ਅਮਰੀਕੀ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਕਮਿਸ਼ਨ

ਖਾਸ ਖਬਰਾਂ

ਅਮਰੀਕੀ ਧਾਰਮਿਕ ਆਜ਼ਾਦੀ ਕਮਿਸ਼ਨ ਨੂੰ ਭਾਰਤ ਨੇ ਵੀਜ਼ਾ ਦੇਣ ਤੋਂ ਇਨਕਾਰ ਕੀਤਾ

By ਸਿੱਖ ਸਿਆਸਤ ਬਿਊਰੋ

March 05, 2016

ਵਾਸ਼ਿੰਗਟਨ (4 ਮਾਰਚ, 2016): ਭਾਰਤ ਸਰਕਾਰ ਨੇ ਅਮਰੀਕੀ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਕਮਿਸ਼ਨ ਨੂੰ ਭਾਰਤ ਦਾ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਕਮਿਸ਼ਨ ਨੇ ਭਾਰਤ ਵਿੱਚ ਵਧ ਰਹੀ ਅਸਹਿਣਸ਼ਲਿਤਾ, ਫਿਰਕੂ ਤਨਾਅ ਅਤੇ ਧਾਰਮਿਕ ਘੱਟ ਗਿਣਤੀਆਂ ਦੇ ਹੱਕਾਂ ਦੀ ਹੋ ਰਹੀ ਉਲੰਘਣਾਂ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਭਾਰਤ ਆਉਣਾ ਸੀ।

ਭਾਰਤ ਵਿਚ ਧਾਰਮਿਕ ਆਜ਼ਾਦੀ ਦੀ ਸਥਿਤੀ ‘ਤੇ ਚਰਚਾ ਕਰਨ ਅਤੇ ਇਸ ਬਾਰੇ ਰਿਪੋਰਟ ਤਿਆਰ ਕਰਨ ਲਈ ਭਾਰਤ ਯਾਤਰਾ ‘ਤੇ ਆਉਣ ਵਾਲੇ ਇਕ ਅਮਰੀਕੀ ਧਾਰਮਿਕ ਆਜ਼ਾਦੀ ਕਮਿਸ਼ਨ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਅਮਰੀਕੀ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਕਮਿਸ਼ਨ ਦੇ ਤਿੰਨ ਮੈਂਬਰੀ ਇਕ ਵਫਦ ਭਾਰਤ ਦੇ ਸਰਕਾਰੀ ਅਧਿਕਾਰੀਆਂ, ਧਾਰਮਿਕ ਨੇਤਾਵਾਂ ਅਤੇ ਕਾਰਕੁਨਾਂ ਨੂੰ ਮਿਲਣ ਲਈ ਇਕ ਹਫਤੇ ਵਾਸਤੇ ਭਾਰਤ ਆਉਣਾ ਚਾਹੁੰਦਾ ਸੀ ਅਤੇ ਇਹ ਯਾਤਰਾ ਅੱਜ ਤੋਂ ਸ਼ੁਰੂ ਹੋਣੀ ਸੀ।

ਕਮਿਸ਼ਨ ਦੇ ਮੁਖੀ ਰਾਬਰਟ ਪੀ ਜਾਰਜ ਨੇ ਇਕ ਬਿਆਨ ਵਿਚ ਕਿਹਾ ਕਿ ਅਸੀਂ ਭਾਰਤ ਸਰਕਾਰ ਵਲੋਂ ਵੀਜ਼ਾ ਨਾ ਦੇਣ ਦੇ ਫ਼ੈਸਲੇ ਤੋਂ ਬੇਹੱਦ ਨਿਰਾਸ਼ ਹਾਂ। ਇਕ ਬਹੁਲਵਾਦੀ, ਧਰਮ ਨਿਰਪੱਖ ਲੋਕਤੰਤਰੀ ਦੇਸ਼ ਅਤੇ ਅਮਰੀਕਾ ਦੇ ਕਰੀਬੀ ਸਹਿਯੋਗੀ ਹੋਣ ਦੇ ਨਾਤੇ ਭਾਰਤ ਨੂੰ ਸਾਨੂੰ ਯਾਤਰਾ ਕਰਨ ਦੀ ਇਜਾਜ਼ਤ ਦੇਣ ਦਾ ਵਿਸ਼ਵਾਸ਼ ਰੱਖਣਾ ਚਾਹੀਦਾ ਹੈ।

ਇਹ ਪਹਿਲਾ ਮੌਕਾ ਨਹੀਂ ਜਦੋਂ ਅਮਰੀਕੀ ਧਾਰਮਿਕ ਕਮਿਸ਼ਨ ਦੇ ਮੈਂਬਰਾਂ ਨੂੰ ਵੀਜ਼ਾ ਜਾਰੀ ਨਹੀਂ ਕੀਤਾ ਗਿਆ। ਵਿਸ਼ਵ ਭਰ ਵਿਚ ਧਾਰਮਿਕ ਆਜ਼ਾਦੀ ‘ਤੇ ਸਾਲਾਨਾ ਰਿਪੋਰਟ ਤਿਆਰ ਕਰਨ ਵਾਲੇ ਮੈਂਬਰਾਂ ਨੂੰ ਪਹਿਲੀ ਵਾਰ ਪਿਛਲੀ ਯੂ.ਪੀ. ਏ. ਸਰਕਾਰ ਦੇ ਕਾਰਜਕਾਲ ਦੌਰਾਨ ਵੀ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: