ਗਿਆਨੀ ਗੁਰਬਚਨ ਸਿੰਘ

ਖਾਸ ਖਬਰਾਂ

ਨਿਸ਼ਾਨ ਸਾਹਿਬ ਦੀ ਬੇਅਦਬੀ ਦੀ ਘਟਨਾ ਅਤਿ ਮੰਦਭਾਗੀ, ਸਿੱਖ ਮਾਹੋਲ ਸ਼ਾਂਤ ਰੱਖਣ: ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ

By ਸਿੱਖ ਸਿਆਸਤ ਬਿਊਰੋ

May 16, 2014

ਅੰਮ੍ਰਿਤਸਰ,( 15 ਮਈ 2014):-  ਹੈਦਰਾਬਾਦ ਚ ਵਾਪਰੀ ਨਿਸ਼ਾਨ ਸਾਹਿਬ ਸਾੜਨ ਦੀ ਵਾਪਰੀ ਘਟਨਾ ੳਤੇ ਉਸ ਤੋਂ ਬਾਅਦ ਹੋਈਆਂ ਹਿੰਸਕ ਘਟਨਾਵਾਂ ਨੂੰ ਮੰਦਭਾਗਾ ਕਰਾਰ 

ਦਿੰਦਿਆਂ ਇਸ ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਸਿੱਖ -ਮੁਸਲਮਾਨ ਭਾਈਚਾਰਿਆਂ ਨੂੰ ਸ਼ਾਂਤੀ ਬਨਾਈ ਰੱਖਣ ਦੀ ਅਪੀਲ ਕੀਤੀ।

ਅੰਮ੍ਰਿਤਸਰ ਤੋਂ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿਕੁਝ ਸ਼ਰਾਰਤੀ ਲੋਕ ਕਿਸੇ ਸਾਜਿਸ਼ ਤਹਿਤ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਸਮਾਜ ਵਿਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ ਕਰਦੇ ਹਨ, ਜਿਨ੍ਹਾਂ ਤੋਂ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸਿੱਖ ਪੰਥ ਦੇ ਝੰਡੇ-ਬੁੰਗੇ ਵਜੋਂ ਜਾਣੇ ਜਾਂਦੇ ਪਵਿੱਤਰ ਨਿਸ਼ਾਨ ਸਾਹਿਬ ਸਿੱਖ ਪੰਥ ਦੀ ਆਨ ਤੇ ਸ਼ਾਨ ਦਾ ਪ੍ਰਤੀਕ ਹੁੰਦੇ ਹਨ ਅਤੇ ਇਨ੍ਹਾਂ ਦੀ ਬੇਅਦਬੀ ਸਿੱਖ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਭਾਂਵੇ ਇਹ ਮੰਦਭਾਗੀ ਘਟਨਾ ਅਸਹਿ ਹੈ ਪਰ ਗੁਰੂ ਸਾਹਿਬ ਨੇ ਜਿਹੜਾ ਸ਼ਾਂਤੀ ਦਾ ਸੰਦੇਸ਼ ਦਿੱਤਾ ਹੈ ਉਸਨੂੰ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਹੈਦਰਾਬਾਦ ਵਿਚ ਪੁਲਿਸ ਦੀ ਗੋਲੀ ਨਾਲ ਮਾਰੇ ਗਏ ਵਿਅਕਤੀਆਂ ਦੇ ਪ੍ਰੀਵਾਰਾਂ ਨਾਲ ਉਨ੍ਹਾਂ ਦੀ ਪੂਰੀ ਹਮਦਰਦੀ ਹੈ ਅਤੇ ਫੱਟੜਾਂ ਦੀ ਜਲਦੀ ਸਿਹਤਯਾਬੀ ਦੀ ਉਹ ਕਾਮਨਾ ਕਰਦੇ ਹਨ। ਉਨ੍ਹਾਂ ਹੈਦਰਾਬਾਦ ਦੇ ਸਿੱਖਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਸਿੱਖ ਵੱਧ ਤੋਂ ਵੱਧ ਬੇਨਤੀ ਚੌਪਈ ਸਾਹਿਬ ਦੇ ਪਾਠ ਕਰੇ ਅਤੇ ਪ੍ਰਸ਼ਾਸਨ ਨੂੰ ਅਸਲ ਦੋਸ਼ੀਆਂ ਤੱਕ ਪੁੱਜਣ ਲਈ ਹਰ ਪ੍ਰਕਾਰ ਦਾ ਸਹਿਯੋਗ ਕਰੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: