June 18, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਪ੍ਰਵਾਨਗੀ ਨਾ ਦਿੱਤੇ ਜਾਣ ਕਾਰਨ ਇਸ ਵਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਨਹੀਂ ਜਾ ਸਕੇਗਾ। ਸਿੱਖ ਸ਼ਰਧਾਲੂਆਂ ਦਾ ਇਹ ਜੱਥਾ 21-22 ਜੂਨ ਨੂੰ ਇਥੋਂ ਪਾਕਿਸਤਾਨ ਜਾਣਾ ਸੀ, ਜਿਸ ਨੇ 15 ਹਾੜ ਭਾਵ 29 ਜੂਨ ਨੂੰ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ‘ਤੇ ਬਰਸੀ ਸਮਾਗਮ ਮਨਾਉਣ ਮਗਰੋਂ ਚੜ੍ਹਦੇ ਪੰਜਾਬ ਪਰਤਣਾ ਸੀ।
ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਦੀ ਇਕ ਸੂਚੀ ਅਤੇ ਪਾਸਪੋਰਟ ਕੇਂਦਰ ਸਰਕਾਰ ਕੋਲ ਭੇਜੇ ਸਨ। ਪਰ ਭਾਰਤ ਸਰਕਾਰ ਨੇ ‘ਤਣਾਅ’ ਦਾ ਹਵਾਲਾ ਦਿੰਦਿਆਂ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਨਹੀਂ ਦਿੱਤੀ।
ਸਬੰਧਤ ਖ਼ਬਰ:
ਪਾਕਿਸਤਾਨ ਜਾਣ ਵਾਲੇ ਸਿੱਖ ਸਿੱਖ ਜੱਥੇ ਨੂੰ ਸਮਝੌਤਾ ਐਕਸਪ੍ਰੈਸ ਰਾਹੀਂ ਨਹੀਂ ਜਾਣ ਦਿੱਤਾ ਗਿਆ …
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੱਲ੍ਹ ਕੇਂਦਰ ਦੇ ਵਿਦੇਸ਼ ਮਾਮਲਿਆਂ ਬਾਰੇ ਵਿਭਾਗ ਨਾਲ ਸੰਪਰਕ ਕੀਤਾ ਸੀ, ਜਿਨ੍ਹਾਂ ਨੇ ਦੱਸਿਆ ਕਿ ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਜਥੇ ਨੂੰ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ। ਹਰਚਰਨ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿਚ ਆਪਣਾ ਰੋਸ ਦਰਜ ਕਰਾਇਆ ਗਿਆ ਹੈ।
ਸਬੰਧਤ ਖ਼ਬਰ:
ਕੈਲੰਡਰ: ਸ਼੍ਰੋਮਣੀ ਕਮੇਟੀ ਨਹੀਂ ਭੇਜੇਗੀ ਜੱਥਾ, ਪਾਕਿਸਤਾਨ ‘ਚ 16 ਜੂਨ ਨੂੰ ਮਨਾਇਆ ਜਾਏਗਾ ਸ਼ਹੀਦੀ ਦਿਹਾੜਾ …
Related Topics: Indian Home Ministry, Indian Satae, PSGPC, Sikhs in India