ਵਿਦੇਸ਼

ਨਨਕਾਣਾ ਸਾਹਿਬ: ਨਾਨਕਸ਼ਾਹੀ ਕੈਲੰਡਰ ਮੁਤਾਬਕ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ

By ਸਿੱਖ ਸਿਆਸਤ ਬਿਊਰੋ

September 01, 2016

ਚੰਡੀਗੜ੍ਹ: ਪਾਕਿਸਤਾਨ ਪੰਜਾਬ ਦੇ ਜ਼ਿਲ੍ਹਾ ਨਨਕਾਣਾ ਸਾਹਿਬ ਵਿਖੇ ਸਥਿਤ ਗੁਰਦਵਾਰਾ ਪੱਟੀ ਸਾਹਿਬ ਤੋਂ ਅੱਜ ਗੁਰਦਵਾਰਾ ਕਿਆਰਾ ਸਾਹਿਬ ਗੁਰਦਵਾਰਾ ਤਕ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਾਕਿਸਤਾਨੀ ਸਿੱਖ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ ਤੇ ਗੁਰਪੁਰਬ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਇਹ ਐਲਾਨ ਕਰ ਚੁਕੀ ਹੈ ਕਿ ਉਹ ਸਾਰੇ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ (2003) ਮੁਤਾਬਕ ਹੀ ਮਨਾਉਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: