ਲੰਡਨ (27 ਜਨਵਰੀ, 2016): ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸ਼ਾਮ ਸਿੰਘ ਦੀ ਮੌਤ ਨਾਲ ਸਿੱਖ ਕੌਮ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।ਜਿਹਨਾਂ ਨੇ ਆਪਣੀ ਜਿੰਦਗੀ ਦਾ ਲੰਬਾ ਅਰਸਾ ਪਾਕਿਸਤਾਨ ਸਥਿਤ ਗੁਰਦਵਾਰਾ ਸਹਿਬਾਨ ਦੀ ਸੇਵਾ ,ਸੰਭਾਲ ਅਤੇ ਪ੍ਰਬੰਧ ਵਿੱਚ ਖਾਸ ਯੋਗਦਾਨ ਪਾਇਆ ਹੈ । ਪਾਕਿਸਤਾਨ ਵਿੱਚ ਸਿੱਖੀ ਦਾ ਪ੍ਰਚਾਰ ਅਤੇ ਪਸਾਰ ਕਰਨ ਲਈ ਸਖਤ ਮਿਹਨਤ ਕੀਤੀ । ਅਖੀਰ ਅਕਾਲ ਪੁਰਖ ਵਾਹਿਗੁਰੂ ਵਲੋਂ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਖਰਚ ਕਰਦੇ ਹੋਏ ਅਕਾਲ ਚਲਾਣਾ ਕਰ ਗਏ ।
ਬਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ,ਭਾਈ ਲਵਸਿ਼ੰਦਰ ਸਿੰਘ ਡੱਲੇਵਾਲ , ਭਾਈ ਜੋਗਾ ਸਿੰਘ ਅਤੇ ਇਸ ਵਿੱਚ ਸ਼ਾਮਲ ਸਿੱਖ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ,ਕੇ ਦੇ ਮੁਖੀ ਭਾਈ ਅਮਰੀਕ ਸਿੰਘ ਗਿੱਲ , ਅਖੰਡ ਕੀਰਤਨੀ ਜਥਾ ਯੂ,ਕੇ ਭਾਈ ਬਲਬੀਰ ਸਿੰਘ ਜਥੇਦਾਰ ,ਖਾਲਿਸਤਾਨ ਜਲਾਵਤਨ ਸਰਕਾਰ ਭਾਈ ਗੁਰਮੇਜ ਸਿੰਘ ਗਿੱਲ , ਯੂਨਾਈਟਿਡ ਖਾਲਸਾ ਦਲ ਯੂ,ਕੇ ਭਾਈ ਨਿਰਮਲ ਸਿੰਘ ਸੰਧੂ , ਬ੍ਰਿਿਟਸ਼ ਸਿੱਖ ਕੌਂਸਲ ਭਾਈ ਤਰਸੇਮ ਸਿੰਘ ਦਿਉਲ ,ਧਰਮ ਯੁੱਧ ਜਥਾ ਦਮਦਮੀ ਟਕਸਾਲ ਭਾਈ ਚਰਨ ਸਿੰਘ , ਸ਼੍ਰੋਮਣੀ ਅਕਾਲੀ ਦਲ ਯੂ,ਕੇ ਭਾਈ ਗੁਰਦੇਵ ਸਿੰਘ ਚੌਹਾਨ , ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ,ਕੇ ਦੇ ਭਾਈ ਜਸਪਾਲ ਸਿੰਘ ਬੈਂਸ ,ਇੰਟਰਨੈਸ਼ਨਲ ਖਾਲਸਾ ਆਰਗੇਨਾਈਜ਼ੇਸਂਨ ਭਾਈ ਸੁਖਵਿੰਦਰ ਸਿੰਘ ਅਤੇ ਦਲ ਖਾਲਸਾ ਦੇ ਭਾਈ ਮਨਮੋਹਣ ਸਿੰਘ ਖਾਲਸਾ ਵਲੋਂ ਸ੍ਰੀ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ ਕਿ ਉਹ ਆਪਣੇ ਪਿਆਰੇ ਸੇਵਕ ਦੀ ਰੂਹ ਨੂੰ ਸਦੀਵ ਕਾਲ ਵਾਸਤੇ ਆਪਣੇ ਚਰਨਾਂ ਵਿੱਚ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ ।