Site icon Sikh Siyasat News

ਵਿਧਾੰਨ ਸਭਾ ਵਿੱਚ ਪੱਗਾਂ ਲਾਹੁਣ ਦਾ ਮਾਮਲਾ: ਆਪ ਵਿਧਾਇਕਾਂ ਨੇ ਗਿਆਨੀ ਗੁਰਬਚਨ ਸਿੰਘ ਨੂੰ ਪੱਤਰ ਸੌਂਪਿਆ

ਚੰਡੀਗੜ: 22 ਜੂਨ ਨੂੰ ਪੰਜਾਬ ਦੀ ਵਿਧਾਨ ਸਭਾ ਵਿੱਚ ਬੌਂਸਰਾਂ ਵੱਲੋਂ ਵਿਧਾਇਕਾਂ ਦੀ ਖਿੱਚ ਧੂਹ ਦੌਰਾਨ ਪੱਗਾਂ ਦੀ ਬੇਅਦਬੀ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਗਿਆਨੀ ਗੁਰਬਚਨ ਸਿੰਘ ਨੂੰ ਪੱਤਰ ਸੌਂਪਿਆ। ਉਨ੍ਹਾਂ ਇਸ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ’ਤੇ ਬੁਲਾਕੇ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਆਪ ਦੇ ਆਗੂ ਐਡਵੋਕੇਟ ਐਚ.ਐਸ. ਫੂਲਕਾ, ਵਿਧਾਇਕ ਨਿਰਮਲ ਸਿੰਘ, ਅਮਰਜੀਤ ਸਿੰਘ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ, ਜੈ ਕਿਸ਼ਨ ਸਿੰਘ ਆਦਿ ਸਮੇਤ ਸਥਾਨਕ ਆਗੂ ਹਾਜ਼ਰ ਸਨ।

ਆਪ ਆਗੂ ਅਕਾਲ ਤਖ਼ਤ ਵਿਖੇ ਸਕੱਤਰ ਭੁਪਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ।

ਇਹ ਪੱਤਰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਨਿੱਜੀ ਸਕੱਤਰ ਭੁਪਿੰਦਰ ਸਿੰਘ ਨੂੰ ਸੌਂਪਿਆ ਗਿਆ ਹੈ। ਉਨ੍ਹਾਂ ਨੇ ਆਖਿਆ ਕਿ ਉਹ ਇਹ ਪੱਤਰ ਜਥੇਦਾਰ ਗਿਆਨੀ ਗੁਰਬਚਨ ਸਿੰਘ, ਜੋ ਇਸ ਵੇਲੇ ਪੰਜਾਬ ਤੋਂ ਬਾਹਰ ਹਨ, ਨੂੰ ਸੌਂਪ ਦੇਣਗੇ।

‘ਆਪ’ ਆਗੂਆਂ ਨੇ ਆਖਿਆ ਕਿ 22 ਜੂਨ ਨੂੰ ਵਿਧਾਨ ਸਭਾ ਵਿੱਚ ਵਿਧਾਇਕਾਂ ਦੀਆਂ ਦਸਤਾਰਾਂ ਦੀ ਬੇਅਦਬੀ ਅਤੇ ਕੇਸਾਂ ਦੀ ਬੇਹੁਰਮਤੀ ਕੀਤੀ ਗਈ ਹੈ। ਉਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸਦਨ ਵਿੱਚ ਹਾਜ਼ਰ ਸਨ ਪਰ ਉਨ੍ਹਾਂ ਨੇ ਇਸ ਘਟਨਾ ਨੂੰ ਰੋਕਣ ਲਈ ਕੋਈ ਯਤਨ ਨਹੀਂ ਕੀਤਾ ਅਤੇ ਨਾਂਹ-ਪੱਖੀ ਰੋਲ ਨਿਭਾਇਆ। ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਅਜਿਹਾ ਮਹਿਸੂਸ ਹੋਇਆ ਕਿ ਇਹ ਸਭ ਕੁਝ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਸਪੀਕਰ ਵੱਲੋਂ ਕਰਾਇਆ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version