ਸਿਆਸੀ ਖਬਰਾਂ

ਭਾਰਤ ਨੇ ਕਸ਼ਮੀਰ ’ਚ ਹੋਰ ਫੌਜੀ ਦਸਤੇ ਭੇਜੇ; ਤਿੰਨ ਨੌਜਵਾਨਾਂ ਦੀ ਮੌਤ ਤੋਂ ਬਾਅਦ ਹਾਲਾਤ ਨਾਜ਼ੁਕ

March 30, 2017 | By

ਸ੍ਰੀਨਗਰ: ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਬੀਤੇ ਦਿਨੀਂ ਭਾਰਤੀ ਫੌਜੀ ਦਸਤਿਆਂ ਦੀ ਗੋਲੀਆਂ ਨਾਲ ਤਿੰਨ ਨੌਜਵਾਨਾਂ ਦੀ ਹੋਈ ਮੌਤ ਦੇ ਰੋਸ ਵਜੋਂ ਹੜਤਾਲ ਦੇ ਸੱਦੇ ਦੌਰਾਨ ਵਾਦੀ ’ਚ ਭਾਰਤ ਵਲੋਂ ਵਾਧੂ ਫੌਜੀ ਅਤੇ ਨੀਮ ਫੌਜੀ ਦਸਤੇ ਭੇਜੇ ਗਏ ਹਨ। ਇਸੇ ਦੌਰਾਨ ਕਸ਼ਮੀਰ ਯੂਨੀਵਰਸਿਟੀ, ਸੈਂਟਰਲ ਯੂਨੀਵਰਸਿਟੀ ਤੇ ਇਸਲਾਮਿਕ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ ਨੇ ਆਪਣੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।

3 ਕਸ਼ਮੀਰੀ ਨੌਜਵਾਨਾਂ ਦੀ ਭਾਰਤੀ ਫੌਜੀ ਦਸਤਿਆਂ ਦੀ ਗੋਲੀ ਨਾਲ ਹੋਈ ਮੌਤ ਤੋਂ ਬਾਅਦ ਰੋਸ ਪ੍ਰਦਰਸ਼ਨ ਕਰਦੇ ਸਥਾਨਕ ਲੋਕ

3 ਕਸ਼ਮੀਰੀ ਨੌਜਵਾਨਾਂ ਦੀ ਭਾਰਤੀ ਫੌਜੀ ਦਸਤਿਆਂ ਦੀ ਗੋਲੀ ਨਾਲ ਹੋਈ ਮੌਤ ਤੋਂ ਬਾਅਦ ਰੋਸ ਪ੍ਰਦਰਸ਼ਨ ਕਰਦੇ ਸਥਾਨਕ ਲੋਕ

ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਤੋਂ ਸ਼ਹਿਰ ’ਚ ਬਾਜ਼ਾਰ ਤੇ ਸਿੱਖਿਆ ਸੰਸਥਾਵਾਂ ਬੰਦ ਰਹੀਆਂ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਇਸੇ ਦੌਰਾਨ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਕਸ਼ਮੀਰੀ ਮੁਜਾਹਦੀਨਾਂ ਨੇ ਥਾਣੇ ਉਤੇ ਗੋਲੀਬਾਰੀ ਕੀਤੀ ਪਰ ਇਸ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ।

ਸਬੰਧਤ ਖ਼ਬਰ:

ਜੰਮੂ ਕਸ਼ਮੀਰ ਦੇ ਪੁਲਿਸ ਮੁਖੀ ਨੇ ਮੁਜਾਹਦੀਨਾਂ ਦੇ ਪਰਿਵਾਰਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,