ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਬਾਦਲ-ਭਾਜਪਾ ਗਠਜੋੜ ਦੇ ਉਮੀਦਵਾਰ ਵਜੋਂ 2017 ਦੀ ਵਿਧਾਨ ਸਭਾ ਚੋਣਾਂ ਨਹੀਂ ਲੜਾਂਗੀ: ਨਵਜੋਤ ਕੌਰ ਸਿੱਧੂ

July 29, 2015 | By

ਅੰਮ੍ਰਿਤਸਰ (24 ਜੁਲਾਈ, 2015): ਅੰਮ੍ਰਿਤਸਰ ਤੋਂ ਭਾਜਪਾ ਦੇ ਸਾਬਕਾ ਲੋਕ ਸਭਾ ਮੈਂਬਰ ਨਵਜੋਤ ਸਿੱਧੂ ਦੀ ਬਾਦਲ ਦਲ ਨਾ ਅਣਬਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਨੇ ਐਲਾਨ ਕੀਤਾ ਹੈ ਕਿ ਉਹ 2017 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਬਾਦਲ-ਭਾਜਪਾ ਗਠਜੋਡ ਦੇ ੳੁਮੀਦਵਾਰ ਵਜੋਂ ਚੋਣ ਨਹੀਂ ਲੜੇਗੀ। ੳੁਨ੍ਹਾਂ ਕਿਹਾ ਕਿ ਜੇਕਰ ਭਾਜਪਾ ਇਕੱਲਿਆਂ ਚੋਣਾਂ ਲੜੇਗੀ ਤਾਂ ਹੀ ੳਹ ਮੈਦਾਨ ’ਚ ੳੁਤਰੇਗੀ।

ਨਵਜੋਤ ਕੌਰ ਸਿੱਧੂ

ਨਵਜੋਤ ਕੌਰ ਸਿੱਧੂ

ਆਪਣੇ ਹਲਕੇ ਦੇ ਵਿਕਾਸ ਲਈ ਬਾਦਲ ਸਰਕਾਰ ਕੋਲੋਂ ਗਰਾਂਟ ਲੈਣ ਲਈ ਮਰਨ ਵਰਤ ’ਤੇ ਬੈਠਣ ਦੀ ਚਿਤਾਵਨੀ ਦੇਣ ਮਗਰੋਂ ਭਾਜਪਾ ਆਗੂ ਅਤੇ ਮੁੱਖ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਇਹ ਅੈਲਾਨ ਕੀਤਾ।

ਉਨ੍ਹਾਂ ਆਖਿਆ ਕਿ ਅੰਮ੍ਰਿਤਸਰ ਪੂਰਬੀ ਹਲਕੇ ਦੇ ਲੋਕਾਂ ਨੇ ਉਸ ਨੂੰ ਪੰਜ ਸਾਲਾਂ ਲਈ ਚੁਣਿਆ ਹੈ ਅਤੇ ਉਹ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ੳੁਹ ਪਿਛਲੇ ਸਾਢੇ ਤਿੰਨ ਸਾਲ ਤੋਂ ਜੁਟੀ ਹੋੲੀ ਹੈ ਅਤੇ ਬਾਕੀ ਰਹਿੰਦੇ ਸਮੇਂ ਵਿੱਚ ਵੀ ਇੰਜ ਹੀ ਯਤਨ ਜਾਰੀ ਰਹਿਣਗੇ।

ਡਾਕਟਰ ਸਿੱਧੂ ਨੇ ਆਖਿਆ ਕਿ ਅਕਾਲੀ ਸਰਕਾਰ ਵੱਲੋਂ ਉਸ ਨੂੰ ਜਾਣ ਬੁੱਝ ਕੇ ਅਣਡਿੱਠਾ ਕੀਤਾ ਜਾ ਰਿਹਾ ਹੈ। ਇਸੇ ਰਣਨੀਤੀ ਤਹਿਤ ਹਲਕੇ ਦੇ ਵਿਕਾਸ ਲਈ ਫੰਡ ਨਹੀਂ ਦਿੱਤੇ ਜਾ ਰਹੇ ਹਨ। ਉਨ੍ਹਾਂ ਵਿਅੰਗ ਕੀਤਾ ਕਿ ਜੇਕਰ ਕਿਸੇ ਕਾਂਗਰਸੀ ਵਿਧਾਇਕ ਨੂੰ ਪਾਰਟੀ ਤੋਂ ਤੋੜਨਾ ਹੋਵੇ ਤਾਂ ਸਰਕਾਰ ਕੋਲ ਵੱਡੇ ਫੰਡ ਮੌਜੂਦ ਹਨ ਪਰ ਅਾਪਣੀ ਸਰਕਾਰ ਦੇ ਮੰਤਰੀ ਦੇ ਹਲਕੇ ਲੲੀ ਕੋੲੀ ਪੈਸਾ ਨਹੀਂ ਹੈ।

ਉਨ੍ਹਾਂ ਦੋਸ਼ ਲਇਆ ਕਿ ਸਰਕਾਰ ਦਾ ਇਹ ਵਤੀਰਾ ਹੋਰ ਭਾਜਪਾ ਆਗੂਆਂ ਨਾਲ ਵੀ ਇਸੇ ਤਰ੍ਹਾਂ ਦਾ ਹੈ। ਸਿਰਫ ਉਪਰਲੀ ਕਤਾਰ ਦੇ ਕੁਝ ਭਾਜਪਾ ਆਗੂਆਂ ਨੂੰ ਖੁਸ਼ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਨਾਲ ਨੇੜਤਾ ਬਣਾਈ ਹੋਈ ਹੈ ਜਦੋਂਕਿ ਹੇਠਲੇ ਪੱਧਰ ’ਤੇ ਭਾਜਪਾ ਆਗੂਆਂ ’ਚ ਇਸ ਪ੍ਰਤੀ ਭਾਰੀ ਨਰਾਜ਼ਗੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,