Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਖਾਲਸਾ ਪੰਥ ਦੇ ਜਥਿਆਂ ਵੱਲੋਂ ਸਾਂਝੇ ਰੂਪ ਵਿਚ ਗੁਰੂ ਕੀ ਕਾਸ਼ੀ ਵਿਖੇ ‘ਸਨਮਾਨ ਸਮਾਗਮ’

ਗੁਰੂ ਖਾਲਸਾ ਪੰਥ ਦੇ ਜਥਿਆਂ ਵੱਲੋਂ ਸਾਂਝੇ ਰੂਪ ਵਿਚ ਗੁਰੂ ਕੀ ਕਾਸ਼ੀ ਵਿਖੇ ‘ਸਨਮਾਨ ਸਮਾਗਮ’

ਚੰਡੀਗੜ੍ਹ – ਮੌਜੂਦਾ ਸਮੇਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਬੰਧੀ ਵੱਡੀ ਚਰਚਾ ਛਿੜੀ ਹੋਈ ਹੈ ਤੇ ਪੰਜਾਬ ਸਰਕਾਰ ਵੱਲੋਂ ਆਉਣ ਵਾਲੀ ੧੩ ਤਰੀਕ ਨੂੰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਕਨੂੰਨ ਬਣਾਉਣ ਦੀ ਪ੍ਰੀਕਿਰਿਆ ਕਰਨ ਦਾ ਐਲਾਨ ਕੀਤਾ ਹੋਇਆ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੈਦਾ ਹੋਏ ਮੌਜੂਦਾ ਹਾਲਾਤਾਂ ਦੇ ਦਰਮਿਆਨ ਸਿੱਖ ਜਥੇਬੰਦੀਆਂ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਗੁਰੂ ਖਾਲਸਾ ਪੰਥ ਦੀ ਸੇਵਾ ਵਿਚ ਵਿਚਰ ਰਹੇ ਕਈ ਸਿੱਖ ਜਥਿਆਂ ਵੱਲੋਂ ਸਾਂਝੇ ਰੂਪ ਵਿਚ ਗੁਰੂ ਕੀ ਕਾਸ਼ੀ (ਤਲਵੰਡੀ ਸਾਬੋ) ਵਿਖੇ ਗੁਰੂ ਅਦਬ ਦੇ ਦੋਖੀਆਂ ਨੂੰ ਪੰਥਕ ਰਵਾਇਤ ਅਨੁਸਾਰ ਸਜਾ ਦੇਣ ਵਾਲੇ ਧਰਮੀਆਂ ਦੇ ਸਨਮਾਨ ਲਈ ਸਮਾਗਮ ਕੀਤਾ ਜਾ ਰਿਹਾ ਹੈ। ਜਾਰੀ ਹੋਏ ਇਸ਼ਤਿਹਾਰ ਅਨੁਸਾਰ ਲੱਖੀ ਜੰਗਲ ਖਾਲਸਾ ਜਥਾ, ਪੰਥ ਸੇਵਕ ਜਥਾ ਦੁਆਬਾ, ਸਿੱਖ ਜਥਾ ਮਾਲਵਾ, ਪੰਥ ਸੇਵਕ ਜਥਾ ਮਾਝਾ, ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਪੰਥ ਸੇਵਕ ਜਥਾ ਕੋਟ ਫੱਤਾ, ਬਾਬਾ ਬਾਜ ਸਿੰਘ ਪੰਥ ਸੇਵਕ ਜਥਾ ਝੰਡੂਕੇ ਅਤੇ ਦਰਬਾਰ ਏ ਖਾਲਸਾ ਜਥਿਆਂ ਵੱਲੋਂ ੧੨ ਅਪ੍ਰੈਲ ੨੦੨੬ ਨੂੰ ਸਵੇਰ ੯ਃ੩੦ ਵਜੇ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸਮੂਹ ਜਥਿਆਂ/ਸਖਸ਼ੀਅਤਾਂ/ਸਿੱਖ ਸੰਗਤਾਂ ਨੂੰ ਸ਼ਮੂਲੀਅਤ ਕਰਨ ਲਈ ਸੱਦਾ ਦਿੱਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: