Site icon Sikh Siyasat News

ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਦੇ ‘ਤੇ ਫੈਡਰੇਸ਼ਨ ਪੀਰ ਮੁਹੰਮਦ ਸਰਬੱਤ ਖਾਲਸਾ ਬੁਲਾਉਣ ਦੇ ਹੱਕ ਵਿੱਚ

ਅੰਮ੍ਰਿਤਸਰ(21 ਜੂਨ 2014): ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਨੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਹਰਿਆਣਾ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਸਤਾਵਤ ਫੈਸਲੇ ਦੇ ਮੁੱਦੇ ‘ਤੇ “ਸਰਬੱਤ ਖਾਲਸਾ” ਬੁਲਾਉਣ ਲਈ ਬੇਨਤੀ ਕੀਤੀ।

ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਹਰਿਆਣਾ ਦੇ ਸਿੱਖਾਂ ਦਾ ਇੱਕ ਹਿੱਸਾ ਹਰਿਆਣੇ ਦੇ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਚਾਹੁੰਦਾ ਹੈ, ਜਿਸ ਲਈ ਉਨ੍ਹਾਂ ਵੱਲੋਂ 6 ਜੁਲਾਈ ਨੂੰ ਕੈਥਲ ਵਿੱਚ ਸਿੱਖ ਕੰਨਵੈਨਸ਼ਨ ਬੁਲਾਈ ਗਈ ਹੈ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਅਤੇ ਉਨ੍ਹਾਂ ਦੇ ਰਾਜਸੀ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਮੁੱਖ ਮੰਤਰੀ ਪੰਜਾਬ ਪਹਿਲਾਂ ਹੀ ਹਰਿਆਣਾ ਸਰਕਾਰ ਦੇ ਇਸ ਸਬੰਧੀ ਫੈਸਲੇ ਦਾ ਵਿਰੋਧ ਕਰ ਚੁੱਕੇ ਹਨ।

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹੁਣੇ ਹੀ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਕੇ ਤਰਲਾ ਕੀਤਾ ਸੀ ਕਿ ਹਰਿਆਣਾ ਸਰਕਾਰ ਨੂੰ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਤੋਂ ਰੋਕਿਆ ਜਾਵੇ।

ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਇੱਕ ਵਫਦ ਗਿਆਨੀ ਗੁਰਬਚਨ ਸਿੰਘ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ 23 ਜੁਲਾਈ ਨੂੰ ਮਿਲੇਗਾ ਅਤੇ ਦੇਸ਼ ਦੇ ਵੱਖ ਵੱਖ ਹਿੱਸਿਆਂ ਦੇ ਸਿੱਖਾਂ ਦੀਆਂ ਸ਼ਿਕਾਇਤਾਂ ਸੁਨਣ ਲਈ “ਸਰਬੱਤ ਖਾਲਸਾ “ਬੁਲਾਉਣ ਲਈ ਬੇਨਤੀ ਕਰੇਗਾ।

ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ “ਸਰਬੱਤ ਖਾਲਸਾ” ਵੱਲੋਂ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਅਤੇ ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ‘ਤੇ ਵੀ ਵਿਚਾਰ ਕਰਨੀ ਚਾਹੀਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version