ਗੁਰਦਾਸਪੁਰ : ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਕੀਤੇ ਜਾ ਰਹੇ ਤਾਲਮੇਲ ਤਹਿਤ ਬੀਤੇ ਦਿਨੀਂ ਗੁਰਦਾਸਪੁਰ ਦੇ ਪਿੰਡ ਹਰਦੋਛੀਨਾ ਵਿਖੇ ਇਕ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਵਿਚ ਭਾਈ ਦਲਜੀਤ ਸਿੰਘ ਤੇ ਭਾਈ ਨਰਾਇਣ ਸਿੰਘ ਨੇ ਸਥਾਨਕ ਜਥਿਆਂ ਦੇ ਨੁਮਾਇੰਦਿਆਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਵਿਚ ਪੰਚ ਪ੍ਰਧਾਨੀ ਅਗਵਾਈ ਪ੍ਰਣਾਲੀ ਅਤੇ ਗੁਰਮਤਾ ਵਿਧੀ ਦੀ ਬਹਾਲੀ ਬਾਰੇ ਵਿਚਾਰਾਂ ਦੀ ਸਾਂਝ ਪਾਈ।
ਇਸ ਦਿਸ਼ਾ ਵਿਚ ਚੱਲ ਰਹੇ ਯਤਨਾ ਤਹਿਤ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੀ 28 ਜੂਨ ਨੂੰ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇੱਕਤਰਤਾ ਸੱਦੀ ਗਈ ਹੈ ਜਿਸ ਵਿਚ ‘ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਵਿਚ ਪੰਚ ਪ੍ਰਧਾਨੀ ਅਗਵਾਈ ਅਤੇ ਗੁਰਮਤੇ ਦੀ ਬਹਾਲੀ’ ਬਾਰੇ ਸਾਂਝੀ ਰਾਏ ਬਣਾਉਣ ਦਾ ਯਤਨ ਕੀਤਾ ਜਾਵੇਗਾ।
ਪੰਥ ਸੇਵਕਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਵਿਚ ਪੰਚ ਪ੍ਰਧਾਨੀ ਅਗਵਾਈ ਅਤੇ ਗੁਰਮਤੇ ਦੀ ਬਹਾਲੀ ਵਾਸਤੇ 28 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਵਿੱਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦਿੱਤਾ ਗਿਆ ।
ਇਸ ਮੌਕੇ ਸ. ਜਸਬੀਰ ਸਿੰਘ ਬਲੱਗਣ, ਸ. ਲਖਵਿੰਦਰ ਸਿੰਘ ਦਾਖਲ, ਹੀਰਾ ਸਿੰਘ ਹਰਦੋਛੀਨਾ, ਸ. ਸੁਖਦੇਵ ਸਿੰਘ ਡੁਗਰੀ, ਸ. ਗੁਰਚਰਨ ਸਿੰਘ ਬਾਊਪੁਰ ਅਫ਼ਗ਼ਾਨ, ਸ. ਕਸ਼ਮੀਰ ਸਿੰਘ ਡੁਗਰੀ, ਸ. ਚੈਂਚਲ ਸਿੰਘ ਚੁਘੁਵਾਲਾ, ਸ. ਸਰਬਜੀਤ ਸਿੰਘ ਹਰਦੋਛੀਨਾ ਅਤੇ ਬਾਬਾ ਮੰਗਲ ਸਿੰਘ ਹਾਜ਼ਰ ਸਨ।