ਗੁਰਦਾਸਪੁਰ: ਬਲਾਤਕਾਰ ਮਾਮਲੇ ਵਿਚ ਬਾਦਲ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਖਿਲਾਫ ਗੁਰਦਾਸਪੁਰ ਪੁਲਿਸ ਵੱਲੋਂ ਲੁਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੁਰਦਾਸਪੁਰ ਪੁਲਿਸ ਵਲੋਂ ਐਸ.ਐਸ.ਪੀ. ਦੇ ਹਸਤਾਖਰਾਂ ਹੇਠ ਪੰਜਾਬ ਸਮੇਤ 9 ਸੂਬਿਆਂ ਜਿਨ੍ਹਾਂ ਵਿਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਚੰਡੀਗੜ੍ਹ, ਦਿੱਲੀ, ਰਾਜਸਥਾਨ, ਹਰਿਆਣਾ ਸ਼ਾਮਿਲ ਹਨ, ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਇਹ ਪੱਤਰ ਜਾਰੀ ਕੀਤਾ ਗਿਆ। ਇਸ ਪੱਤਰ ਵਿਚ ਪੁਲਿਸ ਨੇ ਵੱਖ-ਵੱਖ ਸੂਬਿਆਂ ਦੀ ਪੁਲਿਸ ਨੂੰ ਸੂਚਨਾ ਦਿੱਤੀ ਹੈ ਕਿ ਸੁੱਚਾ ਸਿੰਘ ਲੰਗਾਹ (ਸਾਬਕਾ ਮੰਤਰੀ ਪੰਜਾਬ) ਬਲਾਤਕਾਰ ਸਮੇਤ ਵੱਖ-ਵੱਖ ਧਾਰਾਵਾਂ ਹੇਠ ਗੁਰਦਾਸਪੁਰ ਪੁਲਿਸ ਨੂੰ ਲੋੜੀਂਦਾ ਹੈ ਅਤੇ ਜੇਕਰ ਇਹ ਸ਼ਖਸ ਆਪ ਦੇ ਇਲਾਕਿਆਂ ਵਿਚ ਨਜ਼ਰ ਆਉਂਦਾ ਹੈ ਤਾਂ ਤੁਰੰਤ ਇਸ ਸਬੰਧੀ ਸੂਚਨਾ ਗੁਰਦਾਸਪੁਰ ਪੁਲਿਸ ਨੂੰ ਦਿੱਤੀ ਜਾਵੇ।
ਗੁਰਦਾਸਪੁਰ ਦੇ ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਲੁੱਕਆਊਟ ਨੋਟਿਸ ਜਾਰੀ ਕਰਨ ਦੀ ਪੁਸ਼ਟੀ ਕੀਤੀ ਹੈ। ਇਕ ਔਰਤ ਸਿਪਾਹੀ ਦੀ ਸ਼ਿਕਾਇਤ ‘ਤੇ ਲੰਗਾਹ ਖਿਲਾਫ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਸਬੰਧਤ ਖ਼ਬਰ: ਲੰਗਾਹ ਮਾਮਲਾ: ਗਿਆਨੀ ਗੁਰਬਚਨ ਸਿੰਘ ਨੇ ਜਥੇਦਾਰਾਂ ਦੀ ਇਕੱਤਰਤਾ 5 ਅਕਤੂਬਰ ਨੂੰ ਸੱਦੀ …
ਸਾਬਕਾ ਮੰਤਰੀ ਨੇ 2 ਅਕਤੂਬਰ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਆਤਮ ਸਮਰਪਣ ਕਰਨ ਲਈ ਅਦਾਲਤ ਵਿਚ ਪੇਸ਼ ਹੋਇਆ ਸੀ ਪਰ ਡਿਊਟੀ ਮਜਿਸਟਰੇਟ ਨੇ ਲੰਗਾਹ ਨੂੰ ਗੁਰਦਾਸਪੁਰ ਅਦਾਲਤ ਸਾਹਮਣੇ ਆਤਮ ਸਮਰਪਣ ਲਈ ਹਦਾਇਤ ਕਰਦਿਆਂ ਕਿਹਾ ਕਿ ਮਾਮਲਾ ਉਸ ਦੇ ਅਧਿਕਾਰ ਖੇਤਰ ‘ਚ ਨਹੀਂ ਆਉਂਦਾ।
ਸਬੰਧਤ ਖ਼ਬਰ: ਜਦੋਂ ਪਾਰਟੀ ਨੂੰ ਲੰਗਾਹ ਦੇ ‘ਕਾਰਿਆਂ’ ਦਾ ਪਤਾ ਲੱਗਿਐ, ਉਸੇ ਵੇਲੇ ਉਸਨੂੰ ਕੱਢ ਦਿੱਤਾ: ਸੁਖਬੀਰ …