ਖਾਸ ਖਬਰਾਂ

ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਬਾਹਰ ਭਾਰੀ ਪ੍ਰਦਰਸ਼ਨ ਹੋਇਆ; ਪੰਜਾਬ ਤੋਂ ਸਿੱਖ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ

By ਸਿੱਖ ਸਿਆਸਤ ਬਿਊਰੋ

January 03, 2020

ਨਵੀਂ ਦਿੱਲੀ: ਵਿਵਾਦਤ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਦੇ ਮਾਮਲੇ ਵਿੱਚ ਚੱਲ ਰਹੇ ਵਿਰੋਧ ਵਿਖਾਵੇ ਤਹਿਤ ਅੱਜ ਦਿੱਲੀ ਦੀ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਬਾਹਰ ਭਾਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਵਿਰੋਧ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਦੇ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਮੁਸਲਮਾਨ ਭਾਈਚਾਰੇ ਦੇ ਲੋਕਾਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਬੀਬੀਆਂ ਵੀ ਸ਼ਾਮਲ ਸਨ, ਵੀ ਪਹੁੰਚੇ ਹੋਏ ਸਨ। ਪੰਜਾਬ ਤੋਂ ਪਹੁੰਚੇ ਸਿੱਖ ਨੁਮਾਇੰਦਿਆਂ ਨੇ ਵੀ ਇਸ ਵਿਰੋਧ ਵਿਖਾਵੇ ਵਿੱਚ ਸ਼ਮੂਲੀਅਤ ਕੀਤੀ।  ਇਸ ਮੌਕੇ ਜਿੱਥੇ ਵੱਖ ਵੱਖ ਆਗੂਆਂ ਵੱਲੋਂ ਮੰਚ ਤੋਂ ਸੰਬੋਧਨ ਕੀਤਾ ਜਾ ਰਿਹਾ ਸੀ ਉੱਥੇ ਕਲਾਕਾਰਾਂ ਵੱਲੋਂ ਆਪਣੀਆਂ ਕਲਾਕ੍ਰਿਤਾਂ ਰਾਹੀਂ ਨਾਗਰਿਕਤਾ ਸੋਧ ਕਾਨੂੰਨ ਅਤੇ ਮੋਦੀ ਸਰਕਾਰ ਦੇ ਫੈਸਲਿਆਂ ਦੀ ਮੁਖ਼ਾਲਫ਼ਤ ਕੀਤੀ ਜਾ ਰਹੀ ਸੀ।

ਇਸ ਮੌਕੇ ਨੌਜਵਾਨਾਂ ਦੇ ਟੋਲੇ ਆਜ਼ਾਦੀ ਦੇ ਨਾਅਰੇ ਲਾ ਰਹੇ ਸਨ। ਇਸ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਸ਼ਾਮ ਕਰੀਬ ਛੇ ਵਜੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਤੋਂ ਲੈ ਕੇ ਸ਼ਾਹੀਨ ਬਾਗ ਤੱਕ ਰੌਸ਼ਨੀ ਕਾਫ਼ਲਾ ਕੱਢਿਆ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: