ਚੰਡੀਗੜ੍ਹ: ਪਾਕਿਸਤਾਨ ਵਿੱਚ ਤਾਇਨਾਤ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੇ ਪਾਕਿਸਤਾਨੀ ਪੰਜਾਬ ਦੇ ਜ਼ਿਲ੍ਹਾ ਨਾਰੋਵਾਲ ਵਿੱਚ ਪੈਦੇਂ ਗੁਰੂਦੁਆਰਾ ਕਰਤਾਰਪੁਰ ਸਾਹਿਬ ਵਿੱਚ ਦਾ ਦੌਰਾ ਕੀਤਾ। ਇਹ ਅਸਥਾਨ ਗੁਰੂ ਨਾਨਕ ਜੀ ਦੇ ਜੀਵਨ ਨਾਲ ਸਬੰਧਤ ਹੈ।
ਪੰਜਾਬੀ ਟ੍ਰਿਿਬਊਨ ਵਿੱਚ ਛਪੀ ਖ਼ਬਰ ਅਨੁਸਾਰ ਭਾਰਤ ਦੇ ਹਾਈ ਕਮਿਸ਼ਨਰ ਨੇ ਗੁਰਦੁਆਰੇ ਦੀ ਛੱਤ ਉੱਤੇ ਚੜ੍ਹ ਕੇ ਭਾਰਤ ਵਾਲੇ ਪਾਸੇ ਦੇਖਿਆ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਲਾਂਘੇ ਦੀਆਂ ਸੰਭਾਵਨਾਵਾਂ ਬਾਰੇ ਵੀ ਘੋਖ ਕੀਤੀ। ਉਨ੍ਹਾਂ ਕਿਹਾ,‘ ਪਾਕਿਸਤਾਨ ਦੀ ਤਰਫੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਇਸ ਮੰਗ ਵੱਲ੍ਹ ਪਾਕਿਸਤਾਨ ਦੀ ਤਰਫੋਂ ਧਿਆਨ ਦੇਣ ਨਾਲ ਹੁਣ ਇਹ ਮੰਗ ਪੂਰੀ ਹੁੰਦੀ ਜਾਪਦੀ ਹੈ।’
ਪਾਕਿਸਤਾਨ ਵਿੱਚ ਭਾਰਤ ਦੇ ਸਾਬਕਾ ਹਾਈ ਕਮਿਸ਼ਨਰ ਸਰਤ ਸੱਭਰਵਾਲ ਨੇ ਕਿਹਾ,‘ ਕਰਤਾਰਪੁਰ ਵਿੱਚ ਗੁਰੂ ਨਾਨਕ ਦੇਵ ਜੀ ਕਾਫੀ ਸਮਾਂ ਰਹੇ ਹਨ, ਜੇ ਇਹ ਲਾਘਾਂ ਖੋਲ੍ਹ ਦਿੱਤਾ ਜਾਂਦਾ ਹੈ ਤਾਂ ਇਹ ਪਾਕਿਸਤਾਨ ਵੱਲੋਂ ਸ਼ਰਧਾਲੂਆਂ ਲਈ ਕੀਤਾ ਵਿਸ਼ੇਸ਼ ਕਾਰਜ ਹੋਵੇਗਾ।’
ਇਸ ਸਮੇਂ ਪੰਜਾਬ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸਿੱਖ ਸੰਗਤਾਂ ਨੂੰ ਵਾਹਗਾ ਤੋਂ ਲਾਹੌਰ ਰਸਤੇ ਹੀ ਕਰਤਾਰਪੁਰ ਜਾਣ ਦਿੱਤਾ ਜਾਂਦਾ ਹੈ।
ਬੀਤੇਂ ਦਿਨੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਵਿਧਾਨ ਸਭਾ ਵਿੱਚ ਕਰਤਾਰਪੁਰ ਸਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਪਾਕਿਸਤਾਨ ਦੇ ਕੋਲ ਮਾਮਲਾ ਉਠਾਉਣ ਵਾਸਤੇ ਕੇਂਦਰ ਸਰਕਾਰ ‘ਤੇ ਜ਼ੋਰ ਪਾਉਣ ਲਈ ਇਕ ਮਤਾ ਆਮ ਸਹਮਤੀ ਨਾਲ ਪਾਸ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਦੇ ਲਾਂਗੇ ਦੀ ਗਲਬਾਤ ਮੁੜ ਉਦੋਂ ਸ਼ੁਰੂ ਹੋਈ ਜਦੋ ਪੰਜਾਬ ਸਰਕਾਰ ਦੇ ਵਜ਼ੀਰ ਅਤੇ ਸਾਬਕਾ ਗੇਂਦ ਬੱਲੇ ਦੇ ਖਿਡਾਰੀ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸੀ।ਸਿੱਧੂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਾਕਿਸਤਾਨ ਦੀ ਥਲ ਸੈਨਾ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਭਰੋਸਾ ਦਿੱਤਾ ਹੈ ਕਿ ਕਿ ਅਗਲੇ ਸਾਲ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਕਰਤਾਰਪੁਰ ਲਾਂਘਾ ਖੋਲ੍ਹਣਾ ਵਿਚਾਰ ਅਧੀਨ ਹੈ।