November 10, 2016 | By ਸਿੱਖ ਸਿਆਸਤ ਬਿਊਰੋ
ਸਿਆਟਲ: ਸਿਆਟਲ ਪੁਲਿਸ ਨੇ ਮਾਈਕ੍ਰੋ ਬਲਾਗਿੰਗ ਵੈਬਸਾਈਟ ਟਵਿਟਰ ‘ਤੇ ਕਿਹਾ ਹੈ ਕਿ ਉਹ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਰਿਪਬਲੀਕਨ ਉਮੀਦਵਾਰ ਡੋਨਾਲਡ ਟਰੰਪ ਦੀ ਹੈਰਾਨ ਕਰ ਦੇਣ ਵਾਲੀ ਜਿੱਤ ਦੇ ਵਿਰੋਧ ‘ਚ ਹੋ ਰਹੇ ਪ੍ਰਦਰਸ਼ਨ ਦੇ ਨੇੜਲੇ ਇਲਾਕੇ ‘ਚ ਹੋਈ ਗੋਲੀਬਾਰੀ ਦੀ ਜਾਂਚ ਕਰ ਰਹੇ ਹਨ, ਜਿਸਦੇ ਕਿ ‘ਕਈ ਲੋਕ ਸ਼ਿਕਾਰ ਬਣੇ ਹਨ’।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Firing Near Anti-Trump Rally in Seattle; Five sustain injuries …
ਸਿਆਟਲ ਫਾਇਰ ਮਹਿਕਮੇ ਨੇ ਸਥਾਨਕ ਸਮੇਂ ਮੁਤਾਬਕ ਸ਼ਾਮ 7 ਵਜੇ ਦੇ ਕਰੀਬ ਟਵੀਟ ਕਰਕੇ ਦੱਸਿਆ ਕਿ ਪੰਜ ਬੰਦਿਆਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਨੂੰ ਗੋਲੀ ਲੱਗੀ ਹੈ ਅਤੇ ਉਨ੍ਹਾਂ ਵਿਚੋਂ ਦੋ ਦੇ ਜ਼ਖਮ ਜਾਨਲੇਵਾ ਹੋ ਸਕਦੇ ਹਨ।
ਹਾਲੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਗੋਲੀਬਾਰੀ ਦਾ ਪ੍ਰਦਰਸ਼ਨ ਨਾਲ ਕੋਈ ਸੰਬੰਧ ਹੈ ਜਾਂ ਨਹੀਂ। ਪੁਲਿਸ ਨੇ ਦੱਸਿਆ ਕਿ ਕਾਰਨ ਸਪੱਸ਼ਟ ਹੁੰਦੇ ਹੀ ਜਾਣਕਾਰੀ ਦਿੱਤੀ ਜਾਏਗੀ।
ਸਥਾਨਕ ਟੀ.ਵੀ. ਨੇ ਦੱਸਿਆ ਕਿ ਗੋਲੀ ਚਲਾਉਣ ਤੋਂ ਬਾਅਦ ਸ਼ੱਕੀ ਫਰਾਰ ਹੈ।
Related Topics: Donald Trump, United States