ਐਡੀਲੇਡ: ਆਸਟ੍ਰੇਲੀਆ ਦੇ ਉੱਤਰੀ ਇਲਾਕੇ ਵਰਜੀਨੀਆ ਵਿਖੇ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਨੂੰ ਐਤਵਾਰ ਰਾਤ ਲੱਗੀ ਭਿਆਨਕ ਅੱਗ ਕਾਰਨ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ। ਇਸ ਦੁਖਦਾਈ ਘਟਨਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਅਗਨ ਭੇਟ ਹੋ ਗਏ, ਆਸਟ੍ਰੇਲੀਆ ‘ਚ ਵਾਪਰੀ ਇਸ ਦੁਖਦਾਈ ਘਟਨਾ ਨਾਲ ਵਿਸ਼ਵ ਭਰ ‘ਚ ਵੱਸਦੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ।
ਮਿਲੀ ਜਾਣਕਾਰੀ ਅਨੁਸਾਰ ਐਤਵਾਰ ਰਾਤ ਕਰੀਬ 10 ਵਜੇ ਗੁਰਦੁਆਰਾ ਸਹਿਬ ‘ਚ ਅਚਾਨਕ ਅੱਗ ਲੱਗ ਗਾਈ। ਕੁਝ ਹੀ ਮਿੰਟਾਂ ‘ਚ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ‘ਚ ਲੈ ਲੀਆ ਅਤੇ ਅੰਦਰੋਂ ਧਮਾਕਿਆਂ ਦੀਆਂ ਆਵਾਜ਼ਾਂ ਵੀ ਸੁਣੀਆਂ ਗਈਆਂ।

ਸੂਚਨਾ ਮਿਲਦੇ ਹੀ 60 ਦੇ ਕਰੀਬ ਅੱਗ ਬੁਝਾਊ ਗੱਡੀਆਂ ਮੌਕੇ ‘ਤੇ ਪਹੁੰਚ ਕੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਦੱਖਣੀ ਆਸਟ੍ਰੇਲੀਆ ਪੁਲਿਸ ਤੇ ਅੱਗ ਜਾਂਚ ਮਾਹਿਰਾਂ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।