Site icon Sikh Siyasat News

ਤੀਜੇ ਘੱਲੂਘਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

ghallughara yadgari samagam

ਚੰਡੀਗੜ੍ਹ-  ਦਲ ਖਾਲਸਾ ਯੂਨਿਟ ਗੁਰਦਾਸਪੁਰ ਵਲੋਂ ਪਿੰਡ ਸੈਦੋਵਾਲ -ਗੁਨੋਪੁਰ ਖੁਰਦ ਵਿਖੇ ਬੀਤੇ ਦਿਨੀ ਜੂਨ 1984 ਦੇ ਘੱਲੂਘਾਰੇ ਅਤੇ ਇਲਾਕੇ ਦੇ ਸ਼ਹੀਦ ਸਿੰਘਾ ਦੀ ਯਾਦ ਵਿੱਚ ਘੱਲੂਘਾਰਾ ਯਾਦਗਾਰੀ ਸਮਾਗਮ ਮਨਾਇਆ ਗਿਆ।

ਸਮਾਗਮ ਦੌਰਾਨ ਹਾਜ਼ਰ ਸੰਗਤਾਂ

ਇਸ ਯਾਦਗਾਰੀ ਸਮਾਗਮ ਵਿੱਚ ਆਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਕਥਾ – ਕੀਰਤਨ ਅਤੇ ਪੰਥਕ ਵਿਚਾਰਾਂ ਹੋਈਆਂ।

ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਨੌਜਵਾਨ ਪੰਥਕ ਆਗੂ ਭਾਈ ਪਰਮਜੀਤ ਸਿੰਘ ਮੰਡ (ਕਾਰਜਕਾਰੀ ਪ੍ਰਧਾਨ ਦਲ ਖਾਲਸਾ )ਅਤੇ ਸੰਘਰਸ਼ਸ਼ੀਲ ਸਿੱਖ ਆਗੂ ਭਾਈ ਨਰਾਇਣ ਸਿੰਘ ਚੌੜਾ ਨੇ ਹਾਜਰੀ ਭਰੀ ਅਤੇ ਸਿੱਖ ਸੰਗਤਾਂ ਨਾਲ ਜੂਨ 84 , ਪੰਥ ਅਤੇ ਪੰਜਾਬ ਦੇ ਵਰਤਮਾਨ ਅਤੇ ਭਵਿੱਖ ਬਾਰੇ ਡੂੰਘੀਆਂ ਵਿਚਾਰਾਂ ਦੀ ਸਾਂਝ ਪਾਈ ।

ਭਾਈ ਪਰਮਜੀਤ ਸਿੰਘ ਮੰਡ ਅਤੇ ਭਾਈ ਨਰਾਇਣ ਸਿੰਘ ਸੰਗਤਾਂ ਨਾਲ ਵਿਚਾਰ ਸਾਂਝੇ ਕਰਦ ਹੋਏ

ਇਸ ਮੌਕੇ ਪ੍ਰਬੰਧਕਾ ਵਲੋਂ ਜੰਗ ਹਿੰਦ-ਪੰਜਾਬ ਦੇ ਸ਼ਹੀਦ ਸਿੰਘਾ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਾਈ ਦਿਲਬਾਗ ਸਿੰਘ ਅਤੇ ਉਹਨਾਂ ਦੇ ਸਾਥੀਆਂ ਵਲੋਂ ਕੀਤੇ ਜਾ ਰਹੇ ਉਪਰਾਲੇ ਵਿੱਚੋਂ ਇੱਕ ਧਾਰਮਿਕ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਬੱਚੇ-ਬੱਚੀਆਂ ਨੁੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਦਲ ਖਾਲਸਾ ਵਲੋਂ 5 ਜੂਨ ਸ਼ਾਮ 5 ਵਜੇ ਕੱਢੇ ਜਾ ਰਹੇ ਘੱਲੂਘਾਰਾ ਯਾਦਗਾਰੀ ਮਾਰਚ ਵਿੱਚ ਸ਼ਾਮਿਲ ਹੋਣ ਲਈ ਸੰਗਤਾਂ ਨੂੰ ਸੱਦਾ ਦਿੱਤਾ ਗਿਆ

ਸਮਾਗਮ ਦੌਰਾਨ ਦਲ ਖਾਲਸਾ ਵਲੋਂ 5 ਜੂਨ ਕੱਢੇ ਜਾ ਰਹੇ ਘੱਲੂਘਾਰਾ ਯਾਦਗਾਰੀ ਮਾਰਚ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ

 

ਹੋਰ ਸਬੰਧਤ ਖਬਰਾਂ ਪੜ੍ਹੋ :-

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version