ਆਮ ਖਬਰਾਂ

ਰਾਖਵਾਂਕਰਨ ਹਾਸਲ ਕਰਨ ਲਈ ਹਰਿਆਣਾ ਦੇ ਜਾਟਾਂ ਨੇ ਫਿਰ ਸ਼ੁਰੂ ਕੀਤੇ ਮੁਜਾਹਰੇ ਅਤੇ ਪ੍ਰਦਰਸ਼ਨ

By ਸਿੱਖ ਸਿਆਸਤ ਬਿਊਰੋ

January 30, 2017

ਚੰਡੀਗੜ੍ਹ: ਹਰਿਆਣਾ ਦੇ ਜਾਟਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਵੱਖ-ਵੱਖ ਜ਼ਿਲ੍ਹਿਆਂ ’ਚ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਅੰਦੋਲਨ ਦਾ ਪਹਿਲਾ ਦਿਨ ਸ਼ਾਂਤਮਈ ਗੁਜ਼ਰ ਗਿਆ ਪਰ ਜਾਟਾਂ ਨੇ ਧਰਨੇ ਲਾ ਕੇ ਸੂਬਾ ਸਰਕਾਰ ਨੂੰ ਵਖ਼ਤ ਪਾ ਦਿੱਤਾ। ਮੁਜਾਹਰਾਕਾਰੀਆਂ ਨੇ ਲੋਕਾਂ ਨੂੰ ਨਾਲ ਜੋੜੀ ਰੱਖਣ ਲਈ ਲੰਗਰ ਲਾ ਦਿੱਤੇ ਹਨ। ਖਾਸ ਕਰ ਕੇ ਰੋਹਤਕ ਦੇ ਨਾਲ ਪੈਂਦੇ ਜਾਸੀਆ ਵਿੱਚ ਖਾਣ-ਪੀਣ ਦਾ ਪ੍ਰਬੰਧ ਕੀਤਾ ਹੋਇਆ ਹੈ। ਪਿਛਲੀ ਵਾਰ ਅੰਦੋਲਨ ਦੌਰਾਨ ਇਸੇ ਥਾਂ ’ਤੇ ਵੱਡਾ ਧਰਨਾ ਲਾਇਆ ਗਿਆ ਸੀ ਅਤੇ ਰੋਹਤਕ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਹਿੰਸਾ ਫੈਲੀ ਸੀ। ਪੁਲਿਸ ਵੱਲੋਂ ਅੰਦੋਲਨ ਵਿੱਚ ਹਿੱਸਾ ਲੈਣ ਵਾਲਿਆਂ ਦਾ ਪੂਰਾ ਰਿਕਾਰਡ ਰੱਖਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਅੰਦੋਲਨ ਦੇ ਪਹਿਲੇ ਦਿਨ ਧਰਨਿਆਂ ਵਿੱਚ ਘੱਟ ਹੀ ਲੋਕ ਆਏ ਅਤੇ ਇਕ ਧੜਾ ਅੰਦੋਲਨ ਸ਼ੁਰੂ ਕਰਨ ਦਾ ਵਿਰੋਧ ਕਰ ਰਿਹਾ ਹੈ। ਦੂਜੇ ਪਾਸੇ ਸਰਕਾਰ ਅਤੇ ਅੰਦੋਲਨਕਾਰੀ ਜਾਟਾਂ ਦਰਮਿਆਨ ਇਕ ਗੇੜ ਦੀ ਗੱਲਬਾਤ ਹੋ ਚੁੱਕੀ ਹੈ। ਸਰਕਾਰ ਨੇ ਪਿਛਲੀ ਵਾਰ ਅੰਦੋਲਨ ਵਿੱਚ ਮਾਰੇ ਗਏ ਲੋਕਾਂ ਦੇ ਵਾਰਿਸਾਂ ਨੂੰ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ ਹੈ ਪਰ ਭਾਜਪਾ ਦੇ ਲੋਕ ਸਭਾ ਮੈਂਬਰ ਰਾਜ ਕੁਮਾਰ ਸੈਣੀ ਨੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਹੈ ਜਿਸ ਕਰ ਕੇ ਨੌਕਰੀਆਂ ਦੇਣ ਦੇ ਮੁੱਦੇ ਨੂੰ ਲੈ ਕੇ ਸ਼ੰਕੇ ਖੜ੍ਹੇ ਹੋ ਗਏ ਹਨ।

ਸਬੰਧਤ ਖ਼ਬਰ: ਹਰਿਆਣਾ ਦੇ 8 ਕਸਬਿਆਂ ਵਿੱਚ ਕਰਫਿਊ; ਦਿੱਲੀ ਨੂੰ ਪਾਣੀ ਦੀ ਸਪਲਾਈ ਰੋਕੀ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: