Site icon Sikh Siyasat News

ਕੁਰਾਨ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਵਿਚ ਹਿੰਦੂਵਾਦੀ ਜਥੇਬੰਦੀਆਂ ਦੇ ਰੋਲ ਦੀ ਜਾਂਚ ਹੋਵੇ

ਫਾਈਲ ਫੋਟੋ: ਕਰਨੈਲ ਸਿੰਘ ਪੀਰ ਮੁਹੰਮਦ

ਅੰਮ੍ਰਿਤਸਰ: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (AISSF) ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਹ ਮੰਗ ਕੀਤੀ ਹੈ ਕਿ ਕੁਰਾਨ ਸ਼ਰੀਫ ਦੀ ਬੇਅਦਬੀ ਵਿਚ ਸ਼ਾਮਲ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਅਹੁਦੇਦਾਰਾਂ ਤੋਂ ਪ੍ਰਾਪਤ ਜਾਣਕਾਰੀ ਨੂੰ ਪੁਲਿਸ ਨੇ ਕਿਸੇ ਸਾਜਿਸ਼ ਤਹਿਤ ਦਬਾ ਲਿਆ ਹੈ।

ਇਸ ਖਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Investigate Role of RSS, VHP role in Beadbi of Quran & Guru Granth Sahib : http://sikhsiyasat.net/2016/08/02/investigate-role-rss-vhp-role-beadbi-quran-guru-granth-sahib/

ਉਨ੍ਹਾਂ ਕਿਹਾ ਕਿ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਇਨ੍ਹਾਂ ਤੋਂ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਜਾਣਕਾਰੀ ਮਿਲ ਸਕਦੀ ਹੈ। ਉਨ੍ਹਾਂ ਚੱਬੇ ਵਿਖੇ ਹੋਏ ਇਕੱਠ ਵਿਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਦੀ ਵੀ ਇਸ ਗੱਲੋਂ ਅਲੋਚਨਾ ਕੀਤੀ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਕੁਝ ਖਾਸ ਨਹੀਂ ਕਰ ਸਕੇ।

ਭਾਈ ਕਰਨੈਲ ਸਿੰਘ ਪੀਰਮੁਹੰਮਦ (ਫਾਈਲ ਫੋਟੋ) 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version