Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਘੱਲੂਘਾਰਾ ਯਾਦਗਾਰੀ ਮਾਰਚ ਵਿੱਚ ਸ਼ਮੂਲੀਅਤ ਦਾ ਐਲਾਨ

ਘੱਲੂਘਾਰਾ ਯਾਦਗਾਰੀ ਮਾਰਚ ਵਿੱਚ ਸ਼ਮੂਲੀਅਤ ਦਾ ਐਲਾਨ

ਮੋਗਾ, 26 ਮਈ, (ਰਸ਼ਪਾਲ ਸਿੰਘ): ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ 1 ਜੂਨ ਤੋਂ 6 ਜੂਨ ਤਕ ਕੀਤੇ ਜਾਣ ਵਾਲੇ “ਘੱਲੂਘਾਰਾ ਯਾਦਗਾਰੀ  ਮਾਰਚ” ਵਿਚ ਸ਼ਮੂਲੀਅਤ ਕਰਨ ਦਾ ਐਲਾਨ  ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਪੰਚ  ਪ੍ਰਧਾਨੀ) ਵੱਲੋਂ ਸਿੱਖ ਇਤਿਹਾਸ ਦੇ ਤੀਸਰੇ  ਘੱਲੂਘਾਰੇ ਨੂੰ ਸਮਰਪਿਤ ਇਹ ਯਾਦਗਰੀ ਮਾਰਚ 1 ਜੂਨ ਨੂੰ ਚੱਪੜਚਿੜੀ ਤੋਂ ਰਵਾਨਾ ਕੀਤਾ ਜਾਵੇਗਾ ਜੋ ਕਿ ਪੁਆਧ, ਮਾਲਵਾ ਅਤੇ ਮਾਝੇ ਦੇ 10 ਜਿਲਿਆਂ ਵਿੱਚੋਂ ਹੁੰਦਾ ਹੋਇਆ 6 ਜੂਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇਗਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਮੀਤ ਪ੍ਰਧਾਨ ਸ. ਮੱਖਣ ਸਿੰਘ ਗੰਢੂਆਂ ਨੇ ਕਿਹਾ ਹੈ ਕਿ “ਜੂਨ  1984 ਵਿਚ ਦਰਬਾਰ ਸਾਹਿਬ ਉਪਰ ਹੋਏ ਫੋਜੀ ਹਮਲੇ ਨੇ ਸਿਖਾਂ ਅਤੇ ਭਾਰਤੀ ਰਾਜ ਦਰਮਿਆਨ ਕਈ ਪੁਰਾਣੀਆਂ ਧਾਰਨਾਵਾਂ ਮੂਲੋਂ ਹੀ ਬਦਲ ਦਿਤੀਆਂ ਅਤੇ ਨਵੇਂ ਰਾਜਸੀ ਤੇ ਸਭਿਆਚਾਰ ਅਮਲ ਨੂੰ ਜਨਮ ਦਿਤਾ।” ਉਨ੍ਹਾਂ ਕਿਹਾ ਕਿ ਜੂਨ ’84 ਸਿਖ ਮਾਨਸਿਕਤਾ ਵਿਚ ਉਕਰਿਆ ਹੈ ਜਿਸ ਦੀ ਸਿਖਾਂ ਦੇ ਭਵਿਖ ਦੀ ਸਿਰਜਣਾ ਵਿਚ ਹਮੇਸ਼ਾ ਅਸਰਦਾਰ ਭੂਮਿਕਾ ਰਹੇਗੀ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਦੇ ਸਿੱਖ ਸ਼ਹੀਦਾਂ ਦੀ ਯਾਦਗਾਰ ਨਾ ਬਣਾਏ ਜਾਣ ਦੀ ਅਲੋਚਨਾ ਕਰਦਿਆਂ ਇਸ ਸਬੰਧੀ ਦਲ ਖ਼ਾਲਸਾ ਵੱਲੋਂ 3 ਤੋਂ 5 ਜੂਨ ਤੱਕ ਐਲਾਨੀ ਭੱਖ ਹੜਤਾਲ ਦੀ ਵੀ ਹਿਮਾਇਤ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵੱਲੋਂ ਅੱਜ ਜਾਰੀ ਕੀਤੇ ਗਏ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਿੱਖੀ ਨਾਲ ਪੰਜ ਸਦੀਆਂ ਪੁਰਾਣਾ ਵੈਰ ਕੱਢਣ ਵਾਲੇ ਜਾਣ ਬੁੱਝ ਦੀ ਨਸਲਕੁਸ਼ੀ ਦਾ ਹਿਸਾਬ ਦੇਣ
ਮੋਹਾਲੀ (25 ਮਾਰਚ, 2012): ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸ਼ਜ਼ਾ ਦੇ ਵਿਰੋਧ ਵਿੱਚ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕੀਤੇ ਗਏ ਅਰਦਾਸ ਸਮਾਗਮ ਵਿੱਚ ਵੱਡੀ
ਫਤਹਿਗੜ੍ਹ ਸਾਹਿਬ (27 ਦਸੰਬਰ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਹੋਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ ਗਈ। ਫੈਡਰੇਸ਼ਨ ਦੀਆਂ ਵੱਖ-ਵੱਖ ਇਕਾਈਆਂ ਦੇ ਨੁਮਾਇੰਦੇ
ਮਲੋਟ (2 ਨਵੰਬਰ, 2011): ਗੁਰੂ ਤੇਗ ਬਹਾਦਰ ਖਾਲਸਾ ਇੰਜੀਨੀਅਰਿੰਗ ਕਾਲਜ, ਗੁਰੂ ਤੇਗ ਬਹਾਦਰ ਖਾਲਸਾ ਬਹੁਤਕਨੀਕੀ (ਪੋਲੀਟੈਕਨਿਕ) ਕਾਲਜ ਅਤੇ ਗੁਰੂ ਤੇਗ ਬਹਾਦਰ ਖਾਲਸਾ ਫਾਰਮੇਸੀ ਕਾਲਜ, ਛਾਪਿਆਂਵਾਲੀ (ਮਲੋਟ) ਵਿਖੇ ਸਿੱਖ ਸਟੂਡੈਂਟਸ ਫੈਡਰੇਸ਼ਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: