਨਕ ਹੱਕਾਂ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਸੈਮੀਨਾਰ ਸਵੇਰੇ 10:30 ਵਜੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਪਲਾਟ ਨੰ. 1, ਸੈਕਟਰ 28 ਏ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।

Pind Bachao Punjab Bachao

ਜਾਰੀ ਸੱਦਾ ਪੱਤਰ ਵਿੱਚ ਕਿਹਾ ਗਿਆ ਹੈ ਕਿ “ਅੱਜ ਜਦੋਂ ਕੇਂਦਰੀਕਰਨ ਦੀ ਨੀਤੀ ਨਾਲ ਰਾਜਾਂ ਦੇ ਸੰਵਿਧਾਨਕ ਹੱਕ ਲਗਾਤਾਰ ਖੋਹੇ ਜਾ ਰਹੇ ਹਨ, ਪੰਜਾਬ ਦੇ ਪਾਣੀ, ਖੇਤੀ, ਵਿੱਤ ਤੇ ਪਛਾਣ ’ਤੇ ਸੰਕਟ ਮੰਡਰਾ ਰਿਹਾ ਹੈ, ਤਾਂ ਇਹ ਜ਼ਰੂਰੀ ਹੋ ਗਿਆ ਹੈ ਕਿ ਫੈਡਰਲਿਜ਼ਮ ਦੇ ਮੁੱਦੇ ’ਤੇ ਗੰਭੀਰ ਸੰਵਾਦ ਰਚਾਇਆ ਜਾਵੇ।” ਇਸ ਸੈਮੀਨਾਰ ਵਿੱਚ ਸੰਵਿਧਾਨਕ ਮਾਹਿਰ, ਸਾਬਕਾ ਜੱਜ, ਅਰਥਸ਼ਾਸਤਰੀ, ਕਿਸਾਨ-ਮਜ਼ਦੂਰ ਆਗੂ, ਵਿਦਵਾਨ, ਵਕੀਲ, ਸਰਪੰਚ ਅਤੇ ਸਮਾਜਿਕ-ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਆਪਣੇ ਵਿਚਾਰ ਪੇਸ਼ ਕਰਨਗੇ। ਸੈਮੀਨਾਰ ਦੇ ਅੰਤ ’ਤੇ “ਰਾਜਾਂ ਦੇ ਹੱਕਾਂ ਦਾ ਚਾਰਟਰ” ਵੀ ਪਾਸ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੀ ਸਾਂਝੀ ਰਾਏ ਬਣਾਉਣ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਇੱਕ-ਇੱਕ ਨੁਮਾਇੰਦੇ ਨੂੰ ਵੀ ਆਪਣਾ ਪੱਖ ਰੱਖਣ ਲਈ ਵਿਸ਼ੇਸ਼ ਸੱਦਾ ਦਿੱਤਾ ਜਾ ਰਿਹਾ ਹੈ।


Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਸਿਹਤ ਵਿਭਾਗ ਵੱਲੋਂ ਲੁਧਿਆਣਾ ਦੇ ਪਿੰਡ ਜਰਗ ਦੇ ਘਰਾਂ ਦੀਆਂ ਬੰਬੀਆਂ (ਸਮਰਸੀਬਲਾਂ) ਦੇ ਪਾਣੀ ਦੀ ਜਾਂਚ ਤੋਂ ਬਾਅਦ 90 ਘਰਾਂ ਦੇ ਪਾਣੀ ਨੂੰ ਪੀਣ ਲਈ ਅਯੋਗ ਕਰਾਰ ਦਿੱਤਾ ਹੈ। ਅਜਿਹਾ
ਸਿਹਤ ਵਿਭਾਗ ਵੱਲੋਂ ਲੁਧਿਆਣਾ ਦੇ ਪਿੰਡ ਜਰਗ ਦੇ ਘਰਾਂ ਦੀਆਂ ਬੰਬੀਆਂ (ਸਮਰਸੀਬਲਾਂ) ਦੇ ਪਾਣੀ ਦੀ ਜਾਂਚ ਤੋਂ ਬਾਅਦ 90 ਘਰਾਂ ਦੇ ਪਾਣੀ ਨੂੰ ਪੀਣ ਲਈ ਅਯੋਗ ਕਰਾਰ ਦਿੱਤਾ ਹੈ। ਅਜਿਹਾ
ਮੌਜੂਦਾ ਪੰਜਾਬ ਸਰਕਾਰ ਨਹਿਰੀ ਪਾਣੀ ਬਾਰੇ ਪਿਛਲੇ ਸਮੇਂ ਤੋਂ ਵੱਡੇ ਦਾਅਵੇ ਕਰ ਰਹੀ ਹੈ। ਇਹ ਠੀਕ ਹੈ ਕਿ ਕੁਝ ਕੁ ਇਲਾਕੇ ਅਜਿਹੇ ਜ਼ਰੂਰ ਹਨ, ਜਿਨ੍ਹਾਂ ‘ਚ ਲੰਮੇ ਅਰਸੇ ਬਾਅਦ ਨਹਿਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: