ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਮਨੁੱਖੀ ਅਧਿਕਾਰਾਂ ਦੇ ਵਕੀਲ ਡੀ.ਐਸ. ਗਿੱਲ ਸਣੇ ਲੁਧਿਆਣਾ ਦੇ 100 ਵਕੀਲ ਆਪ ਵਿਚ ਸ਼ਾਮਲ

May 31, 2016 | By

ਲੁਧਿਆਣਾ: ਲੁਧਿਆਣਾ ਬਾਰ ਐਸੋਸੀਏਸ਼ਨ ਦੇ 100 ਤੋਂ ਵਧੇਰੇ ਮੈਂਬਰ ਵਕੀਲਾਂ ਦੇ ਇੱਕ ਗਰੁੱਪ ਨੇ ਸਾਬਕਾ ਅਟਾਰਨੀ ਜਨਰਲ ਵਕੀਲ ਅਮਰਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਪਾਰਟੀ ਵਿੱਚ ਸ਼ਾਮਲ ਹੋਏ ਵਕੀਲਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਮਾਗਮ ਵਿੱਚ ਜ਼ੋਨ ਕੋਆਰਡੀਨੇਟਰ ਕਰਨਲ ਸੀ ਐੱਮ ਲਖਨਪਾਲ ਅਤੇ ‘ਆਪ’ ਦੇ ਕਿਸਾਨ ਅਤੇ ਲੇਬਰ ਵਿੰਗ ਦੇ ਸੂਬਾ ਜਨਰਲ ਸਕੱਤਰ ਆਹਿਬਾਬ ਸਿੰਘ ਗਰੇਵਾਲ, ਆਈ. ਐਚ. ਆਰ. ਓ. ਦੇ ਸਾਬਕਾ ਪ੍ਰਧਾਨ ਡੀ ਐੱਸ ਗਿੱਲ, ਵਰਿੰਦਰ ਖਾਰਾ ਤੇ ਐਡਵੋਕੇਟ ਇੰਦਰਜੀਤ ਸਿੰਘ ਹਾਜ਼ਰ ਸਨ।

'ਆਪ’ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਸੰਬੋਧਨ ਕਰਦੇ ਹੋਏ

‘ਆਪ’ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਸੰਬੋਧਨ ਕਰਦੇ ਹੋਏ

ਛੋਟੇਪੁਰ ਨੇ ਪਾਰਟੀ ਵਿੱਚ ਸ਼ਾਮਲ ਹੋਏ ਵਕੀਲਾਂ ਦਾ ਸੁਆਗਤ ਕਰਦਿਆਂ ਯਕੀਨ ਦਿਵਾਇਆ ਕਿ ਪਾਰਟੀ ਉਨ੍ਹਾਂ ਦੇ ਤਜਰਬੇ ਅਤੇ ਕਾਬਲੀਅਤ ਦਾ ਵੱਧ ਤੋਂ ਵੱਧ ਪ੍ਰਯੋਗ ਕਰੇਗੀ। ਇਸ ਮੌਕੇ ਕਰੀਬ 25 ਹੋਟਲ ਸਟਾਫ਼ ਮੈਂਬਰਾਂ ਨੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਛੋਟੇਪੁਰ ਨੇ ਪੰਜਾਬ ਦੀ ਬਰਬਾਦੀ ਲਈ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ ਭਿਸ਼ਟਾਚਾਰ ਅਤੇ ਮਾਫ਼ੀਆ ਰਾਜ ਰਾਹੀਂ ਕੀਤੀ ਗਈ ਲੁੱਟ ਕਾਰਨ ਜਨਤਾ ਪੂਰੀ ਤਰ੍ਹਾਂ ਨਿਰਾਸ਼ ਹੋ ਚੁਕੀ ਹੈ। ਇਸ ਮੌਕੇ ਐਡਵੋਕੇਟ ਭਲਿੰਦਰ ਸਿੰਘ ਗਿੱਲ, ਐਡਵੋਕੇਟ ਇੰਦਰਜੀਤ ਸਿੰਘ, ਸਾਬਕਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੀ ਵੀ ਹਾਂਡਾ ਤੇ ਕਈ ਹੋਰ ਪਤਵੰਤੇ ਹਾਜ਼ਰ ਸਨ।

‘ਸਵਰਾਜ’ ਪਾਰਟੀ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਦੀ ਕੋਈ ਹੋਂਦ ਨਹੀਂ ਹੈ। ਨਸ਼ਿਆਂ ਖ਼ਿਲਾਫ਼ ਬਣੀ ਫ਼ਿਲਮ ‘ਉੜਤਾ ਪੰਜਾਬ’ ਤੇ ਪਾਬੰਦੀ ਲਾਉਣ ਬਾਰੇ ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਮੀਡੀਆ ਦੀ ਆਜ਼ਾਦੀ ’ਤੇ ਪਾਬੰਦੀ ਲਾਉਣਾ ਸ਼ਰਮਨਾਕ ਗਲ ਹੈ। ਸਰਕਾਰ ਨੂੰ ਇਸ ਦਾ ਖਮਿਆਜਾ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,