April 9, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵਿਸਾਖੀ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਹਾਈ ਕਮਿਸ਼ਨ ਨਵੀਂ ਦਿੱਲੀ ਵੱਲੋਂ ਵਿਦੇਸ਼ ਮੰਤਰਾਲੇ ਰਾਹੀਂ ਪੁੱਜੇ ਪ੍ਰੋਗਰਾਮ ਅਨੁਸਾਰ ਵੈਸਾਖੀ ਪੁਰਬ ਮਨਾਉਣ ਜਾਣ ਵਾਲਾ ਜਥਾ ਪਹਿਲਾਂ ਮਿਤੀ 10-4-2017 ਨੂੰ ਜਾਣਾ ਸੀ, ਪ੍ਰੰਤੂ ਹੁਣ ਇਹ ਜਥਾ 12 ਅਪ੍ਰੈਲ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵਿਸਾਖੀ ਪੁਰਬ ਮਨਾਉਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਜਥਾ 21 ਅਪ੍ਰੈਲ ਨੂੰ ਵਾਪਸ ਪੰਜਾਬ ਪਰਤੇਗਾ।
ਉਨ੍ਹਾਂ ਕਿਹਾ ਕਿ ਜਥੇ ਵਿੱਚ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ ਮਿਤੀ 11 ਅਪ੍ਰੈਲ 2017 ਨੂੰ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਤੋਂ ਪ੍ਰਾਪਤ ਕਰ ਸਕਦੇ ਹਨ।
Related Topics: Pakisatan, PSGPC, Sikhs In Pakistan