December 16, 2016 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਮਜੀਠਾ ਹਲਕੇ ਤੋਂ ਉਮੀਦਵਾਰ ਅਤੇ ‘ਆਪ’ ਦੇ ਕਾਨੂੰਨੀ ਸੈਲ ਦੇ ਪੰਜਾਬ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਨੇ ਬੀਤੇ ਕੱਲ੍ਹ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਣੀਆਂ ਸਬੰਧੀ ਬਿਆਨ ਨੂੰ ਜਾਣਬੁੱਝ ਕੇ ‘ਗਲਤ’ ਰੂਪ ‘ਚ ਪੇਸ਼ ਕੀਤਾ ਗਿਆ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ‘ਗੁੰਮਰਾਹ’ ਕੀਤਾ ਜਾ ਸਕੇ।
ਇਕ ਲਿਖਤੀ ਬਿਆਨ ਵਿਚ ਸ਼ੇਰਗਿੱਲ ਨੇ ਕਿਹਾ, “ਕੇਜਰੀਵਾਲ ਨੇ ਸਾਫ ਕਿਹਾ ਹੈ ਕਿ ਕਿ ਪੰਜਾਬ ਕੋਲ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਕਿਸੇ ਹੋਰ ਸੂਬੇ ਨੂੰ ਦੇਣ ਲਈ। ਮੀਡੀਆ ਦੇ ਇਕ ਹਿੱਸੇ ਨੇ ‘ਜਾਣਬੁੱਝ’ ਕੇ ਕੇਜਰੀਵਾਲ ਦੇ ਬਿਆਨ ਨੂੰ ਲੋਕਾਂ ਸਾਹਮਣੇ ‘ਗਲਤ’ ਰੂਪ ‘ਚ ਪੇਸ਼ ਕੀਤਾ ਹੈ, ਉਨ੍ਹਾਂ ਅਜਿਹਾ ਕਿਉਂ ਕੀਤਾ ਹੈ ਇਹ ਉਹ ਹੀ ਚੰਗੀ ਤਰ੍ਹਾਂ ਜਾਣਦੇ ਹਨ।
ਉਨ੍ਹਾਂ ਕੇਜਰੀਵਾਲ ਵਲੋਂ 11 ਦਸੰਬਰ, 2016 ਨੂੰ ਜਗਰਾਉਂ ਵਿਖੇ ਦਿੱਤੇ ਬਿਆਨ ਦਾ ਜ਼ਿਕਰ ਵੀ ਕੀਤਾ ਜਿਸ ਵਿਚ ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ ਦੇ ਪਾਣੀਆਂ ‘ਤੇ ਸੂਬੇ ਦਾ ਪੂਰਾ ਹੱਕ ਹੈ ਅਤੇ ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।
ਅਰਵਿੰਦ ਕੇਜਰੀਵਾਲ ਦਾ ਵੀਡੀਓ ਕਲਿਪ ਦੇਖੋ:
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ (14 ਦਸੰਬਰ) ਨੂੰ ਕਿਹਾ ਸੀ ਕਿ ਗ਼ੈਰ-ਰਾਏਪੇਰੀਅਨ ਸੂਬੇ ਦਿੱਲੀ ਦਾ ਪੰਜਾਬ ਦੇ ਪਾਣੀਆਂ ‘ਤੇ ਹੱਕ ਹੈ।
ਪੱਤਰਕਾਰ ਵਲੋਂ ਪੁੱਛੇ ਜਾਣ ‘ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ, “ਬਿਲਕੁਲ ਹੈ ਜੀ, ਸਭ ਕੁਛ ਹੈ, ਸਬਕਾ ਹੱਕ ਹੈ, ਸਬਕਾ ਹੱਕ ਹੈ”।
‘ਆਪ’ ਪੰਜਾਬ ਦੇ ਫੇਸਬੁੱਕ ਪੇਜ ‘ਤੇ ਪ੍ਰੈਸ ਕਾਨਫਰੰਸ ਦੀ ਵੀਡੀਓ ਉਪਲੱਭਧ ਹੈ। ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਵਾਲ ਚੰਗੀ ਤਰ੍ਹਾਂ ਨਹੀਂ ਸੁਣਿਆ ਸੀ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Himmat Shergill says Arvind Kejriwal’s Statement on Punjab Waters was ‘Distorted’ …
Related Topics: Aam Aadmi Party, Arvind Kejriwal, Himmat SIngh Shergill, Punjab River Water Issue, SYL