Site icon Sikh Siyasat News

ਹਰਿਆਣਾ ਕਮੇਟੀ ਨੇ ਗੂਹਲਾ ਚੀਕਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦਾ ਛੁਡਾਇਆ ਕਬਜ਼ਾ, ਕਰੂਕਸ਼ੇਤਰ ਵਿੱਚ ਪੁਲਿਸ ਵਲੋਂ ਲਾਠੀਚਾਰਜ਼

2014_8image_14_32_426652651hsgpc-ll-300x197ਚੰਡੀਗੜ (6 ਅਗਸਤ 2014): ਅੱਜ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲੈਣ ਲਈ ਕੀਤੀ ਜਾ ਰਹੀ ਜਦੋ ਜਹਿਦ ਵਿੱਚ ਪਹਿਲੀ ਸਫਲਤਾ ਉਦੋਂ ਮਿਲੀ ਜਦ ਹਰਿਆਣਾ ਕਮੇਟੀ ਦੇ ਹਮਾਇਤੀਆਂ ਨੇ ਗੂਹਲਾ ਚੀਕਾ ਦੇ ਇਤਿਹਾਸਕ ਗੁਰਦੁਆਰਾ ਸਹਿਬ ਦਾ ਕਬਜ਼ਾ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਛੁਡਾ ਲਿਆ।

ਇੱਥੇ ਗੁਰਦੁਆਰਾ ਸਾਹਿਬ ਵਿੱਚ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਟਾਸਕ ਫੋਰਸ ਅਤੇ ਹਮਾੲਤਿੀਆਂ ਦੀ ਗਿਣਤੀ ਬਹੁਤ ਘੱਟ ਸੀ, ਜਦਕਿ ਹਰਿਆਣਾ ਕਮੇਟੀ ਦੇ ਕਬਜ਼ਾ ਲੈਣ ਆਏ ਹਮਾਇਤੀਆਂ ਦੀ ਗਿਣਤੀ ਕਾਫੀ ਜ਼ਿਆਦਾ ਸੀ।

ਅੱਜ ਹੀ ਕਰੂਕਸ਼ੇਤਰ ਵਿੱਚ ਹਰਿਆਣਾ ਕਮੇਟੀ ਵੱਲੋਂ ਹਰਿਆਣਾ ਕਮੇਟੀ ਦੇ ਹਮਾਇਤੀ ਸਿੱਖਾਂ ਦਾ ਇਕੱਠ ਬੁਲਾਇਆ ਗਿਆ ਸੀ । ਇਸ ਇਕੱਠ ਦੌਰਾਨ ਹੀ ਹਰਿਆਣਾ ਕਮੇਟੀ ਦੇ ਅਗੂਆਂ ਅਤੇ ਹਮਾਇਤੀਆਂ ਵੱਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਕਬਜ਼ਾ ਕਰਨ ਦੀ ਅਸਫਲ ਕੋਸ਼ਿਸ਼ ਕੀਤੀ , ਜਿਸਨੂੰ ਹਰਿਆਣਾ ਪੁਲਿਸ ਵੱਲੋਂ ਨਾਕਾਮ ਕਰ ਦਿੱਤਾ ਗਿਆ।

ਪੁਲਿਸ ਨੇ ਹਰਿਆਣਾ ਕਮੇਟੀ ਦੇ ਆਗੂਆਂ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ ‘ਤੇ ਕਬਜ਼ਾ ਕਰਨ ਤੋਂ ਰੋਕਣ ਲਈ ਲਾਠੀਚਾਰਜ਼ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ।

ਇਸਤੋ ਪਹਿਲਾਂ ਵੀ ਹਰਿਆਣਾ ਕਮੇਟੀ ਦੇ ਆਗੂਆਂ ਅਤੇ ਹਮਾਇਤੀਆਂ ਵੱਲੌਂ ਗੁਰਦੁਆਰਾ ਛੇਵੀਂ ਪਾਤਸ਼ਾਹੀ ‘ਤੇ ਕਬਜ਼ਾ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਗਈ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version