ਖਾਸ ਖਬਰਾਂ » ਸਿੱਖ ਖਬਰਾਂ

ਸ਼ੁਤਰਾਣਾ ਵਿਖੇ ਪੰਥ ਸੇਵਕਾਂ ਦੀ ਇਕੱਤਰਤਾ ਵਿਚ ਸਥਾਨਕ ਸੰਗਤਾਂ ਦੇ ਗਠਨ, ਪੰਥਕ ਰਿਵਾਇਤ ਤੇ ਗੁਰਮਤੇ ਦੀ ਬਹਾਲੀ ਬਾਰੇ ਚਰਚਾ ਹੋਈ

April 24, 2023 | By

ਪਤਾੜਾਂ/ਸ਼ੁਤਰਾਣਾ : ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਬਿਤੇ ਦਿਨੀ ਪਾਤੜਾਂ ਨੇੜਲੇ ਪਿੰਡ ਸ਼ੁਤਰਾਣਾ ਵਿਖੇ ਗੁਰਦੁਆਰਾ ਨਾਮ ਜਪ ਸਾਹਿਬ ਵਿਖੇ ਇਕ ਇਕੱਤਰਤਾ ਹੋਈ। ਇਸ ਇਕੱਤਰਤਾ ਵਿਚ ਖਾਲਸਾ ਪੰਥ ਤੇ ਗੁਰ-ਸੰਗਤ ਦੀ ਸੇਵਾ ਵਿਚ ਸਰਗਰਮ ਜਥਿਆਂ ਦੇ ਨੁਮਾਇੰਦਿਆਂ ਤੇ ਸਮਾਜ ਵਿਚ ਸਰਗਰਮ ਸਖਸ਼ੀਅਤਾਂ ਨੇ ਹਿੱਸਾ ਲਿਆ।

ਪਾਤੜਾਂ ਨੇੜਲੇ ਪਿੰਡ ਸ਼ੁਤਰਾਣਾ ਵਿਖੇ ਗੁਰਦੁਆਰਾ ਨਾਮ ਜਪ ਸਾਹਿਬ ਵਿਖੇ ਇਕੱਤਰਤਾ ਦੀ ਇਕ ਤਸਵੀਰ

ਇਸ ਇਕੱਤਰਤਾ ਵਿਚ ਪੰਥ ਸੇਵਕ ਭਾਈ ਦਲਜੀਤ ਸਿੰਘ ਬਿੱਟੂ ਅਤੇ ਭਾਈ ਅਮਰੀਕ ਸਿੰਘ ਈਸੜੂ ਨੇ ਕਿਹਾ ਕਿ ਸਦੀ ਪਹਿਲਾਂ ਸੰਘਰਸ਼ ਵਿੱਚੋਂ ਨਿੱਕਲੀਆਂ ਸਿੱਖ ਸੰਸਥਾਵਾਂ ਦਿੱਲੀ ਦਰਬਾਰ ਦੀ ਰਾਜਸੀ ਅਧੀਨਗੀ ਹੇਠ ਆ ਜਾਣ ਦੇ ਨਾਲ-ਨਾਲ ਕਈ ਹੋਰ ਅੰਦਰੂਨੀ ਕਮਜੋਰੀਆਂ ਦਾ ਵੀ ਸ਼ਿਕਾਰ ਹੋ ਚੁੱਕੀਆਂ ਹਨ। ਇਸ ਕਾਰਨ ਇਹ ਸਿੱਖਾਂ ਵਿੱਚ ਆਪਣੀ ਮਾਨਤਾ ਅਤੇ ਅਸਰ ਰਸੂਖ ਗਵਾਈ ਜਾ ਰਹੀਆਂ ਹਨ। ਵਰਤਮਾਨ ਗੈਰ ਸਿਧਾਂਤਕ ਪ੍ਰਬੰਧ ਕਾਰਨ ਖਾਲਸਾ ਪੰਥ ਦੇ ਕੇਂਦਰੀ ਧੁਰੇ ਵਜੋਂ ਅਗਵਾਈ ਕਰਨ ਵਾਲੇ ਸਰਵਉੱਚ ਤੇ ਸਰਵਪਰਵਾਨਤ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਵੱਡੀ ਆਂਚ ਆਈ ਹੈ।

