ਚੰਡੀਗੜ: ਕੈਪਟਨ ਸਰਕਾਰ ਨੇ ਜ਼ਿਲ੍ਹਾ ਪਟਿਆਲਾ ਦੇ 130 ਪ੍ਰਾਇਮਰੀ ਸਕੂਲਾਂ ਵਿੱਚ ਅਗਲੇ ਵਿਿਦਅਕ ਸੈਸ਼ਨ ਦੌਰਾਨ ਹਿਸਾਬ ਤੇ ਵਿਿਗਆਨ ਦੀ ਪੜ੍ਹਾਈ ਦਾ ਮਾਧਿਆਮ ਪੰਜਾਬੀ ਦੀ ਬਜਾਏ ਅੰਗਰੇਜ਼ੀ ਹੋਵੇਗਾ ਇਨ੍ਹਾਂ ਸਕੂਲਾਂ ਨੂੰ ਸਰਕਾਰ ਵੱਲੋਂ ਮਾਡਲ ਸਕੂਲ ਦਾ ਨਾਂ ਦਿੱਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਦੇ ਹਰ ਬਲਾਕ ਪੱਧਰ ’ਤੇ 10 ਮਾਡਲ ਸਕੂਲ ਬਣਾਏ ਜਾ ਰਹੇ ਹਨ। ਜ਼ਿਲ੍ਹੇ ਵਿੱਚ 13 ਵਿਿਦਅਕ ਬਲਾਕ ਹੋਣ ਕਰਕੇ ਪਹਿਲੇ ਪੜਾਅ ਵਿੱਚ 130 ਸਕੂਲਾਂ ਵਿੱਚ ਹਿਸਾਬ ਤੇ ਵਿਿਗਆਨ ਦੀ ਪੜ੍ਹਾਈ ਅੰਗਰੇਜ਼ੀ ਵਿੱਚ ਹੋਵੇਗੀ।
ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਦੀ ਬੈਠਕ ਵੀ ਹੋਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕੀਤੀ। ਬੈਠਕ ਦੌਰਾਨ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਬਲਾਕ ਪੱਧਰ ’ਤੇ 10 ਮਾਡਲ ਸਕੂਲ ਬਣਾਏ ਜਾਣ ਅਤੇ ਜਿਹੜੇ ਸਕੂਲਾਂ ਨੂੰ ਮਾਡਲ ਸਕੂਲ ਵਿੱਚ ਤਬਦੀਲ ਕਰਨਾ ਹੈ, ਉਨ੍ਹਾਂ ਦੀ ਸੂਚੀ 5 ਫਰਵਰੀ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਪਹੁੰਚਦੀ ਕੀਤੀ ਜਾਵੇ।
ਅਮਿਤ ਨੇ ਕਿਹਾ ਕਿ ਸਿੱਖਿਆ ਅਧਿਕਾਰੀਆਂ ਨੂੰ ਤਿੰਨ ਟੀਚੇ ਦਿੱਤੇ ਜਾ ਰਹੇ ਹਨ, ਜਿਸ ਵਿੱਚ ਪਹਿਲਾ ਟੀਚਾ ਸਕੂਲ ਸਿਹਤ ਪ੍ਰੋਗਰਾਮ ਤਹਿਤ ਵਿਿਦਆਰਥੀਆਂ ਦੀ ਸਿਹਤ ਅਤੇ ਖ਼ੂਨ ਦੀ ਜਾਂਚ ਕਰਨਾ ਹੈ। ਦੂਜੇ ਟੀਚੇ ਵਿੱਚ ਬੱਚਿਆਂ ਦੇ ਸਕੂਲ ਛੱਡਣ ਦੀ ਦਰ ਨੂੰ ਘੱਟ ਕਰਨਾ ਹੈ। ਤੀਜੇ ਟੀਚੇ ਵਿੱਚ ਕਿਹਾ ਗਿਆ ਹੈ ਕਿ ਹਰ ਬਲਾਕ ਸਿੱਖਿਆ ਅਧਿਕਾਰੀ ਆਪਣੇ ਬਲਾਕ ਵਿੱਚ 10 ਮਾਡਲ ਸਕੂਲ ਜੂਨ ਮਹੀਨੇ ਤੋਂ ਪਹਿਲਾਂ-ਪਹਿਲਾਂ ਸ਼ੁਰੂ ਕਰਨ ਲਈ ਸਾਰੀ ਪ੍ਰਕਿਿਰਆ ਮੁਕੰਮਲ ਕਰੇ।
ਇਸ ਬੈਠਕ ਮਗਰੋਂ ਡੀਈਓ (ਪ੍ਰਾਇਮਰੀ) ਦਰਸ਼ਨ ਲਾਲ ਨੇ ਖ਼ੁਲਾਸਾ ਕੀਤਾ ਕਿ ਮਾਡਲ ਸਕੂਲਾਂ ਵਜੋਂ ਅਪਣਾਏ ਜਾਣ ਵਾਲੇ ਸਕੂਲਾਂ ਵਿੱਚ ਹਿਸਾਬ ਤੇ ਵਿਿਗਆਨ ਵਿਿਸ਼ਆਂ ਦੀ ਪੜ੍ਹਾਈ ਦਾ ਮਾਧਿਅਮ ਪੰਜਾਬੀ ਤੋਂ ਅੰਗਰੇਜ਼ੀ ਕਰ ਦਿੱਤਾ ਜਾਵੇਗਾ ਤਾਂ ਜੋ ਵਿਿਦਆਰਥੀਆਂ ਨੂੰ ਅੱਗੇ ਜਾ ਕੇ ਦਿੱਕਤ ਨਾ ਆਵੇ।
ਉਧਰ, ਮਾਲਵਾ ਰਿਸਰਚ ਸੈਂਟਰ ਦੇ ਜਨਰਲ ਸਕੱਤਰ ਤੇ ਭਾਸ਼ਾ ਵਿਭਾਗ ਦੇ ਸਾਬਕਾ ਖੋਜ ਅਫ਼ਸਰ ਡਾ. ਭਗਵੰਤ ਸਿੰਘ ਨੇ ਕਿਹਾ ਕਿ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਮਾਂ ਬੋਲੀ ਤੋਂ ਵਿਰਵਾ ਕਰਨਾ ਠੀਕ ਨਹੀਂ ਹੈ।