ਵਿਕਟੋਰੀਆ, ਆਸਟ੍ਰੇਲੀਆ: ਆਸਟ੍ਰੇਲੀਆ ‘ਚ ਭਾਰਤੀ ਹਾਈ ਕਮਿਸ਼ਨਰ ਅਤੇ ਮੈਲਬਰਨ ਸਥਿਤ ਕੌਂਸਲੇਟ ਜਨਰਲ ਨੂੰ ਸ਼ਨੀਵਾਰ 18 ਨਵੰਬਰ, 2017 ਨੂੰ ਉਸ ਵੇਲੇ ਸਿੱਖ ਸੰਗਤ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਦੇ ਟਰਨੇਟ ਇਲਾਕੇ ਦੇ ਗੁਰਦੁਆਰਾ ਸਾਹਿਬ ਆਇਆ ਸੀ। ਭਾਰਤੀ ਹਾਈ ਕਮਿਸ਼ਨਰ ਡਾ. ਏ.ਐਮ. ਗੋਂਡੇਨ ਅਤੇ ਮੈਲਬਰਨ ਸਥਿਤ ਭਾਰਤੀ ਕੌਂਸਲੇਟ ਜਨਰਲ ਸ੍ਰੀਮਤੀ ਮਨਿਕਾ ਜੈਨ ਨੂੰ ਸਿੱਖ ਸੰਗਤ ਨੇ ਭਾਰਤੀ ਪੁਲਿਸ ਵਲੋਂ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਦੀ ਗ੍ਰਿਫਤਾਰੀ ਅਤੇ ਉਸ ‘ਤੇ ਪੰਜਾਬ ਪੁਲਿਸ ਵਲੋਂ ਕੀਤੇ ਜਾ ਰਹੇ ਤਸ਼ੱਦਦ ਬਾਰੇ ਤਿੱਖੇ ਸਵਾਲ ਕੀਤੇ।
ਪ੍ਰਦਰਸ਼ਨਕਾਰੀ, ਜਿਨ੍ਹਾਂ ਵਿਚ ਜ਼ਿਆਦਾਤਰ ਨੌਜਵਾਨ ਸੀ, ਨੇ ਕਿਹਾ ਕਿ ਭਾਰਤੀ ਅਧਿਕਾਰੀਆਂ ਗੁਰਦੁਆਰਾ ਸਾਹਿਬ ਆ ਸਕਦੇ ਹਨ ਪਰ ਸੰਗਤ ਦੇ ਰੂਪ ਵਿਚ, ਉਨ੍ਹਾਂ ਨੂੰ ਕੋਈ ਖਾਸ ਮਾਣ-ਸਤਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਨੇ ਭਾਰਤ ਵਿਚ ਸਿੱਖਾਂ ਨਾਲ ਹੁੰਦੇ ਮਾੜੇ ਵਿਵਹਾਰ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ।
ਸਬੰਧਤ ਖ਼ਬਰ:
ਜਗਤਾਰ ਸਿੰਘ ਜੱਗੀ ਜੌਹਲ ਦੇ ਪੁਲਿਸ ਰਿਮਾਂਡ ‘ਚ 3 ਦਿਨ ਦਾ ਵਾਧਾ (ਵੀਡੀਓ ਜਾਣਕਾਰੀ) …
ਪ੍ਰਦਰਸ਼ਨਕਾਰੀ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਭਾਰਤੀ ਅਧਿਕਾਰੀ ਜਾਗਰੂਪ ਅਤੇ ਸਰਗਰਮ ਸਿੱਖ ਨੌਜਵਾਨਾਂ ਦੀ ਸੂਚੀ ਬਣਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
ਮੈਲਬਰਨ ਆਧਾਰਤ ਪੰਜਾਬੀ ਰੇਡੀਓ ਨੇ ਇਸਦਾ ਸਿੱਧਾ ਪ੍ਰਸਾਰਣ ਵੀ ਕੀਤਾ। ਭਾਰਤੀ ਅਧਿਕਾਰੀਆਂ ਵਲੋਂ ਸਪੱਸ਼ਟੀਕਰਨ ਦੇਣ ਦੀ ਪੇਸ਼ਕਸ਼ ਵੀ ਕੀਤੀ ਗਈ। ਪਰ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਭਾਰਤੀ ਅਧਿਕਾਰੀ ਭਾਰਤ ਵਿਚ ਸਿੱਖ ਨੌਜਵਾਨਾਂ ਨਾਲ ਹੋ ਰਹੇ ਤਸ਼ੱਦਦ ‘ਤੇ ਅੱਖਾਂ ਮੀਟੀ ਬੈਠੇ ਹਨ, ਖਾਸ ਕਰਕੇ ਜਗਤਾਰ ਸਿੰਘ ਜੱਗੀ ਦੇ ਮਾਮਲੇ ‘ਚ।
ਦੇਖੋ ਵੀਡੀਓ: