December 30, 2015 | By ਸਿੱਖ ਸਿਆਸਤ ਬਿਊਰੋ
ਪੰਜ ਪਿਆਰਿਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਰਹਿਣਾ ਚਾਹੀਦਾ ਹੈ: ਮੱਕੜ
ਅੰਮ੍ਰਿਤਸਰ (30 ਦਸੰਬਰ, 2015): ਅੱਜ ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ( ਗਰੇਵਾਲ) ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਨੇ ਮੀਟਿੰਗ ਕਰਕੇ ਜੱਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਹੁਕਮ ਵਾਪਸ ਲੈਣਾ ਲਈ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਪੰਜਾਂ ਪਿਆਰਿਆਂ ਨੇ ਹੁਕਮ ਵਾਪਸ ਲੈਣਾ ਤੋਂ ਇਨਕਾਰ ਕਰ ਦਿੱਤਾ।
ਪੰਜਾਂ ਪਿਆਰਿਆਂ ਨੇ ਕਿਹਾ ਕਿ ਉਹ ਆਪਣੇ ਫੈਸਲੇ ‘ਤੇ ਅਟੱਲ ਹਨ ਅਤੇ ਜੱਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਵਾਲ ਹੁਕਮਨਾਮਾ ਵਾਪਸ ਨਹੀਂ ਲੈਣਗੇ। ਪੰਜਾਂ ਪਿਆਰਿਆਂ ਵੱਲੋਂ ਆਪਣੇ ਫੈਸਲੇ ‘ਤੇ ਦ੍ਰਿੜ ਰਹਿਣ ਕਾਰਣ ਮਾਮਲੇ ‘ਤੇ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਮੇਟੀ ਨੇ ਹੰਗਾਮੀ ਮੀਟਿੰਗ 1 ਜਨਵਰੀ ਨੂੰ ਬਲਾ ਲਈ ਹੈ।
ਉਧਰ, ਸ਼ੋਮਣੀ ਕਮੇਟੀ ਨੇ ਇਸ ਬਾਰੇ ਵਿਚਾਰ ਕਰਨ ਲਈ ਇੱਕ ਜਨਵਰੀ ਨੂੰ ਕਾਰਜਕਾਰਨੀ ਦੀ ਮੀਟਿੰਗ ਬੁਲਾ ਲਈ ਹੈ।ਇਸ ਬਾਰੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਪੰਜ ਪਿਆਰਿਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਰਹਿਣਾ ਚਾਹੀਦਾ ਹੈ।
ਪੰਜ ਪਿਆਰਿਆਂ ਵੱਲੋਂ ਸ਼ਰੋਮਣੀ ਕਮੇਟੀ ਨੂੰ ਹੁਕਮ ਕੀਤੇ ਗਏ ਸਨ , ਕਿ ਜੇਕਰ ਕਮੇਟੀ ਜਥੇਦਾਰਾਂ ਖਿਲਾਫ ਕੋਈ ਕਾਰਵਾਈ ਨਹੀਂ ਕਰਦੀ ਤਾਂ ਉਹ 2 ਜਨਵਰੀ ਨੂੰ ਹੋਰ ਸਖ਼ਤ ਫੈਂਸਲਾ ਲੈ ਸਕਦੇ ਹਨ।
ਜ਼ਿਕਰਯੋਗ ਹੈ ਕਿ ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਨੇ ਦਸ਼ਮੇਸ਼ ਪਿਤਾਗੁਰੁ ਗੋਬਿੰਦ ਸਿੰਘ ਜੀ ਦੀ ਨਕਲ ਕਰਨ ਵਾਲੇ ਸੌਦਾ ਸਾਧ ਨੂੰ ਬਿਨ੍ਹਾਂ ਮੰਗਿਆਂ ਮਾਫੀਨਾਮਾ ਜਾਰੀ ਕਰਨ ਕਰਕੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਦੂਜੇ ਜੱਥੇਦਾਰਾਂ ਨੂੰ ਅਕਾਲ ਤਖਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਵਾਸਤੇ ਤਲਬ ਕਰ ਲਿਆ ਸੀ।
ਗਿਆਨੀ ਗੁਰਬਚਨ ਸਿੰਘ ਅਤੇ ਦੂਜੇ ਸਬੰਧਿਤ ਜੱਥੇਦਾਰ ਮਿੱਥੇ ਸਮੇਂ ‘ਤੇ ਅਕਾਲ ਤਖਤ ਸਾਹਿਬ ‘ਤੇ ਪੰਜਾਂ ਪਿਆਰਿਆਂ ਦੇ ਸਨਮੁੱਖ ਹਾਜ਼ਰ ਨਹੀਂ ਸਨ ਹੋਏ। ਜਿਸ ਕਰਕੇ ਪੰਜਾਂ ਪਿਆਰਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਜੱਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਹੁਕਮ ਜਾਰੀ ਕੀਤੇ ਸਨ।
Related Topics: Akal Takhat Sahib, Former Panj Pyare of Akal Takht Shaib, Shiromani Gurdwara Parbandhak Committee (SGPC), So called Dera Sirsa Pardon Issue