ਖਾਸ ਖਬਰਾਂ » ਸਿੱਖ ਖਬਰਾਂ

ਹਲਦੀਰਾਮ ਭੂਜੀਆਵਾਲਾ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਮਕੀਨ ਪੈਕਟਾਂ ‘ਤੇ ਵਰਤਣ ਲਈ ਮੁਆਫੀ ਮੰਗੀ

June 29, 2018 | By

ਨਵੀਂ ਦਿੱਲੀ: ਹਲਦੀਰਾਮ ਭੁਜੀਆਵਾਲਾ ਕੰਪਨੀ ਨੇ ਆਪਣੇ ਨਮਕੀਨ ਦੇ ਪੈਕਟਾਂ ‘ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪਣ ਦੀ ਗਲਤੀ ਲਈ ਮੁਆਫੀ ਮੰਗੀ ਹੈ ਅਤੇ ਭਰੋਸਾ ਦੁਆਇਆ ਹੈ ਕਿ ਭਵਿੱਖ ਵਿਚ ਅਜਿਹਾ ਨਹੀਂ ਹੋਵੇਗਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹਨਾਂ ਨੂੰ ਕੰਪਨੀ ਦੇ ਕਾਨੂੰਨੀ ਨੁਮਾਂਇੰਦੇ ਤੋਂ ਜਵਾਬ ਪ੍ਰਾਪਤ ਹੋਇਆ ਹੈ ਜਿਸ ਵਿਚ ਉਹਨਾਂ ਕਿਹਾ ਹੈ ਕਿ ਕੰਪਨੀ ਇਸ ਗੱਲ ਤੋਂ ਜਾਣੂ ਨਹੀਂ ਸੀ ਕਿ ਗੁਰਦੁਆਰਾ ਸਾਹਿਬ ਜਾਂ ਗੁਰਬਾਣੀ ਦੀ ਤਸਵੀਰ ਬਿਨਾਂ ਧਾਰਮਿਕ ਕਾਰਜਾਂ ਦੇ ਵਰਤਣਾ ਸਿੱਖ ਧਰਮ ਦੇ ਸਿਧਾਂਤਾ ਦੇ ਖਿਲਾਫ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੇ ਹੋਰ ਕਿਹਾ ਕਿ ਕੰਪਨੀ ਦੇ ਕਾਨੂੰਨੀ ਸਲਾਹਕਾਰ ਨੇ ਇਹ ਵੀ ਆਖਿਆ ਹੈ ਕਿ ਉਹਨਾਂ ਦੇ ਮੁਵੱਕਲ ਦੀ ਕਦੇ ਇਹ ਮਨਸ਼ਾ ਨਹੀਂ ਰਹੀ ਸੀ ਕਿ ਉਹ ਪਵਿੱਤਰ ਗੁਰਦੁਆਰਾ ਸਾਹਿਬ ਪ੍ਰਤੀ ਕਿਸੇ ਵੀ ਤਰਾਂ ਦੀ ਗਲਤੀ ਕਰਨ।

ਗੌਰਤਲਬ ਹੈ ਕਿ ਹਲਦੀਰਾਮ ਭੁਜੀਆਵਾਲਾ ਕੰਪਨੀ ਵਲੋਂ ਆਪਣੇ ਨਮਕੀਨ ਪੈਕਟਾਂ ‘ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪਣ ‘ਤੇ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,