ਸਿੱਖ ਖਬਰਾਂ

ਸ਼੍ਰੋਮਣੀ ਕਮੇਟੀ ਮੈਂਬਰ ਨੇ ਕਿਹਾ; ਸਿਕਲੀਗਰ ਸਿੱਖਾਂ ਖਿਲਾਫ ਹੋ ਰਹੇ ਅਤਿਆਚਾਰਾਂ ਦੀ ਜਾਂਚ ਹੋਵੇ

By ਸਿੱਖ ਸਿਆਸਤ ਬਿਊਰੋ

May 09, 2017

ਚੰਡੀਗੜ੍ਹ: ਇਸ ਮਹੀਨੇ ਦੇ ਸ਼ੁਰੂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਸਿਕਲੀਗਰ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਸੋਮਵਾਰ ਨੂੰ ਮੰਗ ਕੀਤੀ ਕਿ ਸਿਕਲੀਗਰ ਸਿੱਖਾਂ ਪ੍ਰਤੀ ਵਿਤਕਰੇਪੂਰਨ ਵਿਹਾਰ ਅਤੇ ਉਨ੍ਹਾਂ ਨਾਲ ਹੋ ਰਹੇ ਮਾੜੇ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

ਮੀਡੀਆ ਦੀ ਰਿਪੋਰਟ ਮੁਤਾਬਕ ਸ਼੍ਰੋਮਣੀ ਕਮੇਟੀ ਮੈਂਬਰ ਪੰਜੋਲੀ ਨੇ ਆਪਣੀ ਬੇਨਤੀ ‘ਚ ਕਿਹਾ ਕਿ ਇਕ ਉੱਚ ਪੱਧਰੀ ਵਫਦ ਮੱਧ ਪ੍ਰਦੇਸ਼ ਜਾਣਾ ਚਾਹੀਦਾ ਹੈ ਜਿਹੜਾ ਕਿ ਸਿਕਲੀਗਰ ਸਿੱਖਾਂ ‘ਤੇ ਹੋਣ ਵਾਲੇ ਅਤਿਆਚਾਰਾਂ ਦੀ ਜਾਂਚ ਕਰੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਲਿਖੇ ਪੱਤਰ ‘ਚ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸੂਬਾ ਪੁਲਿਸ ਸਿਕਲੀਗਰਾਂ ਨੂੰ ਝੂਠੇ ਕੇਸਾਂ ‘ਚ ਫਸਾ ਰਹੀ ਹੈ ਅਤੇ ਉਨ੍ਹਾਂ ਦੇ ਘਰਾਂ ‘ਤੇ ਛਾਪੇ ਮਾਰ ਕੇ ਉਨ੍ਹਾਂ ਨੂੰ ਦਹਿਸ਼ਤ ਦੇ ਮਾਹੌਲ ‘ਚ ਰਹਿਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਸਿਕਲੀਗਰ ਜਿਹੜੇ ਕਿ ਕਈ ਪੀੜ੍ਹੀਆਂ ਤੋਂ ਲੋਹੇ ਦੀਆਂ ਬੰਦੂਕਾਂ ਆਦਿ ਵੀ ਬਣਾਉਂਦੇ ਹਨ, ਅਕਸਰ ਹੀ ਪੁਲਿਸ / ਸੁਰੱਖਿਆ ਏਜੰਸੀਆਂ ਵਲੋਂ ਪਰੇਸ਼ਾਨ ਕੀਤੇ ਜਾਂਦੇ ਹਨ। ਸਿਕਲੀਗਰ ਜੋ ਕਿ ਗਰੀਬ ਹਨ, ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀ ਮਦਦ ਲਈ ਕਈ ਪ੍ਰੋਗਰਾਮ ਵੀ ਉਲੀਕੇ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: Investigate Atrocities Against Sikhlighar Sikhs In MP, SGPC Urged …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: