ਸਿਆਸੀ ਖਬਰਾਂ » ਸਿੱਖ ਖਬਰਾਂ

ਹਰਿਆਣਾ ਦੇ ਸਿਹਤ ਮੰਤਰੀ ਨੇ ਮੀਰੀ ਪੀਰੀ ਮੈਡੀਕਲ ਕਾਲਜ਼ ਸ਼ਾਹਬਾਦ ਨੂੰ ਜਲਦੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ

January 30, 2016 | By

ਅੰਮਿ੍ਤਸਰ (29 ਜਨਵਰੀ, 2016): ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਦੇ ਸ਼ਾਹਬਾਦ ਮਾਰਕੰਡਾ ਵਿਖੇ 2006-07 ‘ਚ ਬਣਾਏ ਮੀਰੀ-ਪੀਰੀ ਮੈਡੀਕਲ ਕਾਲਜ ਦੇ ਸ਼ੁਰੂ ਹੋਣ ਦੇ ਅਸਾਰ ਬਣ ਗਏ ਹਨ। ਹਰਿਆਣਾ ਦੀ ਪਿਛਲੀ ਹੁੱਡਾ ਸਰਕਾਰ ਨੇ ਲੰਬੇ ਸਮੇਂ ਤੋਂ ਮੈਡੀਕਲ ਕਾਲਜ਼ ਵਿੱਚ ਪੜਾਈ ਸ਼ੁਰੂ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਸੀ।

ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਮੀਟਿੰਗ ਦੌਰਾਨ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ

ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਮੀਟਿੰਗ ਦੌਰਾਨ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ

ਅੱਜ ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਇਥੇ ਭਰੋਸਾ ਦਿੱਤਾ ਕਿ ਉਕਤ ਕਾਲਜ ਵਿੱਚ ਪੜਾਈ ਨੂੰ ਜਲਦ ਸ਼ੁਰੂ ਕਰਵਾਇਆ ਜਾਵੇਗਾ  ।ਹਰਿਆਣਵੀ ਵਜ਼ੀਰ ਨੇ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ: ਰਘੂਜੀਤ ਸਿੰਘ ਵਿਰਕ ਤੋਂ ਇਸ ਮੁਕੱਦਸ ਅਸਥਾਣ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਲਈ ।ਉਨ੍ਹਾਂ ਨਾਲ ਡਾ: ਕਿਸ਼ਨ ਕੁਮਾਰ ਖੰਡੇਲਵਾਲ ਐਡੀਸ਼ਨਲ ਚੀਫ਼ ਸਕੱਤਰ ਮੈਡੀਕਲ ਐਜੂਕੇਸ਼ਨ, ਕੈਪਟਨ ਜੀ. ਐਸ. ਘੁੰਮਣ ਤੇ ਉਨ੍ਹਾਂ ਦੇ ਪ੍ਰਾਈਵੇਟ ਸਕੱਤਰ ਸ੍ਰੀ ਵਿਜੈ ਕੁਮਾਰ ਵੀ ਮੌਜੂਦ ਸਨ ।

ਇਸ ਉਪਰੰਤ ਉਨ੍ਹਾਂ ਪ੍ਰਧਾਨ ਅਵਤਾਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਸ਼ਾਹਬਾਦ ਮਾਰਕੰਡਾ ਕਾਲਜ ਦੀ ਸਥਾਪਤੀ ‘ਤੇ ਵਿਚਾਰਾਂ ਕੀਤੀਆਂ । ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਕਾਲਜ ਦੇ ਪਏ ਅਧੂਰੇ ਕੰਮ ਸ਼ੁਰੂ ਕਰਨ ਬਾਰੇ ਤਸੱਲੀ ਦਿੱਤੀ ਹੈ ਤੇ ਇਸ ਸਬੰਧੀ ਹਰਿਆਣੇ ਦੇ ਅਧਿਕਾਰੀਆਂ ਤੇ ਸ਼੍ਰੋਮਣੀ ਕਮੇਟੀ ਦੀ ਇਕ ਸਾਂਝੀ ਇਕੱਤਰਤਾ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ ।

ਪ੍ਰਧਾਨ ਅਵਤਾਰ ਸਿੰਘ ਨੇ ਹਰਿਆਣਾ ਸਰਕਾਰ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸ੍ਰੀ ਵਿਜ ਪਹਿਲੇ ਅਜਿਹੇ ਮੰਤਰੀ ਹਨ, ਜਿਨ੍ਹਾਂ ਖੁਦ ਸ਼੍ਰੋਮਣੀ ਕਮੇਟੀ ਨੂੰ ਇਹ ਕਾਲਜ ਸ਼ੁਰੂ ਕਰਨ ਬਾਰੇ ਪੱਤਰ ਲਿਖਿਆ ।ਉਨ੍ਹਾਂ ਕਿਹਾ ਕਿ ਪਹਿਲਾਂ ਸ੍ਰੀ ਭੁਪਿੰਦਰ ਸਿੰਘ ਹੁੱਡਾ ਦੀ ਕਾਂਗਰਸ ਸਰਕਾਰ ਨੇ ਇਸ ਮੈਡੀਕਲ ਕਾਲਜ ਦੀ ਤਮੀਰ ‘ਤੇ ਐਨ. ਓ. ਸੀ. ਨਾ ਦੇ ਕੇ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਤੇ ਹਰਿਆਣਾ ਦੇ ਲੋਕਾਂ ਨਾਲ ਵੱਡਾ ਧੱਕਾ ਕੀਤਾ ਹੈ ।

ਉਨ੍ਹਾਂ ਦੱਸਿਆ ਕਿ ਸ੍ਰੀ ਅਨਿਲ ਵਿਜ ਦੀ ਅਪੀਲ ‘ਤੇ ਸ਼੍ਰੋਮਣੀ ਕਮੇਟੀ ਕੁਰਕੂਸ਼ੇਤਰ (ਹਰਿਆਣਾ) ਵਿਖੇ ਸਿੱਖ ਮਾਰਸ਼ਲ ਆਰਟ (ਗੱਤਕੇ) ਦਾ ‘ਇੰਸਟੀਚਿਊਟ ਆਫ਼ ਮਾਰਸ਼ਲ ਆਰਟ’ ਖੋਲੇ੍ਹਗੀ ।ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸ੍ਰੀ ਵਿੱਜ ਨੂੰ ਸਨਮਾਨਿਤ ਵੀ ਕੀਤਾ ਗਿਆ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,