ਉਹਨਾ ਦੱਸਿਆਂ ਕਿ ਅਸੀਂ ਪਿਛਲੇ ਛੇ ਮਹੀਨਿਆਂ ਦੌਰਾਨ ਸਿੱਖ ਸੰਪਰਦਾਵਾਂ, ਸੰਸਥਾਵਾਂ, ਪੰਥਕ ਸਖ਼ਸ਼ੀਅਤਾਂ, ਵਿਚਾਰਵਾਨਾਂ, ਵਿਦਵਾਨਾਂ, ਨੌਜੁਆਨਾਂ ਅਤੇ ਪ੍ਰਚਾਰਕਾਂ ਨਾਲ ਸੰਵਾਦ ਕੀਤਾ ਹੈ। ਇਸ ਦੀ ਅਗਲੀ ਕੜੀ ਤਹਿਤ 28 ਜੂਨ 2023 ਨੂੰ ਮੀਰੀ-ਪੀਰੀ ਦਿਵਸ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਸੱਦੀ ਜਾਵੇਗੀ, ਜਿਸ ਵਿੱਚ ਸ਼ਮੂਲੀਅਤ ਲਈ ਦੇਸ-ਵਿਦੇਸ ਤੋਂ ਸਿੱਖ ਸੰਪਰਦਾਵਾਂ, ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸੱਦਾ ਦਿਤਾ ਜਾਵੇਗਾ। ਵਿਸ਼ਵ ਸਿੱਖ ਇਕੱਤਰਤਾ ਵਿੱਚ ਸਾਡੀ ਕੋਸ਼ਿਸ਼ ਰਹੇਗੀ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਵਿਚ ਗੁਰਮਤੇ ਅਤੇ ਪੰਚ ਪ੍ਰਧਾਨੀ ਪ੍ਰਣਾਲੀ ਦੀ ਮੁੜ ਬਹਾਲੀ ਬਾਰੇ ਸਾਂਝਾ ਫੈਸਲਾ ਲਿਆ ਜਾਵੇ।

ਇਸ ਮੌਕੇ ਪੰਥ ਸੇਵਕ ਸਖਸ਼ੀਅਤਾਂ ਨੇ ਸੈਫੀ ਦੇ ਸਰਪ੍ਰਸਤ ਪੁਸ਼ਪਿੰਦਰ ਸਿੰਘ ਤਾਊ ਅਤੇ ਪਿੰਡ ਸ਼ੁਤਰਾਣਾ ਦੀ ਗੁਰ-ਸੰਗਤਿ ਨੂੰ ਵਿਸ਼ਵ ਸਿੱਖ ਇਕੱਤਰਤਾ ਦਾ ਸੱਦਾ ਦਿੱਤਾ। ਅੱਜ ਦੀ ਬੈਠਕ ਵਿਚ ਹੋਰਨਾਂ ਤੋਂ ਇਲਾਵਾ ਭਾਈ ਪਲਵਿੰਦਰ ਸਿੰਘ ਸ਼ੁਤਰਾਣਾ, ਭਾਈ ਜਗਦੀਸ਼ ਸਿੰਘ ਪਟਿਆਲਾ, ਪੰਥ ਸੇਵਕ ਰਣਜੀਤ ਸਿੰਘ, ਕੁਲਦੀਪ ਸਿੰਘ ਦਤਾਲ, ਸੋਹਨ ਸਿੰਘ ਦਤਾਲ, ਗਗਨਦੀਪ ਸਿੰਘ ਪਾਤੜਾ, ਵਰਿੰਦਰ ਸਿੰਘ ਪਾਤੜਾ, ਵਰਿੰਦਰ ਸਿੰਘ, ਯਾਦਵਿੰਦਰ ਸਿੰਘ, ਬਗੇਲ ਸਿੰਘ, ਗੁਰਵਿੰਦਰ ਸਿੰਘ, ਸੁੱਖਵਿੰਦਰ ਸਿੰਘ, ਹਰਮਨ ਸਿੰਘ ਝੀਲ, ਲਖਵਿੰਦਰ ਸਿੰਘ ਲੱਖਾ ਵੀ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,