ਖਾਸ ਖਬਰਾਂ

ਪ੍ਰੋ. ਭੁੱਲਰ ਦੀ ਫਾਂਸੀ ਦੇ ਮਸਲੇ ਉੱਤੇ ਵਿਚਾਰ ਕਰਨ ਲਈ ਸਮੂਹ ਸਿੱਖ ਧਿਰਾਂ ਦੇ ਨਾਂ ਜਾਰੀ ਕੀਤਾ ਗਿਆ ਸੱਦਾ ਪੱਤਰ

By ਐਡਵੋਕੇਟ ਜਸਪਾਲ ਸਿੰਘ ਮੰਝਪੁਰ

May 28, 2011

ਸੱਦਾ ਪੱਤਰ

ਵਾਹਿਗੁਰੂ ਜੀ ਕਾ ਖ਼ਾਲਸਾ।। ਵਾਹਿਗੁਰੂ ਜੀ ਕੀ ਫ਼ਤਿਹ।।

ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ਭਾਰਤ ਦੇ ਰਾਸ਼ਟਰਪਤੀ ਨੇ ਰੱਦ ਕਰ ਦਿੱਤੀ ਹੈ। ਜਿਵੇਂ ਕਿ ਤੁਸੀਂ ਜਾਣਦੇ ਹੀ ਹੋ ਕਿ ਪੋ. ਭੁੱਲਰ ਨੂੰ ਬਿਨਾਂ ਕਿਸੇ ਸਬੂਤ ਅਤੇ ਗਵਾਹੀ ਦੇ ਸਿਰਫ਼ ਪੁਲਿਸ ਹਿਰਾਸਤ ਵਿੱਚ ਤਸ਼ੱਦਦ ਦੌਰਾਨ ਲਏ ਗਏ ਬਿਆਨਾਂ ਦੇ ਅਧਾਰ ’ਤੇ ਹੀ ਅਦਾਲਤਾਂ ਵਲੋਂ ਇਹ ਸਜ਼ਾ ਸੁਣਾਈ ਗਈ ਹੈ। ਭਾਰਤੀ ਰਾਸ਼ਟਰਪਤੀ ਵਲੋਂ ਵੀ ਇਸ ਅਪੀਲ ’ਤੇ ਫ਼ੈਸਲਾ ਲੈਣ ਸਮੇਂ ਇਨ੍ਹਾਂ ਅਹਿਮ ਤੱਥਾਂ ਨੂੰ ਨਜ਼ਰ-ਅੰਦਾਜ਼ ਕੀਤਾ ਗਿਆ ਹੈ। ਇਸ ਤਰ੍ਹਾਂ ਕਰਕੇ ਉਨ੍ਹਾਂ ਨੇ ਦਿੱਲੀ ਦੀ ਸਿੱਖ-ਵਿਰੋਧੀ ਸੋਚ ਦੀ ਹੀ ਤਰਜ਼ਮਾਨੀ ਕੀਤੀ ਹੈ।

ਪ੍ਰੋ ਭੁੱਲਰ ਦਾ ਮੁੱਦਾ ਭਾਰਤੀ ਤੰਤਰ ਅਤੇ ਨਿਆ-ਪ੍ਰਣਾਲੀ ਦੇ ਦੋਹਰੇ ਮਾਪਦੰਡ ਦੀ ਸਹੀ ਤਸਵੀਰ ਪੇਸ਼ ਕਰਦਾ ਹੈ। ਪ੍ਰੋ. ਭੁੱਲਰ ਪਿਛਲੇ 16 ਸਾਲਾਂ ਤੋਂ ਨਜ਼ਰਬੰਦ ਹਨ। ਜਦਕਿ ਉਨ੍ਹਾਂ ਦੇ ਪਿਤਾ ਅਤੇ ਮਾਸੜ ਦੇ ਕਾਤਲਾਂ ਨੂੰ ਅਜੇ ਤੱਕ ਕੋਈ ਸਜ਼ਾ ਨਹੀਂ ਦਿੱਤੀ ਗਈ। ਇਸ ਤੋਂ ਬਿਨਾਂ ਨਵੰਬਰ 84 ਦੇ ਸਿੱਖ ਕਤਲੇਆਮ ਦੇ ਦੋਸ਼ੀ ਵੀ ਅਜੇ ਤੱਕ ਖੁਲ੍ਹੇ ਘੁੰਮ ਰਹੇ ਹਨ।

ਪ੍ਰੋ. ਭੁੱਲਰ ਦੇ ਕੇਸ ਸਬੰਧੀ ਅਹਿਮ ਵਿਚਾਰਾਂ ਕਰਨ ਹਿੱਤ ਗੁਰਦੁਆਰਾ ਸਰਾਭਾ ਨਗਰ ਦੇ ਗਿਆਨੀ ਦਿੱਤ ਸਿੰਘ ਹਾਲ ਵਿੱਚ 30 ਮਈ ਦਿਨ ਸੋਮਵਾਰ ਨੂੰ ਸਵੇਰੇ 11:30 ਵਜੇ ਇਕ ਅਹਿਮ ਮੀਟਿੰਗ ਰੱਖੀ ਗਈ ਹੈ ਜਿਸ ਵਿੱਚ ਪ੍ਰੋ. ਭੁੱਲਰ ਦੇ ਮਾਤਾ ਜੀ ਉਪਕਾਰ ਕੌਰ ਵੀ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਆਪ ਜੀ ਨੂੰ ਵੀ ਇਸ ਮੌਕੇ ਹਾਜ਼ਰ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ ਤਾਂ ਜੋ ਇਸ ਮਸਲੇ ’ਤੇ ਵਿਚਾਰਾਂ ਕਰਕੇ ਕੋਈ ਪੁਖਤਾ ਪ੍ਰੋਗਰਾਮ ਉਲੀਕਿਆ ਜਾ ਸਕੇ।

ਵਲੋਂ :

ਹਰਪਾਲ ਸਿੰਘ ਚੀਮਾ ਜਸਪਾਲ ਸਿੰਘ ਮੰਝਪੁਰ

ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ), ਸਿਖਜ਼ ਫਾਰ ਹਿਊਮਨ ਰਾਈਟਸ ਸੰਪਰਕ: 09815360051

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: