ਚੰਡੀਗੜ੍ਹ: ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕਪੂਰਥਲਾ ਤੋਂ ਅਸਤੀਫ਼ਾ ਦੇ ਕੇ ਉਨ੍ਹਾਂ ਨਾਲ ਚੋਣ ਲੜ ਲੈਣ।
ਖਹਿਰਾ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਵੱਲੋਂ ਰੇਤ ਖੱਡਾਂ ਦੇ ਮਾਮਲੇ ’ਚ ਕੀਤੀ ਗਈ ਸਰਕਾਰੀ ਖਜ਼ਾਨੇ ਦੀ ਲੁੱਟ ਦਾ ਪੂਰਾ-ਪੂਰਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਜਸਟਿਸ ਨਾਰੰਗ ਕਮਿਸ਼ਨ ਨੇ ਰਾਣਾ ਗੁਰਜੀਤ ਨੂੰ ਕਲੀਨ ਚਿੱਟ ਦਿੱਤੀ ਤਾਂ ਇਹ ਮਾਮਲਾ ਸੁਪਰੀਮ ਕੋਰਟ ਤਕ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਗਏ ਲੋਕ 2022 ਤੱਕ ਵਾਪਸ ਪਾਰਟੀ ’ਚ ਆ ਜਾਣਗੇ।
ਸਬੰਧਤ ਖ਼ਬਰ:
ਰੇਤੇ ਦੀ ਬੋਲੀ ‘ਚ ਹੋਏ ਭ੍ਰਿਸ਼ਟਾਚਾਰ ਦੇ ਸਬੰਧ ‘ਚ ‘ਆਪ’ ਵਿਧਾਇਕ ਅਤੇ ਬੈਂਸ ਭਰਾ ਗਵਰਨਰ ਨੂੰ ਮਿਲੇ …