ਵਿਦੇਸ਼

ਜਰਮਨ ਦੇ ਪੰਥਕ ਇਕੱਠ ਵੱਲੋਂ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ

December 14, 2009 | By

ਜਰਮਨੀ (13 ਦਸੰਬਰ, 2009): ਲੁਧਿਆਣਾ ਵਿਖੇ ਵਾਪਰੀਆਂ ਸਿੱਖ ਵਿਰੋਧੀ ਘਟਨਾਵਾਂ ਸਬੰਧੀ ਵਿਚਾਰਾਂ ਕਰਨ ਲਈ ਜਰਮਨ ਦੀਆਂ ਪੰਥਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਇਕ ਵਿਸ਼ੇਸ਼ ਸਾਂਝੀ ਇਕੱਤਰਤਾ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਹੋਈ।

ਪੰਥਕ ਜਥੇਬੰਦੀਆਂ ਵਿਚ ਸਿੱਖ ਫੈਡਰੇਸ਼ਨ ਜਰਮਨੀ, ਬੱਬਰ ਖਾਲਸਾ ਜਰਮਨੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਅੰਤਰਰਾਸ਼ਟਰੀ ਸਿੱਖ ਯੂਥ ਫੈਡਰੇਸ਼ਨ ਦਲ, ਖਾਲਸਾ ਜਰਮਨੀ, ਅੰਤਰਰਾਸ਼ਟਰੀ ਬੱਬਰ ਖਾਲਸਾ, ਸ਼੍ਰੋਮਣੀ ਅਕਾਲੀ ਦਲ (ਅ. ਈ. ਵੀ.), ਗੁਰਮਤਿ ਪ੍ਰਚਾਰ ਸਭਾ ਫਰੈਂਕਫਰਟ ਤੇ ਵੱਖ-ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਨੇ ਅਹਿਮ ਮਤੇ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤੇ, ਜਿਨ੍ਹਾਂ ਵਿਚ ਪੁਲਿਸ ਜ਼ੁਲਮ ਦੀ ਨਿਖੇਧੀ, ਸ਼ਹੀਦ ਦਰਸ਼ਨ ਸਿੰਘ ਲੁਹਾਰਾ ਨੂੰ ਸ਼ਰਧਾਂਜਲੀ, ਪਾਬੰਦੀਸ਼ੁਦਾ ਸੰਸਥਾ ਦਾ ਸਮਾਗਮ ਕਰਾਉਣ ਵਾਲੀ ਪੰਜਾਬ ਦੀ ਅਕਾਲੀ ਸਰਕਾਰ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਦੋਸ਼ੀ ਕਰਾਰ ਦਿੱਤਾ ਗਿਆ ਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਮੰਗ ਕੀਤੀ ਗਈ, ਜਿੰਨਾ ਚਿਰ ਅਕਾਲੀ ਸਰਕਾਰ ਸਿੱਖਾਂ ਦਾ ਖੂਨ ਡੋਲ੍ਹਣ ਵਾਲੇ ਦੋਸ਼ੀ ਪੁਲਿਸ ਅਫਸਰਾਂ ਨੂੰ ਸਜ਼ਾਵਾਂ ਨਹੀਂ ਦਿੰਦੀ, ਓਨਾ ਚਿਰ ਬਾਦਲ ਦਲ ਦੇ ਆਗੂਆਂ ਨੂੰ ਜਰਮਨ ਦੇ ਗੁਰੂ ਘਰਾਂ ਵਿਚ ਬੋਲਣ ਨਾ ਦੇਣ ਦੇ ਫੈਸਲੇ ਲਏ ਗਏ। ਸੰਤ ਸਮਾਜ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਸਮੂਹ ਸਿੱਖ ਜਥੇਬੰਦੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਅਕਾਲੀ ਦਲ (ਬਾਦਲ) ਜਰਮਨ ਇਕਾਈਆਂ ਨੂੰ ਬਾਦਲ ਦਾ ਸਾਥ ਛੱਡ ਕੇ ਪੰਥਕ ਧਿਰਾਂ ਨਾਲ ਖੜ੍ਹਨ ਲਈ ਕਿਹਾ ਗਿਆ।

