Site icon Sikh Siyasat News

ਭਾਈ ਢੱਡਰੀਵਾਲਿਆਂ ’ਤੇ ਹਮਲਾ; ਸਰਕਾਰੀ ਹੱਥ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ:ਕਾਂਗਰਸੀ ਆਗੂ ਚੰਨੀ

ਲੁਧਿਆਣਾ: ਮੀਡੀਆ ਰਿਪੋਰਟਾਂ ਮੁਤਾਬਕ ਵਿਧਾਨ ਸਭਾ ਵਿਚ ਵਿਰੋਧੀ ਧਿਰ ਅਤੇ ਆਗੂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ 17 ਮਈ ਨੂੰ ਭਾਈ ਰਣਜੀਤ ਸਿੰਘ ਢੱਡਰੀਵਾਲਿਆਂ ’ਤੇ ਹੋਏ ਹਮਲੇ ਪਿੱਛੇ ਪੰਜਾਬ ਸਰਕਾਰ ਦਾ ਹੱਥ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਭਾਈ ਢੱਡਰੀਵਾਲਿਆਂ ਸਰਕਾਰ ਦੇ ਖਿਲਾਫ ਬੋਲਦੇ ਸਨ।

ਪ੍ਰਕਾਸ਼ ਸਿੰਘ ਬਾਦਲ ਅਤੇ ਚਰਨਜੀਤ ਚੰਨੀ (ਫਾਈਲ ਫੋਟੋ)

ਇਸ ਮਸਲੇ ’ਤੇ ਜਾਂਚ ਸੀ.ਬੀ.ਆਈ. ਨੂੰ ਸੌਂਪਣੀ ਚਾਹੀਦੀ ਹੈ, ਨਹੀਂ ਤਾਂ ਸਰਕਾਰ ਸਪੈਸ਼ਲ ਟੀਮ ਬਣਾ ਕੇ ਦੋਸ਼ੀਆਂ ਨੂੰ ਬਚਾ ਸਕਦੀ ਹੈ।

ਟਾਈਮਸ ਆਫ ਇੰਡੀਆ ਮੁਤਾਬਕ ਚਰਨਜੀਤ ਚੰਨੀ ਨੇ ਪ੍ਰਕਾਸ਼ ਸਿੰਘ ਬਾਦਲ ’ਤੇ ਵਰ੍ਹਦਿਆਂ ਕਿਹਾ ਕਿ ਬਾਦਲ ਨੂੰ ਸੱਤਾ ’ਚ ਬਣੇ ਰਹਿਣ ਦਾ ਕੋਈ ਹੱਕ ਨਹੀਂ, ਕਿਉਂਕਿ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਬਰਬਾਦ ਹੋਈ, ਹਰ ਤੀਜੇ ਦਿਨ ਸ਼ਰੇਆਮ ਕਤਲ ਹੋ ਰਹੇ ਹਨ।

ਹੋਰ ਪੜ੍ਹੋ: ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਜਾਨਲੇਵਾ ਹਮਲਾ; 1 ਮੌਤ, ਕਈ ਜਖਮੀ

ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਦੇ ਕਾਫਲੇ ’ਤੇ ਲੁਧਿਆਣਾ ਵਿਖੇ ਤਿੰਨ ਦਰਜਨ ਬੰਦਿਆਂ ਵਲੋਂ ਪੂਰੀ ਤਰ੍ਹਾਂ ਯੋਜਨਾਬੱਧ ਹਮਲੇ ’ਤੇ ਹੈਰਾਨੀ ਪ੍ਰਗਟ ਕਰਦਿਆਂ ਚੰਨੀ ਨੇ ਕਿਹਾ ਕਿ ਹਾਲਾਤ ਸਾਰੀਆਂ ਹੱਦਾਂ ਪਾਰ ਕਰ ਚੁਕੇ ਹਨ।

ਉਨ੍ਹਾਂ ਕਿਹਾ ਜਿਸ ਤਰੀਕੇ ਨਾਲ ਪੂਰੀ ਯੋਜਨਾ ਬਣਾ ਕੇ ਹਮਲਾ ਕੀਤਾ ਗਿਆ ਹੈ ਅਤੇ ਇਸ ਵਿਚ ਇੰਨੇ ਬੰਦਿਆਂ ਦਾ ਸ਼ਾਮਲ ਹੋਣਾ ਇਹ ਦੱਸਦਾ ਹੈ ਕਿ ਹਮਲੇ ਦੀ ਯੋਜਨਾ ਕਈ ਦਿਨਾਂ ਤੋਂ ਬਣ ਰਹੀ ਹੋਣੀ ਸੀ, ਇਸ ਲਈ ਇਸ ਵਿਚ ਖੁਫੀਆ ਤੰਤਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਇਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version