September 19, 2011 | By ਸਿੱਖ ਸਿਆਸਤ ਬਿਊਰੋ
ਬੱਸੀ ਪਠਾਣਾਂ (18 ਸਤੰਬਰ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਸੀ ਪਠਾਣਾਂ ਵਿੱਚ ਕੁਝ ਥਾਵਾਂ ’ਤੇ ਸੱਤਾਧਾਰੀ ਧਿਰ ਵਲੋਂ ਅਪਣੇ ਉਮੀਦਵਾਰਾਂ ਦੇ ਹੱਕ ਵਿੱਚ ਜਾਲ੍ਹੀ ਵੋਟਾਂ ਭੁਗਤਾਏ ਜਾਣ ਦੇ ਰੋਸ ਵਜੋਂ ਪੰਥਕ ਮੋਰਚੇ ਅਤੇ ਮਾਨ ਦਲ ਦੇ ਸਮਰੱਥਕਾਂ ਵੱਲੋਂ ਸਥਾਨਕ ਊਸ਼ਾ ਮਾਤਾ ਮੰਦਰ ਨਜ਼ਦੀਕ ਮੁਖ ਮਾਰਗ ’ਤੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਜਿਸ ਕਾਰਨ ਦੋਵੇਂ ਪਾਸਿਆਂ ਤੋਂ ਕੁਝ ਸਮੇਂ ਲਈ ਟ੍ਰੈਫ਼ਿਕ ਜਾਮ ਹੋ ਗਈ। ਇਸ ਰੋਸ ਧਰਨੇ ਵਿੱਚ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਤੇ ਸੰਤੋਖ ਸਿੰਘ ਸਲਾਣਾ ਅਪਣੇ ਸਮਰੱਥਕਾਂ ਸਮੇਤ ਪਹੁੰਚੇ ਹੋਏ ਸਨ। ਇਸ ਮੌਕੇ ਧਰਨਾਕਾਰੀਆਂ ਵਲੋਂ ਪੰਜਾਬ ਦੀ ਬਾਦਲ ਸਰਕਾਰ ਵਿਰੁੱਧ ਜੰਮ ਕੇ ਨਾਰ੍ਹੇਬਾਜ਼ੀ ਕੀਤੀ ਗਈ। ਧਰਨਾਕਾਰੀ ਮੰਗ ਕਰ ਰਹੇ ਸਨ ਕਿ ਜਿਨ੍ਹਾਂ ਬੂਥਾਂ ’ਤੇ ਜਾਲ੍ਹੀ ਵੋਟਾਂ ਭੁਗਤਾਈਆਂ ਗਈਆਂ ਹਨ ਉ¤ਥੇ ਦੁਬਾਰਾ ਵੋਟਾਂ ਪੁਆਈਆਂ ਜਾਣ। ਧਰਨੇ ਦੀ ਖ਼ਬਰ ਮਿਲਦਿਆਂ ਹੀ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਭਾਰੀ ਫੋਰਸ ਸਮੇਤ ਧਰਨੇ ਵਾਲੀ ਥਾ ’ਤੇ ਪੁੱਜ ਗਏ ਤੇ ਹਾਲਾਤ ’ਤੇ ਕਾਬੂ ਪਾਇਆ। ਵੇਖਦਿਆਂ ਹੀ ਵੇਖਦਿਆਂ ਧਰਨਾ ਸਥਾਨ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਿਆ।ਪੰਥਕ ਮੋਰਚੇ ਦੇ ਇਲੈਕਸ਼ਨ ਏਜੰਟ ਸ. ਸੁਰਿੰਦਰ ਸਿੰਘ ਨੇ ਇਸ ਘਟਨਾ ਦੀ ਸ਼ਿਕਾਇਤ ਐਸ.ਡੀ.ਐਮ ਅਤੇ ਚੋਣ ਅਧਿਕਾਰੀ ਸ੍ਰੀ ਮਤੀ ਨਵਜੋਤ ਕੌਰ ਨੂੰ ਦੇ ਕੇ ਮਾਮਲੇ ਦੀ ਜਾਂਚ ਕਰਵਾਉ ਦੀ ਮੰਗ ਕੀਤੀ ਅਤੇ ਅਧਿਕਾਰੀਆਂ ਵਲੋਂ ਭਰੋਸਾ ਦੇਣ ’ਤੇ ਧਰਨਾਕਾਰੀਆਂ ਨੇ ਧਰਨਾ ਚੁੱਕ ਲਿਆ ਗਿਆ। ਜਦੋਂ ਇਸ ਪੱਤਰਕਾਰ ਨੇ ਇਸ ਬਾਰੇ ਐਸ.ਡੀ.ਐਮ-ਬਸੀ ਪਠਾਣਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪੰਥਕ ਮੋਰਚੇ ਵਲੋਂ ਸ਼ਿਕਾਇਤ ਮਿਲੀ ਹੈ ਤੇ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ।
ਦੂਜੇ ਪਾਸੇ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਤੌਖਲਾ ਪ੍ਰਗਟ ਕੀਤਾ ਸੀ ਕਿ ਇਸ ਹਲਕੇ ਵਿੱਚ ਸੱਤਾਧਾਰੀ ਧਿਰ ਤਾਕਤ ਦੀ ਵਰਤੋਂ ਕਰ ਸਕਦੀ ਹੈ। ਜਿਸ ਬਾਰੇ ਉਨ੍ਹਾਂ ਨੇ ਗੁਰਦੁਆਰਾ ਚੋਣ ਕਮਿਸ਼ਨ ਨੂੰ ਵੀ ਲਿਖਤੀ ਬੇਨਤੀ ਰਾਹੀਂ ਇਸ ਹਲਕੇ ਵਿੱਚ ਨੀਮ ਸੁਰੱਖਿਆ ਬਲ ਲਗਾਏ ਜਾਣ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਅਫਸੋਸ ਜਾਹਰ ਕਰਦਿਆ ਕਿਹਾ ਕਿ ਗੁਰਦੁਆਰਾ ਚੋਣ ਕਮਿਸ਼ਨ ਨੇ ਇਸ ਪਾਸੇ ਧਿਆਨ ਦੇਣਾ ਜ਼ਰੂਰੀ ਨਹੀਂ ਸਮਝਿਆ।
Related Topics: Akali Dal Panch Pardhani, Badal Dal, Shiromani Gurdwara Parbandhak Committee (SGPC)