ਪੰਥਕ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਸਤਨਾਮ ਸਿੰਘ ਬੱਬਰ, ਭਾਈ ਗੁਰਮੀਤ ਸਿੰਘ ਖਨਿਆਣ, ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਅਵਤਾਰ ਸਿੰਘ ਹੁੰਦਲ, ਭਾਈ ਲਖਵਿੰਦਰ ਸਿੰਘ ਮੱਲ੍ਹੀ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਜਗਤਾਰ ਸਿੰਘ ਮਾਹਲ, ਭਾਈ ਜਤਿੰਦਰਬੀਰ ਸਿੰਘ, ਭਾਈ ਹਰਪਾਲ ਸਿੰਘ, ਭਾਈ ਸੋਹਣ ਸਿੰਘ, ਭਾਈ ਸੁਰਜੀਤ ਸਿੰਘ ਮਾਹਲ, ਭਾਈ ਗੁਰਵਿੰਦਰ ਸਿੰਘ ਕੋਹਲੀ, ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਕਮਲਜੀਤ ਸਿੰਘ ਰਾਏ, ਭਾਈ ਬਲਕਾਰ ਸਿੰਘ ਸਾਬਕਾ ਪ੍ਰਧਾਨ, ਜਥੇਦਾਰ ਹਰਦਵਿੰਦਰ ਸਿੰਘ ਬੱਬਰ, ਭਾਈ ਮਨਜੀਤ ਸਿੰਘ ਹੋਠੀ, ਭਾਈ ਬਲਦੇਵ ਸਿੰਘ ਬਾਜਵਾ, ਭਾਈ ਤਰਸੇਮ ਸਿੰਘ ਅਟਵਾਲ, ਭਾਈ ਜਸਵੰਤ ਸਿੰਘ ਬੱਬਰ, ਭਾਈ ਅਵਤਾਰ ਸਿੰਘ, ਭਾਈ ਗੁਰਦੀਪ ਸਿੰਘ ਪ੍ਰਦੇਸੀ, ਭਾਈ ਨਰਿੰਦਰ ਸਿੰਘ ਸਾਬਕਾ ਪ੍ਰਧਾਨ ਆਦਿ ਬੁਲਾਰਿਆਂ ਨੇ ਅਕਾਲੀ ਸਰਕਾਰ ਵੱਲੋਂ ਪੰਥ ਵਿਰੋਧੀ ਡੇਰੇਦਾਰਾਂ ਦੀ ਤਰਫਦਾਰੀ ਕਰਨ ਦੀ ਅਤੇ ਧਰਮੀ ਸਿੱਖਾਂ ਨੂੰ ਝੂਠੇ ਮਾਮਲਿਆਂ ਵਿਚ ਜੇਲ੍ਹੀਂ ਬੰਦ ਕਰਨ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ। ਇਸ ਸਮੇਂ ਭਾਈ ਸਰਦੂਲ ਸਿਘ ਸੇਖੋਂ, ਭਾਈ ਅੰਗਰੇਜ਼ ਸਿੰਘ, ਭਾਈ ਹਰਮੀਤ ਸਿੰਘ, ਭਾਈ ਮਨਜੀਤ ਸਿੰਘ ਜੋਧਪੁਰੀ, ਭਾਈ ਅਵਤਾਰ ਸਿੰਘ ਬੱਬਰ, ਭਾਈ ਭਗਵਾਨ ਸਿੰਘ, ਭਾਈ ਸਤਿੰਦਰਜੀਤ ਸਿੰਘ (ਦੋਵੇਂ ਮਾਨਹਾਈਮ), ਭਾਈ ਭੁਪਿੰਦਰ ਸਿੰਘ, ਭਾਈ ਸੁਖਪ੍ਰੀਤ ਸਿੰਘ, ਬੀਬੀ ਬਲਵਿੰਦਰ ਕੌਰ, ਭਾਈ ਗੁਰਪਾਲ ਸਿੰਘ, ਬੱਬਰ, ਭਾਈ ਅਨੂਪ ਸਿੰਘ ਪ੍ਰਧਾਨ, ਭਾਈ ਹੀਰਾ ਸਿੰਘ ਮੱਤੇਵਾਲ, ਭਾਈ ਸੱਜਣ ਸਿੰਘ, ਭਾਈ ਕਰਨੈਲ ਸਿੰਘ, ਭਾਈ ਬਲਵੀਰ ਸਿੰਘ ਖਾਲਸਾ ਵੀ ਉਚੇਚੇ ਸ਼ਾਮਿਲ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,