Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਗਤ ਨੇ ਪਹਿਰੇਦਾਰੀ ਕਰਕੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ‘ਦਾਸਤਾਨ-ਏ-ਸਰਹੰਦ’ ਮੁੜ ਬੰਦ ਕਰਵਾਈ

ਸੰਗਤ ਨੇ ਪਹਿਰੇਦਾਰੀ ਕਰਕੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ‘ਦਾਸਤਾਨ-ਏ-ਸਰਹੰਦ’ ਮੁੜ ਬੰਦ ਕਰਵਾਈ

ਬੁਢਲਾਡਾ: ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ ਰਚ ਕੇ ਗੁਰਮਤਿ ਆਸ਼ੇ ਤੇ ਪੰਥਕ ਰਿਵਾਇਤ ਦੀ ਉਲੰਘਣਾ ਕਰਦੀ ਫਿਲਮ ‘ਦਾਸਤਾਨ-ਏ-ਸਰਹੰਦ’ ਵਿਰੁਧ ਚੇਤਨ ਸੰਗਤਾਂ ਤੇ ਜਥਿਆਂ ਦੀ ਪਹਿਰੇਦਾਰੀ ਜਾਰੀ ਹੈ। ਫਿਲਮ ਵਾਲਿਆਂ ਵੱਲੋਂ ਅੱਜ ਬੁਢਲਾਡਾ ਵਿਖੇ ਇਹ ਫਿਲਮ ਮੁੜ ਚਲਾਉਣ ਦਾ ਯਤਨ ਕੀਤਾ ਗਿਆ ਜਿਸ ਬਾਰੇ ਪਤਾ ਲੱਗਣ ਉੱਤੇ ਦਲ ਖਾਲਸਾ ਅਤੇ ਲੱਖੀ ਜੰਗਲ ਖਾਲਸਾ ਜਥਾ ਦੇ ਸੇਵਾਦਾਰਾਂ ਨੇ ਮੌਕੇ ਉੱਤੇ ਪਹੁੰਚ ਕੇ ਇਹ ਫਿਲਮ ਬੰਦ ਕਰਵਾਈ। 

ਜ਼ਿਕਰਯੋਗ ਹੈ ਕਿ ਇਹ ਫਿਲਮ ਬੀਤੇ ਸਾਲ ਦਸੰਬਰ ਵਿਚ ਜਾਰੀ ਹੋਣੀ ਸੀ ਪਰ ਸਿੱਖ ਸੰਗਤਾਂ ਦੇ ਵਿਰੋਧ ਦੇ ਚੱਲਦਿਆਂ ਫਿਲਮ ਰੋਕ ਦਿੱਤੀ ਗਈ ਸੀ। 

ਇਸ ਸਾਲ ਜਦੋਂ ਫਿਲਮ ਵਾਲਿਆਂ ਨੇ 3 ਨਵੰਬਰ 2023 ਨੂੰ ਫਿਲਮ ਜਾਰੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਰੋਹ ਵਿਚ ਆਈਆਂ ਸੰਗਤਾਂ ਨੇ ਵੱਖ-ਵੱਖ ਥਾਵਾਂ ਉੱਤੇ ਸਿਨੇਮਾਂ ਘਰਾਂ ਵਿਚ ਜਾ ਕੇ ਫਿਲਮ ਬੰਦ ਕਰਵਾਈ।

ਕਿਤਾਬ ਖਾਲਸਾ ਬੁੱਤ ਨਾ ਮਾਨੈ ਕੋਇ ਮੰਗਵਾਉਣ ਲਈ ਸੁਨੇਹਾ ਭੇਜੋ –

ਦੱਸਣਯੋਗ ਹੈ ਕਿ ਸਿੱਖ ਪਰੰਪਰਾ ਵਿਚ ਗੁਰੂ ਸਾਹਿਬਾਨ, ਗੁਰੂ ਸਾਹਿਬ ਦੇ ਪਰਿਵਾਰਾਂ, ਚਾਰ ਸਾਹਿਬਜ਼ਾਦਿਆਂ, ਗੁਰੂ ਸਾਹਿਬ ਦੇ ਸੰਗੀ ਗੁਰਸਿੱਖਾਂ ਤੇ ਮਹਾਨ ਸ਼ਹੀਦਾਂ ਦੀਆਂ ਨਕਲਾਂ ਲਾਹੁਣ ਦੀ ਮਨਾਹੀ ਹੈ। 

ਫਿਲਮਾਂ ਵਾਲੇ ਕਾਰਟੂਨ/ਐਨੀਮੇਸ਼ਨ ਦੀ ਬਹਾਨੇ ਇਹ ਨਕਲਾਂ ਲਾਹ ਕੇ ਸਿੱਖ ਪਰੰਪਰਾਵਾਂ ਦੀ ਉਲੰਘਣਾ ਕਰ ਰਹੇ ਹਨ। ਇਸ ਲਈ ਸੰਗਤਾਂ ਵੱਲੋਂ ਇਹਨਾ ਫਿਲਮਾਂ ਦਾ ਵਿਰੋਧ ਕੀਤਾ ਜਾਂਦਾ ਹੈ।

ਇਸ ਬਾਰੇ ਸਿੱਖ ਸਿਆਸਤ ਨਾਲ ਗੱਲ ਕਰਦਿਆਂ ਸਿੱਖ ਜਥਾ ਮਾਲਵਾ ਦੇ ਸੇਵਾਦਾਰ ਭਾਈ ਮਲਕੀਤ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਫਿਲਮਾਂ ਰਾਹੀਂ ਸਵਾਂਗ ਦਾ ਇਹ ਕੁਰਾਹਾ ਦਿਨ-ਬ-ਦਿਨ ਡੂੰਘਾ ਹੁੰਦਾ ਜਾ ਰਿਹਾ ਹੈ। ਦਾਸਤਾਨ-ਏ-ਸਰਹੰਦ ਫਿਲਮ ਵਿਚ ਮਾਸੂਮ ਬੱਚਿਆਂ ਕੋਲੋਂ ਸਾਹਿਬਜ਼ਾਦਿਆਂ ਦੀਆਂ ਨਕਲਾਂ ਲੁਹਾਈਆਂ ਗਈਆਂ ਸਨ ਤੇ ਬਾਅਦ ਵਿਚ ਇਸ ਨੂੰ ਨਕਲੋ-ਹਰਕਤ ਫੜ੍ਹਨ ਵਾਲੀ ਵਿਧੀ (ਮੋਸ਼ਨ ਕੈਪਚਰ ਤਕਨੀਕ) ਰਾਹੀਂ ਕਾਰਟੂਨ/ਐਨੀਮੇਸ਼ਨ ਵਿਚ ਬਦਲਿਆ ਗਿਆ ਸੀ। ਉਹਨਾ ਕਿਹਾ ਕਿ ਸੰਗਤਾਂ ਇਸ ਫਿਲਮ ਵਿਰੁਧ ਪਹਿਰੇਦਾਰੀ ਜਾਰੀ ਰੱਖਣਗੀਆਂ ਅਤੇ ਇਹ ਸਵਾਂਗ ਨਹੀਂ ਚੱਲਣ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਵੀ ਇਕ ਮਤੇ ਰਾਹੀਂ ਗੁਰੂ ਸਾਹਿਬਾਨ, ਗੁਰੂ ਸਾਹਿਬਾਨ ਦੇ ਪਰਿਵਾਰਾਂ ਅਤੇ ਸਾਹਿਬਜ਼ਾਦਿਆਂ ਦੇ ਕਿਸੇ ਤਰ੍ਹਾਂ ਦੇ ਸਵਾਂਗ ਦੀ ਮੁਕੰਮਲ ਮਨਾਹੀ ਕੀਤੀ ਹੈ। ਮਤੇ ਵਿਚ ਸਾਫ ਦਰਜ਼ ਹੈ ਕਿ ਕਾਰਟੂਨ ਜਾਂ ਐਨੀਮੇਸ਼ਨ ਰਾਹੀਂ ਵੀ ਇਹ ਸਵਾਂਗ ਨਹੀਂ ਰਚਿਆ ਜਾ ਸਕਦਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ
ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ ਰਚ ਕੇ ਗੁਰਮਤਿ ਆਸ਼ੇ ਤੇ ਪੰਥਕ ਰਿਵਾਇਤ ਦੀ ਉਲੰਘਣਾ ਕਰਦੀ ਫਿਲਮ ‘ਦਾਸਤਾਨ-ਏ-ਸਰਹੰਦ’ ਵਿਰੁਧ ਚੇਤਨ ਸੰਗਤਾਂ ਤੇ ਜਥਿਆਂ ਦੀ ਪਹਿਰੇਦਾਰੀ ਜਾਰੀ ਹੈ। ਫਿਲਮ ਵਾਲਿਆਂ ਵੱਲੋਂ ਅੱਜ ਬੁਢਲਾਡਾ
ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ “ਦਾਸਤਾਨ-ਏ-ਸਰਹੰਦ” ਫਿਲਮ ਵਿਰੁਧ ਸਿੱਖ ਸੰਗਤਾਂ ਦਾ ਰੋਹ ਪ੍ਰਚੰਡ ਹੁੰਦਾ ਜਾ ਰਿਹਾ ਹੈ। ਇਹ ਫਿਲਮ ਕਈ ਸ਼ਹਿਰਾਂ ਵਿਚੋਂ ਸਿੱਖ ਸੰਗਤਾਂ ਵੱਲੋਂ ਬੰਦ ਕਰਵਾਈ ਜਾ ਚੁੱਕੀ ਹੈ।
ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ “ਦਾਸਤਾਨ-ਏ-ਸਰਹੰਦ” ਫਿਲਮ ਵਿਰੁਧ ਸਿੱਖ ਸੰਗਤਾਂ ਦਾ ਰੋਹ ਪ੍ਰਚੰਡ ਹੁੰਦਾ ਜਾ ਰਿਹਾ ਹੈ। ਇਹ ਫਿਲਮ ਕਈ ਸ਼ਹਿਰਾਂ ਵਿਚੋਂ ਸਿੱਖ ਸੰਗਤਾਂ ਵੱਲੋਂ ਬੰਦ ਕਰਵਾਈ ਜਾ ਚੁੱਕੀ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: