Site icon Sikh Siyasat News

ਖਾਲਸਾ ਕੇਸ ਵਿਚ ਅਣਪਛਾਤੇ ਪੁਲਿਸ ਮੁਲਾਜ਼ਮਾਂ ਖਿਲਾਫ ਪਰਚਾ, ਘਟਨਾ ਬਾਰੇ ਚਸ਼ਮਦੀਦਾਂ ਦੀ ਜੁਬਾਨੀ ਸੁਣੋ (ਵੀਡੀਓ)

ਚੰਡੀਗੜ੍ਹ: ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਦੇ ਕੇਸ ਵਿਚ ਹਰਿਆਣਾ ਪੁਲਿਸ ਨੇ ਅਣਪਛਾਤੇ ਪੁਲਿਸ ਮੁਲਾਜ਼ਮਾਂ ਖਿਲਾਫ ਐਫ.ਆਈ.ਆਰ ਦਰਜ ਕਰ ਲਈ ਹੈ।

ਕੁਰੂਕਸ਼ੇਤਰ ਜ਼ਿਲ੍ਹੇ ਦੇ ਇਸਮਾਈਲਾਬਾਦ ਥਾਣੇ ਵਿਚ ਐਫ.ਆਈ.ਆਰ ਨੰ.47/48 ਦਰਜ ਕੀਤੀ ਗਈ ਹੈ ਜਿਸ ਵਿਚ ਧਾਰਾ 302 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਐਫ.ਆਈ.ਆਰ ਗੁਰਬਖਸ਼ ਸਿੰਘ ਖਾਲਸਾ ਦੇ ਭਰਾ ਜਰਨੈਲ ਸਿੰਘ ਪੁੱਤਰ ਅਜੀਤ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤੀ ਗਈ ਹੈ।

ਜਿਕਰਯੋਗ ਹੈ ਕਿ ਮੰਗਲਵਾਰ ਵਾਲੇ ਦਿਨ ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਤੋਂ ਬਾਅਦ ਅੱਜ ਪਿੰਡ ਠਸਕਾ ਅਲੀ ਵਿਚ ਸਥਿਤੀ ਗੰਭੀਰ ਬਣੀ ਹੋਈ ਸੀ। ਜਿੱਥੇ ਸਥਾਨਕ ਪ੍ਰਸ਼ਾਸਨ ਗੁਰਬਖਸ਼ ਸਿੰਘ ਖਾਲਸਾ ਦਾ ਸੰਸਕਾਰ ਕਰਨ ਲਈ ਜ਼ੋਰ ਪਾ ਰਿਹਾ ਹੈ ਉੱਥੇ ਮੌਕੇ ‘ਤੇ ਪਹੁੰਚੀਆਂ ਸਿੱਖ ਸੰਗਤਾਂ ਅਤੇ ਪਰਿਵਾਰ ਮੰਗ ਕਰ ਰਿਹਾ ਹੈ ਕਿ ਗਰਬਖਸ਼ ਸਿੰਘ ਖਾਲਸਾ ਦੇ ਛਾਲ ਮਾਰਨ ਸਮੇਂ ਮੌਕੇ ‘ਤੇ ਮੋਜੂਦ ਪੁਲਿਸ ਮੁਲਾਜ਼ਮਾਂ ਖਿਲਾਫ ਪਰਚਾ ਦਰਜ ਕੀਤਾ ਜਾਵੇ।

ਇਸ ਘਟਨਾ ਦੇ ਚਸ਼ਮਦੀਦ ਗਵਾਹਾਂ ਨਾਲ ਸਿੱਖ ਸਿਆਸਤ ਵਲੋਂ ਖਾਸ ਗੱਲਬਾਤ ਕੀਤੀ ਗਈ, ਜਿਹਨਾਂ ਦੱਸਿਆ ਕਿ ਪੁਲਿਸ ਕਾਰਵਾਈ ਨੇ ਗੁਰਬਖਸ਼ ਸਿੰਘ ਨੂੰ ਛਾਲ ਮਾਰਨ ਲਈ ਮਜ਼ਬੂਰ ਕੀਤਾ। ਇਸ ਸਾਰੀ ਗੱਲਬਾਤ ਦੀ ਵੀਡੀਓ ਤੁਸੀਂ ਇੱਥੇ ਦੇਖ ਸਕਦੇ ਹੋ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version