January 25, 2010 | By ਸਿੱਖ ਸਿਆਸਤ ਬਿਊਰੋ
ਫਰੈਂਕਫੋਰਟ (25 ਜਨਵਰੀ, 2010): ਸ਼ੇਰੇ ਪੰਜਾਬ ਪੰਜਾਬੀ ਸਭਾ ਫਰੈਕਫੋਰਟ ਜਰਮਨੀ ਵਲਂੋ 24 ਜਨਵਰੀ 2010 ਨੂੰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਪ੍ਰੇਮ ਨਾਲ ਮਨਾਇਆ ਗਿਆ।
ਅਖੰਡ ਪਾਠ ਸਾਹਿਬ ਦੇ ਭੋਗ ਤੋ ਬਾਅਦ ਭਾਈ ਹਰਭਜਨ ਸਿੰਘ ਜੀ ਦੇ ਕੀਰਤਨੀ ਜਥੇ ਨੇ ਆਈਆਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਮੰਚ ਦੀ ਸੇਵਾ ਭਾਈ ਗੁਰਦਿਆਲ ਸਿੰਘ ਲਾਲੀ ਨੇ ਨਿਭਾਈ। ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਸ਼ੇਰੇ ਪੰਜਾਬ ਪੰਜਾਬੀ ਸਭਾ ਫਰੈਕਫੋਰਟ ਲੱਗਭਗ ਪੰਜ ਸਾਲ ਪਹਿਲਾ ਹੋਦ ਵਿੱਚ ਆਈ ਸੀ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ੇਰ-ਏ-ਪੰਜਾਬ ਸਭਾ ਦੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ।