Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Jatar Singh Jaggi Johal

ਜੱਗੀ ਜੌਹਲ ਦੀ ਅਗਲੇ ਹਫ਼ਤੇ ਰਿਹਾਈ ਦੀ ਉਮੀਦ

ਜੱਗੀ ਜੌਹਲ ਦੀ ਅਗਲੇ ਹਫ਼ਤੇ ਰਿਹਾਈ ਦੀ ਉਮੀਦ

ਚੰਡੀਗੜ੍ਹ: ਅਦਾਰਾ ਸਿੱਖ ਸਿਆਸਤ ਨਾਲ ਫੋਨ ‘ਤੇ ਗੱਲਬਾਤ ਕਰਦਿਆਂ ਪੰਜਆਬ ਲਾਇਰਜ਼ ਦੇ ਮੁਖੀ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ ਫ਼ੈਸਲੇ ਦੀ ਪੂਰਤੀ ਕਰਦਿਆਂ ਅੱਜ ਐਨਆਈਏ ਸਪੈਸ਼ਲ ਕੋਰਟ, ਨਵੀਂ ਦਿੱਲੀ ਵਿਖੇ ਦੋ ਜ਼ਮਾਨਤੀ ਮੁਚੱਲਕੇ ਭਰ ਦਿੱਤੇ ਗਏ ਹਨ।

Advocate Jaspal Singh Manjhpur
ਵਕੀਲ ਜਸਪਾਲ ਸਿੰਘ ਮੰਝਪੁਰ

ਦੋਹਾਂ ਜ਼ਮਾਨਤੀ ਮੁਚੱਲਕਿਆਂ ਦੀ ਰਕਮ 5-5 ਲੱਖ ਰੁਪਏ ਹੈ। ਅਦਾਲਤ ਵੱਲੋਂ ਜ਼ਮਾਨਤੀ ਮੁਚੱਲਕਿਆਂ ਦੀ ਤਸਦੀਕ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਜਗਤਾਰ ਸਿੰਘ ਜੱਗੀ ਜੌਹਲ ਦੀ ਅਗਲੇ ਹਫ਼ਤੇ ਰਿਹਾਈ ਹੋਣ ਦੀ ਉਮੀਦ ਹੈ।

Jagtar Singh Jaggi Johal
ਜਗਤਾਰ ਸਿੰਘ ਜੱਗੀ ਜੋਹਲ

ਇਸ ਮੌਕੇ ਜ਼ਮਾਨਤੀ ਵਜੋਂ ਇੱਕ ਮੈਂਬਰ ਜੱਗੀ ਜੌਹਲ ਦੇ ਸਵਰਗਵਾਸੀ ਮਾਤਾ ਜੀ ਦੇ ਪਰਿਵਾਰ ਵਿੱਚੋਂ ਅਤੇ ਇੱਕ ਮੈਂਬਰ ਉਨ੍ਹਾਂ ਦੇ ਸਹੁਰਾ ਪਰਿਵਾਰ ਵੱਲੋਂ ਅਦਾਲਤ ਵਿੱਚ ਹਾਜ਼ਰ ਹੋਏ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਜ਼ਮਾਨਤ ਦੀਆਂ ਸ਼ਰਤਾਂ ਅਤੇ ਅਦਾਲਤੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਰਿਹਾਈ ਦੀ ਪ੍ਰਕਿਰਿਆ ਅੱਗੇ ਵਧੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਵਾਇਓਮਿੰਗ ਦੇ ਬਿਟਰ ਕਰੀਕ ਰੈਸਟ ਏਰੀਆ ਵਿਖੇ ਪੰਜਾਬੀ ਸਿੱਖ ਟਰੱਕ ਡਰਾਈਵਰ ਗੁਰਵਿੰਦਰ ਸਿੰਘ ਨੂੰ 17 ਵਾਰ ਚਾਕੂ ਮਾਰਿਆ ਗਿਆ। ਅਮਰੀਕਨ ਸਿੱਖ ਕੌਂਸਲ ਨੇ ਮਾਮਲੇ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਕਰਨ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: